ਫਾਜ਼ਿਲਕਾ ਤਹਿਸੀਲ ਕੰਪਲੈਕਸ ਗੋਲੀ ਕਾਂਡ, ਮੁੱਖ ਮੁਲਜ਼ਮ ਸਮੇਤ 4 ਗ੍ਰਿਫ਼ਤਾਰ
Fazilka Court Complex Murder: ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੀਆਂ ਕਈ ਟੀਮਾਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਸਨ। ਦੇਰ ਰਾਤ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਇਸ ਮਾਮਲੇ ਨਾਲ ਜੁੜੇ ਹੋਰ ਲੋਕਾਂ ਦੇ ਨਾਮ ਵੀ ਸਾਹਮਣੇ ਆ ਸਕਦੇ ਹਨ।
ਫਾਜ਼ਿਲਕਾ ਦੇ ਅਬੋਹਰ ਤਹਿਸੀਲ ਕੰਪਲੈਕਸ ‘ਚ ਬੀਤੇ ਦਿਨ, ਵੀਰਵਾਰ ਨੂੰ ਹੋਏ ਕਤਲ ਮਾਮਲੇ ‘ਚ ਪੁਲਿਸ ਨੇ ਮੁੱਖ ਮੁਲਜ਼ਮ ਸਮੇਤ 4 ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਹਿਚਾਣ ਗਗਨਦੀਪ ਸਿੰਘ ਉਰਫ਼ ਗੱਗੀ ਲਾਹੌਰੀਆ (ਮੁੱਖ ਮੁਲਜ਼ਮ), ਵਿਸ਼ੂ ਨਾਡਾ, ਸੁਸ਼ੀਲ ਕੁਮਾਰ ਉਰਫ਼ ਭਾਲੂ ਤੇ ਅਮਨ ਉਰਫ਼ ਤੋਤਾ ਵਜੋਂ ਹੋਈ ਹੈ। ਇਹ ਕਾਰਵਾਈ ਮ੍ਰਿਤਕ ਆਕਾਸ਼ ਉਰਫ਼ ਗੋਲੂ ਪੰਡਿਤ ਦੇ ਪਿਤਾ ਦੇ ਸ਼ਿਕਾਇਤ ‘ਤੇ ਕੀਤੀ ਗਈ ਹੈ। ਐਸਐਸਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੀਆਂ ਕਈ ਟੀਮਾਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਸਨ। ਦੇਰ ਰਾਤ ਚਾਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਪੁੱਛਗਿੱਛ ਕੀਤੀ ਜਾਵੇਗੀ। ਇਸ ਮਾਮਲੇ ਨਾਲ ਜੁੜੇ ਹੋਰ ਲੋਕਾਂ ਦੇ ਨਾਮ ਵੀ ਸਾਹਮਣੇ ਆ ਸਕਦੇ ਹਨ।
ਤਰੀਕੇ ਭੁਗਤਣ ਆਏ ਗੋਲੂ ਦਾ ਕਤਲ
ਦੱਸ ਦੇਈਏ ਕਿ ਬੀਤੇ ਦਿਨ ਅਬੋਹਰ ਦੇ ਤਹਿਸੀਲ ਕੋਰਟ ਕੰਪਲੈਕਸ ਚ ਪੇਸ਼ੀ ਤੇ ਆਏ ਇੱਕ ਸ਼ਖਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਗੋਲੀਬਾਰੀ ਦੌਰਾਨ ਕਈ ਹੋਰ ਲੋਕ ਵੀ ਜ਼ਖ਼ਮੀ ਹੋਏ ਸਨ। ਘਟਨਾ ਤੋਂ ਬਾਅਦ ਪੂਰੇ ਕੋਰਟ ਕੰਪਲੈਕਸ ਚ ਹਫੜਾ-ਧਫੜੀ ਮਚ ਗਈ।
ਪੁਲਿਸ ਦੇ ਅਨੁਸਾਰ, ਅਬੋਹਰ ਨਿਵਾਸੀ ਆਕਾਸ਼ ਉਰਫ਼ ਗੋਲੂ ਪੰਡਿਤ ਆਪਣੇ ਸਾਥੀ ਸੋਨੂੰ ਤੇ ਇੱਕ ਹੋਰ ਵਿਅਕਤੀ ਨਾਲ ਆਪਣੀ ਕਾਰ ਚ ਕੋਰਟ ਕੰਪਲੈਕਸ ਪਹੁੰਚਿਆ ਸੀ। ਗੋਲੂ ਪੰਡਿਤ ਜਿਵੇਂ ਹੀ ਇੱਕ ਮਾਮਲੇ ਦੀ ਪੇਸ਼ੀ ਭੁਗਤਣ ਤੋਂ ਬਾਅਦ ਕੋਰਟ ਤੋਂ ਬਾਹਰ ਆ ਕੇ ਆਪਣੀ ਕਾਰ ਚ ਬੈਠਣ ਲੱਗਾ ਤਾਂ ਕੁੱਝ ਬਦਮਾਸ਼ਾਂ ਨੇ ਉਸ ਤੇ ਗੋਲੀਬਾਰੀ ਕੀਤੀ। ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ। ਗੋਲੂ ਦੇ ਸਾਥੀਆਂ ਨੇ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ।


