Punjab Flood: ਪਿੰਡ ਵਾਸੀਆਂ ਦੀ ਮਦਦ ਨਾਲ ਬਾਰਡਰ ‘ਤੇ ਬਣਾਇਆ 2200 ਮੀਟਰ ਲੰਬਾ ਬੰਨ੍ਹ, ਫਾਜਿਲਕਾ ਪ੍ਰਸ਼ਾਸਨ ਨੇ ਬਚਾਈ 3000 ਏਕੜ ਫਸਲ
ਪੰਜਾਬ ਵਿੱਚ ਇਸ ਵੇਲੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਹੜ੍ਹਾਂ ਦੇ ਕਾਰਨ ਲੋਕਾਂ ਦੇ ਘਰਾਂ ਅਤੇ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ। ਇੱਥੋਂ ਤੱਕ ਕਿ ਕਈ ਲੋਕਾਂ ਦੀ ਜਾਨ ਵੀ ਚਲੀ ਗਈ। ਇਸ ਵਿਚਾਲੇ ਫਾਜ਼ਿਲਕਾ ਪ੍ਰਸ਼ਾਸਨ ਨੇ ਇੱਕ ਸ਼ਲਾਘਾ ਯੋਗ ਕੰਮ ਕੀਤਾ ਹੈ। ਪ੍ਰਸ਼ਾਸਨ ਭਾਰਤ ਪਾਕਿ ਸਰਹੱਦ ਤੇ ਕੰਡਿਆਲੀ ਤਾਰ 'ਤੇ 2200 ਮੀਟਰ ਲੰਬਾ ਸੁਰੱਖਿਆ ਬੰਨ ਬਣਾ ਕੇ ਕਰੀਬ 3000 ਹਜ਼ਾਰ ਏਕੜ ਫਸਲ ਬਚਾਈ ਹੈ। ਇਸ ਵਿੱਚ ਸਥਾਨਕ ਲੋਕਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ ਹੈ।
ਫਾਜਿਲਕਾ। ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹਾਂ ਤੋਂ ਬਚਣ ਲਈ ਭਾਰਤ-ਪਾਕਿ ਸਰਹੱਦ (Indo-Pak border) ਤੇ ਕੰਡਿਆਲੀ ਤਾਰ ਨਾਲ 2200 ਮੀਟਰ ਲੰਬਾ ਸੁਰੱਖਿਆ ਬੰਨ੍ਹ ਬਣਾ ਕੇ 3000 ਏਕੜ ਤੋਂ ਵੱਧ ਫ਼ਸਲਾਂ ਨੂੰ ਬਚਾਇਆ ਗਿਆ ਹੈ। ਡੈਮ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਡਾ: ਸੀਨੂੰ ਦੁੱਗਲ ਅਤੇ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਾਵਨਾ ਪੁੱਜੇ।
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (Deputy Commissioner) ਡਾ. ਸੇਨੂੰ ਦੁੱਗਲ ਨੇ ਕਿਹਾ ਕਿ ਪਿੰਡ ਵਾਸੀਆਂ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਇਹ ਡੈਮ 2.2 ਕਿਲੋਮੀਟਰ ਲੰਬੀ ਕੰਡਿਆਲੀ ਤਾਰ ਨਾਲ ਬਣਿਆ ਹੈ। ਡੀਸੀ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜੇਸੀਬੀ ਅਤੇ ਡੀਜ਼ਲ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜਦਕਿ ਪਿੰਡ ਵਾਸੀਆਂ ਨੇ ਟਰੈਕਟਰ ਟਰਾਲੀਆਂ ਰਾਹੀਂ ਇਹ ਬੰਨ੍ਹ ਬਣਾਇਆ ਹੈ। ਪਿੰਡ ਵਾਸੀਆਂ ਨੇ ਇਸ ਵਿੱਚ ਪ੍ਰਸ਼ਾਸਨ ਦੀ ਕਾਫੀ ਮਦਦ ਕੀਤੀ।


