Punjab Flood: ਪਿੰਡ ਵਾਸੀਆਂ ਦੀ ਮਦਦ ਨਾਲ ਬਾਰਡਰ ‘ਤੇ ਬਣਾਇਆ 2200 ਮੀਟਰ ਲੰਬਾ ਬੰਨ੍ਹ, ਫਾਜਿਲਕਾ ਪ੍ਰਸ਼ਾਸਨ ਨੇ ਬਚਾਈ 3000 ਏਕੜ ਫਸਲ
ਪੰਜਾਬ ਵਿੱਚ ਇਸ ਵੇਲੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਹੜ੍ਹਾਂ ਦੇ ਕਾਰਨ ਲੋਕਾਂ ਦੇ ਘਰਾਂ ਅਤੇ ਫਸਲਾਂ ਦਾ ਨੁਕਸਾਨ ਹੋ ਰਿਹਾ ਹੈ। ਇੱਥੋਂ ਤੱਕ ਕਿ ਕਈ ਲੋਕਾਂ ਦੀ ਜਾਨ ਵੀ ਚਲੀ ਗਈ। ਇਸ ਵਿਚਾਲੇ ਫਾਜ਼ਿਲਕਾ ਪ੍ਰਸ਼ਾਸਨ ਨੇ ਇੱਕ ਸ਼ਲਾਘਾ ਯੋਗ ਕੰਮ ਕੀਤਾ ਹੈ। ਪ੍ਰਸ਼ਾਸਨ ਭਾਰਤ ਪਾਕਿ ਸਰਹੱਦ ਤੇ ਕੰਡਿਆਲੀ ਤਾਰ 'ਤੇ 2200 ਮੀਟਰ ਲੰਬਾ ਸੁਰੱਖਿਆ ਬੰਨ ਬਣਾ ਕੇ ਕਰੀਬ 3000 ਹਜ਼ਾਰ ਏਕੜ ਫਸਲ ਬਚਾਈ ਹੈ। ਇਸ ਵਿੱਚ ਸਥਾਨਕ ਲੋਕਾਂ ਨੇ ਵਿਸ਼ੇਸ਼ ਸਹਿਯੋਗ ਦਿੱਤਾ ਹੈ।
‘ਪੂਰੀ ਯੋਜਨਬੰਦੀ ਨਾਲ ਕੀਤਾ ਗਿਆ ਕੰਮ’
ਫਾਜ਼ਿਲਕਾ ਦੇ ਵਿਧਾਇਕ (MLA) ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ- ਪਿਛਲੇ ਦਿਨੀਂ ਆਏ ਹੜ੍ਹਾਂ ਤੋਂ ਸਬਕ ਲੈਂਦੇ ਹੋਏ ਇਸ ਬੰਨ੍ਹ ਦੇ ਦੂਜੇ ਪਾਸੇ 5 ਤੋਂ 6 ਫੁੱਟ ਪਾਣੀ ਵਹਿ ਰਿਹਾ ਹੈ। ਜੇਕਰ ਇਹ ਬੰਨ੍ਹ ਨਾ ਬਣਾਇਆ ਗਿਆ ਹੁੰਦਾ ਤਾਂ ਇਸ ਪਾਣੀ ਨੇ ਨਵਾਂ ਮੌਜਮ ਪਿੰਡ ਵਿੱਚ ਤਬਾਹੀ ਮਚਾਈ ਹੋਣੀ ਸੀ ਪਰ ਪ੍ਰਸ਼ਾਸਨ ਦੀ ਯੋਜਨਾਬੰਦੀ ਕਾਰਨ ਇਹ ਤਬਾਹੀ ਟਲ ਗਈ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
