AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab ਦੇ ‘ਆਪ’ ਆਗੂ ‘ਤੇ ਜ਼ਬਰ ਜਨਾਹ ਦਾ ਇਲਜ਼ਾਮ, ਰਾਜਸਾਥਾਨ ਦੇ ਸ਼੍ਰੀਗੰਗਾਨਗਰ ਮਹਿਲਾ ਥਾਣੇ ‘ਚ ਪਰਚਾ ਦਰਜ

ਮਹਿਲਾ ਨੇ ਸ਼੍ਰੀਗੰਗਾਨਗਰ ਦੇ ਮਹਿਲਾ ਥਾਣੇ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਕਿਹਾ ਕਿ ਪਿਛਲੇ ਸਾਲ 14 ਦਸੰਬਰ ਨੂੰ ਉਸ ਨੇ ਆਪਣੇ ਅਤੇ ਉਸ ਦੇ ਪਰਿਵਾਰ ਖਿਲਾਫ ਦਰਜ ਕੀਤੇ ਗਏ ਝੂਠੇ ਕੇਸ 'ਚ ਮਦਦ ਮੰਗਣ ਲਈ ਦੋਸ਼ੀ ਕੋਲ ਪਹੁੰਚ ਕੀਤੀ ਸੀ। ਉਹ ਉਸ ਨੂੰ ਸ਼੍ਰੀਗੰਗਾਨਗਰ ਦੇ ਇੱਕ ਹੋਟਲ ਵਿੱਚ ਲੈ ਗਿਆ ਜਿੱਥੇ ਉਸ ਨਾਲ ਜਬਰ ਜਨਾਹ ਕੀਤਾ ਗਿਆ। ਉੱਧਰ ਆਪ ਆਗੂ ਨੇ ਸਾਰੇ ਇਲਜ਼ਾਮ ਬੇਬੁਨਿਆਦ ਦੱਸੇ।

Punjab ਦੇ 'ਆਪ' ਆਗੂ 'ਤੇ ਜ਼ਬਰ ਜਨਾਹ ਦਾ ਇਲਜ਼ਾਮ, ਰਾਜਸਾਥਾਨ ਦੇ ਸ਼੍ਰੀਗੰਗਾਨਗਰ ਮਹਿਲਾ ਥਾਣੇ 'ਚ ਪਰਚਾ ਦਰਜ
arvinder-taneja-fazilka
| Published: 21 May 2023 22:42 PM IST
Share
ਫਾਜ਼ਿਲਕਾ। ਪੰਜਾਬ ਦੇ ਆਮ ਆਦਮੀ ਪਾਰਟੀ (Aam Aadmi Party) (ਆਪ) ਦੇ ਆਗੂ ਕੁਲਦੀਪ ਕੁਮਾਰ ਉਰਫ਼ ਦੀਪ ਕੰਬੋਜ ਅਤੇ ਤਿੰਨ ਹੋਰਾਂ ਖ਼ਿਲਾਫ਼ ਰਾਜਸਥਾਨ ਦੇ ਸ੍ਰੀਗੰਗਾਨਗਰ ਮਹਿਲਾ ਥਾਣੇ ਵਿੱਚ ਬਲਾਤਕਾਰ ਸਮੇਤ ਕਈ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਹੋਰ ਮੁਲਜ਼ਮਾਂ ਵਿੱਚ ਵਿਜੇ ਕੰਬੋਜ, ਮੁਸਕਾਨ ਕੰਬੋਜ ਅਤੇ ਅਮਨ ਕੰਬੋਜ ਸ਼ਾਮਲ ਹਨ। ਦੋਸ਼ੀ ਨੇਤਾ ਨੇ ਔਰਤ ਖਿਲਾਫ ਸ਼ਿਕਾਇਤ ਵੀ ਦਿੱਤੀ ਹੈ। ਪੰਜਾਬ ਪੁਲਿਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਤਰਾਜ਼ਯੋਗ ਵੀਡੀਓਜ਼ ਅਪਲੋਡ ਕਰਨ ਦਾ ਇਲਜ਼ਾਮ

ਮਹਿਲਾ ਨੇ ਰਾਜਸਥਾਨ (Rajasthan) ਸ਼੍ਰੀਗੰਗਾਨਗਰ ਦੇ ਮਹਿਲਾ ਥਾਣੇ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਕਿਹਾ ਕਿ ਪਿਛਲੇ ਸਾਲ 14 ਦਸੰਬਰ ਨੂੰ ਉਸ ਨੇ ਆਪਣੇ ਅਤੇ ਉਸ ਦੇ ਪਰਿਵਾਰ ਖਿਲਾਫ ਦਰਜ ਕੀਤੇ ਗਏ ਝੂਠੇ ਕੇਸ ‘ਚ ਮਦਦ ਮੰਗਣ ਲਈ ਦੋਸ਼ੀ ਕੋਲ ਪਹੁੰਚ ਕੀਤੀ ਸੀ। ਇਸ ਤੋਂ ਬਾਅਦ ਉਹ ਉਸ ਨੂੰ ਆਪਣੇ ਨਾਲ ਲੈ ਗਿਆ, ਤਾਂ ਜੋ ਉਹ ਮਾਮਲੇ ਨੂੰ ਗੰਭੀਰਤਾ ਨਾਲ ਸਮਝ ਸਕੇ। ਇਸ ਤੋਂ ਬਾਅਦ ਉਹ ਉਸ ਨੂੰ ਸ਼੍ਰੀਗੰਗਾਨਗਰ ਦੇ ਇੱਕ ਹੋਟਲ ਵਿੱਚ ਲੈ ਗਿਆ ਜਿੱਥੇ ਉਸ ਨਾਲ ਬਲਾਤਕਾਰ ਕੀਤਾ ਗਿਆ। ਔਰਤ ਦਾ ਦੋਸ਼ ਹੈ ਕਿ ਕੰਬੋਜ ਨੇ 10 ਦਿਨ ਪਹਿਲਾਂ ਉਸ ਨੂੰ ਦੁਬਾਰਾ ਅਬੋਹਰ ਸਥਿਤ ਆਪਣੇ ਦਫ਼ਤਰ ਬੁਲਾਇਆ। ਜਿੱਥੇ ਵਿਜੇ ਨੇ ਮੁਸਕਾਨ ਅਤੇ ਅਮਨ ਨਾਲ ਮਿਲ ਕੇ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ (Social Media) ‘ਤੇ ਅਪਲੋਡ ਕਰਨ ਦੀ ਧਮਕੀ ਦਿੱਤੀ। 16 ਮਈ ਨੂੰ ਜਦੋਂ ਉਸ ਦਾ ਮੈਡੀਕਲ ਕਰਵਾਇਆ ਗਿਆ ਤਾਂ ਪਤਾ ਲੱਗਾ ਕਿ ਉਹ ਗਰਭਵਤੀ ਹੈ। ਕੰਬੋਜ ਕੋਲ ਮਾਮਲਾ ਉਠਾਇਆ ਤਾਂ ਉਨ੍ਹਾਂ ਨੂੰ ਅਬੋਹਰ ਬੁਲਾ ਲਿਆ। ਜਿੱਥੇ ਉਸ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਉਸ ਨੂੰ ਕੋਲਡ ਡਰਿੰਕ ‘ਚ ਕੁਝ ਦਿੱਤਾ। ਜਿਸ ਕਾਰਨ ਉਸ ਦਾ ਗਰਭਪਾਤ ਹੋ ਗਿਆ।

ਮਹਿਲਾ ਨੇ ਝੂਠਾ ਕੇਸ ਕਰਵਾਇਆ ਦਰਜ-ਕੰਬੋਜ

ਇਸ ਦੇ ਨਾਲ ਹੀ ਕੰਬੋਜ ਨੇ ਕਿਹਾ ਕਿ ਉਹ ਹਨੀ ਟ੍ਰੈਪ ਦਾ ਸ਼ਿਕਾਰ ਹੋ ਗਿਆ ਹੈ। ਉਹ ਪਿਛਲੇ ਕੁਝ ਮਹੀਨਿਆਂ ਤੋਂ ਔਰਤ ਦੇ ਸੰਪਰਕ ਵਿੱਚ ਸੀ। ਮਹਿਲਾ ਪੈਸੇ ਲੈ ਰਹੀ ਸੀ ਅਤੇ ਜਦੋਂ ਉਸ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਸ ਨੇ ਝੂਠਾ ਕੇਸ ਦਰਜ ਕਰਵਾ ਦਿੱਤਾ। ਫਾਜ਼ਿਲਕਾ ਪੁਲਸ ਦਾ ਕਹਿਣਾ ਹੈ ਕਿ ਔਰਤ ਅਤੇ ਕੰਬੋਜ ਨੇ ਇਕ-ਦੂਜੇ ਖਿਲਾਫ ਸ਼ਿਕਾਇਤਾਂ ਦਿੱਤੀਆਂ ਹਨ। ਪੁਲਿਸ (Police) ਮਾਮਲੇ ਦੀ ਜਾਂਚ ਕਰ ਰਹੀ ਹੈ ਇਸ ਦੇ ਨਾਲ ਹੀ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਮਾਮਲੇ ‘ਤੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਬਲਾਤਕਾਰ ਦੇ ਮਾਮਲੇ ਵਿੱਚ ਆਪਣੇ ਮੰਤਰੀ ਖਿਲਾਫ ਕਾਰਵਾਈ ਕੀਤੀ ਹੁੰਦੀ ਤਾਂ ਕੁਲਦੀਪ ਸਿੰਘ ਨੇ ਅਜਿਹਾ ਕਦਮ ਨਾ ਚੁੱਕਣਾ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...