Punjab flood: ਫਾਜ਼ਿਲਕਾ ਦੇ ਦੋਨਾ ਨਾਨਕਾ ‘ਚ ਡੁੱਬੀ ਕਿਸ਼ਤੀ: ਲੋਕਾਂ ਨੇ ਦਰੱਖਤਾਂ ‘ਤੇ ਚੜ੍ਹ ਕੇ ਬਚਾਈ ਜਾਨ, ਸਤਲੁਜ ਦਰਿਆ ਪਾਰ ਕਰਦੇ ਸਮੇਂ ਹੋਇਆ ਹਾਦਸਾ
ਪੰਜਾਬ ਵਿੱਚ ਹਾਲੇ ਵੀ ਹੜ੍ਹਾਂ ਕਾਰਨ ਹੋ ਰਹੀ ਪਰੇਸ਼ਾਨੀ ਖਤਮ ਹੋਣ ਨਾਂਅ ਨਹੀਂ ਲੈ ਰਹੀ ਤੇ ਹੁਣ ਖਬਰ ਫਾਜਿਲਕਾ ਤੋਂ ਆਈ ਹੈ ਜਿੱਥੇ ਸਤਲੁਜ ਦਰਿਆ ਪਾਰ ਕਰਦੇ ਸਮੇਂ ਇੱਕ ਕਿਸ਼ਤੀ ਦੇ ਡੁੱਬਣ ਦੀ ਖਬਰ ਸਾਹਮਣੇ ਆਈ ਹੈ ਪਰ ਗਨੀਮਤ ਇਹ ਰਿਹਾ ਕਿ ਇਸ ਦੌਰਾਨ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ, ਜਦਕਿ ਕਿਸ਼ਤੀ ਵਿੱਚ 10 ਤੋਂ 12 ਲੋਕ ਸਵਾਰ ਸਨ
ਫਾਜ਼ਿਲਕਾ। ਹੜ੍ਹਾਂ ਦੇ ਕਾਰਨ ਪਹਿਲਾਂ ਹੀ ਪੰਜਾਬ ਵਿੱਚ ਬਹੁਤ ਤਬਾਹੀ ਹੋਈ ਹੈ ਤੇ ਹੁਣ ਫਾਜਿਲਕਾ ਜ਼ਿਲ੍ਹੇ ਦੇ ਪਿੰਡ ਦੋਨਾ ਨਾਨਕਾ ‘ਚ ਸਤਲੁਜ ਦਰਿਆ (Sutlej River) ‘ਚ ਕਿਸ਼ਤੀ ਦੇ ਡੁੱਬਣ ਦੀ ਖਬਰ ਸਾਹਮਣੇ ਆਈ ਹੈ। ਪਰ ਇਸ ਹਾਦਸੇ ਵਿੱਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋ ਹੋਇਆ। ਪਿੰਡ ਵਾਸੀਆਂ ਨੇ ਬੜੀ ਮੁਸ਼ਕਲ ਨਾਲ ਕਿਸ਼ਤੀ ਵਿੱਚ ਸਵਾਰ ਲੋਕਾਂ ਨੂੰ ਬਾਹਰ ਕੱਢਿਆ।
ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਕਿਸ਼ਤੀ ਵਿੱਚ ਸਵਾਰ ਲੋਕਾਂ ਦਾ ਸਮਾਨ ਪਾਣੀ ਦੇ ਵਹਾਅ ਵਿੱਚ ਵਹਿ ਗਿਆ। ਜਾਣਕਾਰੀ ਦਿੰਦਿਆਂ ਪਿੰਡ ਵਾਸੀ ਓਮ ਸਿੰਘ ਪੰਚਾਇਤ ਮੈਂਬਰ ਪਿੰਡ ਦੋਨਾ ਨਾਨਕਾ ਤੇ ਹੋਰਨਾਂ ਨੇ ਦੱਸਿਆ ਕਿ ਸੋਮਵਾਰ ਦੁਪਹਿਰ 12 ਵਜੇ ਦੇ ਕਰੀਬ ਪਿੰਡ ਦੇ ਕੁਝ ਲੋਕ ਕਿਸ਼ਤੀ ‘ਚ ਸਵਾਰ ਹੋ ਕੇ ਸਤਲੁਜ ਪਾਰ ਕਰਕੇ ਦੂਜੇ ਪਾਸੇ ਜਾ ਰਹੇ ਸਨ।



