ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Fazilka-Amritsar Drug: ਪਾਕਿਸਤਾਨ ਦੀ ਨਾਪਾਕ ਹਰਕਤ, ਡਰੋਨ ਰਾਹੀਂ ਸੁੱਟੀ ਡਰੱਗ, ਬੀਐੱਸਐੱਫ ਨੇ ਕੀਤੀ ਬਰਾਮਦ

Drug from Pakistan: ਫਾਜਲਿਕਾ ਬਾਰਡਰ ਅਤੇ ਅੰਮ੍ਰਿਤਸਰ ਵਿਚ ਇਕ ਵਾਰ ਫੇਰ ਪਾਕਿਸਤਾਨ ਨੇ ਡਰੋਨ ਰਾਹੀਂ ਨਸ਼ਾ ਤਸਕਰੀ ਦੀ ਨਕਾਮ ਕੋਸ਼ਿਸ਼ ਕੀਤੀ, ਪਰ ਬੀਐਸਐਫ ਅਤੇ ਪੁਲਿਸ ਦੀ ਮੁਸਤੈਦੀ ਦੇ ਚਲਦਿਆਂ ਉਸਦੀ ਕੋਸ਼ਿਸ਼ ਤੇ ਪਾਣੀ ਫਿਰ ਗਿਆ।

Fazilka-Amritsar Drug: ਪਾਕਿਸਤਾਨ ਦੀ ਨਾਪਾਕ ਹਰਕਤ, ਡਰੋਨ ਰਾਹੀਂ ਸੁੱਟੀ ਡਰੱਗ, ਬੀਐੱਸਐੱਫ ਨੇ ਕੀਤੀ ਬਰਾਮਦ
Follow Us
arvinder-taneja-fazilka
| Updated On: 18 Apr 2023 19:26 PM

ਫਾਜ਼ਿਲਕਾ/ ਅੰਮ੍ਰਿਤਸਰ ਨਿਊਜ: ਫਾਜਲਿਕਾ ਦੀ ਭਾਰਤ ਪਾਕਿਸਤਾਨ ਸਰਹੱਦ (Indo Pak Border) ਤੇ ਲਗਾਤਾਰ ਡਰੋਨ ਦੀ ਮੂਵਮੈਂਟ ਜਾਰੀ ਹੈ, ਜਿਸ ਨੂੰ ਵੇਖਦੇ ਹੋਏ ਬੀਐਸਐਫ ਵੱਲੋ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। ਤਾਜ਼ਾ ਮਾਮਲੇ ਦੇ ਵਿੱਚ ਇੱਕ ਵਾਰ ਫੇਰ ਡਰੋਨ (Drone) ਦੇ ਜ਼ਰੀਏ ਭਾਰਤ ਵੱਲ ਨੂੰ ਨਸ਼ੇ ਦੀ ਖੇਪ ਸੁੱਟੀ ਗਈ ਹੈ। ਜਿਸ ਨੂੰ ਨਾਕਾਮ ਕਰਦਿਆਂ ਬੀਐਸਐਫ ਨੇ ਪੂਰੀ ਖੇਪ ਨੂੰ ਜਬਤ ਕਰ ਲਿਆ। ਫਾਜ਼ਿਲਕਾ ਦੇ ਪਿੰਡ ਟਾਹਲੀ ਵਾਲਾ ਚੱਕ ਬਜੀਦਾ ਨੇੜੇ ਖੇਤ ਵਿਚੋ ਦੋ ਪੈਕਟ ਹੈਰੋਇਨ ਮਿਲੀ ਹੈ ਇਸ ਦੇ ਨਾਲ ਹੀ ਦੋ ਲਾਈਟਾਂ ਵਾਲੇ ਇੰਡੀਗੇਟਰ ਵੀ ਮਿਲੇ ਹਨ ਜਿਨ੍ਹਾਂ ਦਾ ਇਸਤਮਾਲ ਰਾਤ ਸਮੇਂ ਤਸਕਰ ਕਰਦੇ ਹਨ। ਇਸ ਦੇ ਇਸਤੇਮਾਲ ਨਾਲ ਹੈਰੋਇਨ ਦੀ ਲੋਕੇਸ਼ਨ ਪਤਾ ਲੱਗਦੀ ਹੈ।

ਇਸ ਮਾਮਲੇ ਦੇ ਵਿੱਚ ਬੀਐਸਐਫ ਦੀ ਪੋਸਟ ਬੀਓਪੀ ਟਾਹਲੀ ਵਾਲਾ ਚੱਕ ਬਜੀਦਾ ਵਿਖੇ ਖੇਤਾਂ ਵਿਚੋਂ ਬਰਾਮਦ ਹੋਏ ਦੋ ਪੈਕਟ ਹੈਰੋਇਨ ਦਾ ਵਜ਼ਨ ਕਰਨ ਤੇ ਪਤਾ ਲੱਗਾ ਕਿ ਇਹਨਾ ਦੇ ਵਿੱਚ 2 ਕਿੱਲੋ 94 ਗ੍ਰਾਮ ਹੈਰੋਇਨ ਮੋਜੂਦ ਸੀ। ਬੀਐਸਐਫ ਦੀ 52 ਬਟਾਲੀਅਨ ਵੱਲੋਂ ਕਾਰਵਾਈ ਕਰਦੇ ਹੋਏ ਹੈਰੋਇਨ ਦੀ ਇਸ ਖੇਪ ਨੂੰ ਜਲਾਲਾਬਾਦ ਦੇ ਥਾਣਾ ਸਦਰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਵੱਲੋਂ ਥਾਣਾ ਸਦਰ ਜਲਾਲਾਬਾਦ ਵਿਖੇ ਮੁਕਦਮਾ ਨੰਬਰ 41 ਅੰਡਰ ਸ਼ੈਕਸ਼ਨ ਐਨਡੀਪੀਐਸ ਦੇ ਤਹਿਤ ਅਣਪਛਾਤੇ ਵਿਅਕਤੀ ਦੇ ਵਿਰੁੱਧ ਦਰਜ ਕੀਤਾ ਗਿਆ ਹੈ।

ਸਰਹੱਦ ‘ਤੇ ਚੌਕਸ ਬੀਐਸਐਫ ਦੇ ਜਵਾਨ

ਫਿਲਹਾਲ ਬੀਐਸਐਫ ਅਤੇ ਪੁਲਿਸ ਵੱਲੋਂ ਸਾਂਝੇ ਤੌਰ ਤੇ ਸਰਹੱਦ ਤੇ ਚੌਕਸੀ ਵਧਾਈ ਹੋਈ ਹੈ। ਜਿੱਥੇ ਬੀਐਸਐਫ ਦੇ ਜਵਾਨ ਦਿਨ ਰਾਤ ਸਰਹੱਦ ਤੇ ਬੈਠੇ ਹਨ ਉੱਥੇ ਹੀ ਪੰਜਾਬ ਪੁਲਿਸ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਦੇ ਵਿੱਚ ਮਾੜੇ ਅਨਸਰਾਂ ਦੀਆਂ ਸਰਗਰਮੀਆਂ ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਪੁਲਿਸ ਵੱਲੋਂ ਇਹਨਾ ਪਿੰਡਾਂ ਦੇ ਵਿੱਚ ਆਪਨੇ ਖ਼ੁਫ਼ੀਆ ਸੈੱਲ ਵੀ ਐਕਟੀਵੇਟ ਕੀਤੇ ਹੋਏ ਹਨ ਜੋ ਪਿੰਡਾਂ ਦੇ ਵਿੱਚ ਹਰ ਹਰਕਤ ਦੀ ਜਾਣਕਾਰੀ ਪੁਲਿਸ ਨੂੰ ਮੁਹਈਆ ਹੋ ਸਕੇ।

ਅੰਮ੍ਰਿਤਸਰ ਦੇ ਸਰਹੱਦੀ ਪਿੰਡ ਬੱਚੀਵਿੰਡ ਦੇ ਖੇਤਾਂ ਚੋਂ ਮਿਲੇ ਹੈਰੋਇਨ ਦੇ 2 ਪੈਕੇਟ

ਉੱਧਰ ਅੰਮ੍ਰਿਤਸਰ ਦੇ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਸਰਹੱਦੀ ਪਿੰਡ ਬੱਚੀਵਿੰਡ ਵਿਖੇ ਕਣਕ ਦੇ ਖ਼ੇਤਾਂ ਵਿਚੋਂ ਦੋ ਪੈਕਟ ਹੈਰੋਇਨ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਵੇਖਿਆ ਕਿ ਖ਼ੇਤਾਂ ਵਿਚ ਪੀਲੀ ਟੇਪ ਨਾਲ ਲਪੇਟੀ ਕੋਈ ਚੀਜ਼ ਪਈ ਸੀ। ਪੁਲਿਸ ਵਲੋਂ ਮੌਕੇ ਤੇ ਜਾ ਕੇ ਦੇਖਿਆ ਗਿਆ ਤਾਂ ਕਣਕ ਦੇ ਖ਼ੇਤਾਂ ਵਿਚ ਦੋ ਪੈਕਟ ਹੈਰੋਇਨ (2 ਕਿਲੋ 80 ਗ੍ਰਾਮ) ਬਰਾਮਦ ਹੋਈ। ਇਹ ਹੈਰੋਇਨ ਗੁਆਂਢੀ ਮੁਲਕ ਪਾਕਿਸਤਾਨ ਵਲੋਂ ਡਰੋਨ ਰਾਹੀਂ ਸੁੱਟੀ ਗਈ ਸੀ। ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਐਨਡੀਪੀਐਸ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ
ਚਾਰ ਧਾਮ ਯਾਤਰਾ ਸ਼ੁਰੂ, ਯਮੁਨੋਤਰੀ ਧਾਮ ਦੇ ਕਪਾਟ ਖੁੱਲ੍ਹੇ...
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ
India Vs Pakistan War: ਪਾਕਿਸਤਾਨ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ...
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ
Canada Election : ਕੈਨੇਡਾ ਦੀਆਂ ਚੋਣਾਂ 'ਚ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਨੇ ਜਿੱਤ ਕੀਤੀ ਹਾਸਿਲ, ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ...
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!
ਪਹਿਲਗਾਮ ਅੱਤਵਾਦੀ ਹਮਲੇ 'ਤੇ ਵਿਸ਼ੇਸ਼ ਸੈਸ਼ਨ... CM ਉਮਰ ਅਬਦੁੱਲਾ ਨੇ ਕਹਿ ਦਿੱਤੀ ਵੱਡੀ ਗੱਲ!...
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!
ਅੱਤਵਾਦੀ ਫਾਰੂਕ ਦਾ ਘਰ ਸਿਰਫ਼ ਇੰਨੇ ਸਕਿੰਟਾਂ ਵਿੱਚ ਦਿੱਤਾ ਢਾਹ , ਪਾਕਿਸਤਾਨੀ ਫੌਜ ਲਈ ਕਰ ਰਿਹਾ ਸੀ ਕੰਮ!...
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!
ਪਾਕਿਸਤਾਨੀ ਹਿੰਦੂ ਸ਼ਰਨਾਰਥੀਆਂ ਨੇ ਭਾਰਤ ਸਰਕਾਰ ਤੋਂ ਕੀਤੀ ਵੱਡੀ ਮੰਗ!...
Atari Border: ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?
Atari Border:  ਪਾਕਿ ਵਾਪਸ ਜਾ ਰਿਹਾ ਹੈ ਇਹ ਹਿੰਦੂ ਪਰਿਵਾਰ, ਜਾਂਦੇ-ਜਾਂਦੇ ਕੀ ਬੋਲੇ?...
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ
ਸ਼ਿਮਲਾ ਸਮਝੌਤਾ ਕੀ ਹੈ? ਜਿਸਨੂੰ ਰੱਦ ਕਰਨ ਦੀ ਫੋਕੀ ਧਮਕੀ ਦੇ ਰਿਹਾ ਪਾਕਿਸਤਾਨ...
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ
ਦਹਿਸ਼ਤਗਰਦਾਂ ਨੂੰ ਪੀਐਮ ਮੋਦੀ ਦੀ ਚੇਤਾਵਨੀ, ਬੋਲੇ- ਅੱਤਵਾਦ ਨੂੰ ਮਿੱਟੀ ਚ ਮਿਲਾਉਣ ਦਾ ਸਮਾਂ ਆ ਗਿਆ ਹੈ...