Crop Destroyed: ਅਬੋਹਰ ਵਿਖੇ ਅੱਗ ਲ਼ੱਗਣ ਨਾਲ ਕਿਸਾਨ ਦੀ 6 ਏਕੜ ਕਣਕ ਦੀ ਫਸਲ ਸੜ੍ਹੀ
ਪੀੜਤ ਕਿਸਾਨ ਲਵਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਸੜ੍ਹੀ ਫਸਲ ਦਾ ਮੁਆਵਜਾ ਮੰਗਿਆ ਹੈ। ਹਾਲਾਂਕਿ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ਤੇ ਪੁਹੰਚੇ ਕੇ ਅੱਗ ਤੇ ਕਾਬੂ ਪਾ ਲਿਆ। ਕਿਸਾਨਾਂ ਨੇ ਕਿਹਾ ਕਿ ਫਾਇਰ ਬ੍ਰਿਗੇਡ ਦੀ ਗੱਡੀ ਲੇਟ ਪਹੁੰਚੀ ਸੀ।
ਅਬੋਹਰ। ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡ ਗੱਦਾਡੋਬ ਵਿੱਚ ਇੱਕ ਕਿਸਾਨ ਦੇ ਕਣਕ (Wheat)) ਦੇ ਖੇਤ ਵਿੱਚ ਅੱਗ ਲੱਗਣ ਕਾਰਨ 6 ਕਿੱਲੇ ਫ਼ਸਲ ਸੜ ਕੇ ਸੁਆਹ ਹੋ ਗਈ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਗੱਦਾਡੋਬ ਦੇ ਕਿਸਾਨ ਲਵਪ੍ਰੀਤ ਸਿੰਘ ਦੀ ਕਣਕ ਦੀ ਫ਼ਸਲ ਨੂੰ ਅਚਾਨਕ ਅੱਗ ਲੱਗ ਗਈ।
ਜਿਸ ਕਾਰਨ ਕਿਸਾਨ ਦੀ 6 ਕਿੱਲਿਆਂ ਦੀ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ। ਆਸ-ਪਾਸ ਦੇ ਕਿਸਾਨਾਂ ਨੇ ਖੁਦ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਸੂਚਨਾ ਦਿੱਤੀ, ਪਰ ਫਾਇਰ ਬ੍ਰਿਗੇਡ ਦੀ ਗੱਡੀ ਲੇਟ ਪਹੁੰਚੀ ਸੀ। ਉਦੋਂ ਤੱਕ ਕਿਸਾਨਾਂ ਨੇ ਖੁਦ ਹੀ ਅੱਗ ਤੇ ਕਾਬੂ ਪਾਉਣ ਦੇ ਯਤਨ ਕੀਤੇ। ਪੀੜਤ ਕਿਸਾਨਾਂ ਨੇ ਪੰਜਾਬ ਸਰਕਾਰ (Punjab Govt) ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ