ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Fazilka News: ਵਾਅ ਵਰੋਲੇ ਦੇ ਪੀੜਤਾਂ ਦੀ ਮਦਦ ਲਈ ਵਿਧਾਇਕ ਸਵਨਾ ਨੇ ਦਾਨ ਕੀਤੀ ਇੱਕ ਮਹੀਨੇ ਦੀ ਤਨਖਾਹ

Fazilka ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ 83000 ਰੁਪਏ ਦਾ ਚੈਕ ਪੰਚਾਇਤ ਨੂੰ ਸੌਂਪਿਆਂ ਅਤੇ ਕਿਹਾ ਕਿ ਸਰਕਾਰ ਦੇ ਪੱਧਰ ਤੇ ਤਾਂ ਜੋ ਕੁਝ ਕੀਤਾ ਜਾ ਰਿਹਾ ਹੈ ਉਹ ਤਾਂ ਕੀਤਾ ਹੀ ਜਾ ਰਿਹਾ ਹੈ ਪਰ ਉਹ ਆਪਣੀ ਇਕ ਮਹੀਨੇ ਦੀ ਤਨਖਾਹ ਵੀ ਪੀੜਤਾਂ ਦੀ ਮਦਦ ਲਈ ਦਾਨ ਕਰ ਰਹੇ ਹਨ।

Fazilka News: ਵਾਅ ਵਰੋਲੇ ਦੇ ਪੀੜਤਾਂ ਦੀ ਮਦਦ ਲਈ ਵਿਧਾਇਕ ਸਵਨਾ ਨੇ ਦਾਨ ਕੀਤੀ ਇੱਕ ਮਹੀਨੇ ਦੀ ਤਨਖਾਹ
Fazilka News: ਵਾਅ ਵਰੋਲੇ ਦੇ ਪੀੜਤਾਂ ਦੀ ਮਦਦ ਲਈ ਵਿਧਾਇਕ ਸਵਨਾ ਨੇ ਦਾਨ ਕੀਤੀ ਇੱਕ ਮਹੀਨੇ ਦੀ ਤਨਖਾਹ
Follow Us
kusum-chopra
| Published: 28 Mar 2023 14:35 PM IST
ਫਾਜਿ਼ਲਕਾ ਨਿਊਜ: ਇੱਥੋਂ ਦੇ ਪਿੰਡ ਬਕੈਣ ਵਾਲਾ ਵਿਚ ਆਏ ਵਾਅ ਵਰੋਲੇ (Cyclone) ਤੋਂ ਬਾਅਦ ਨਿਵੇਕਲੀ ਪਹਿਲ ਕਰਦਿਆਂ ਫਾਜਿ਼ਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਦਾ ਚੈਕ ਪਿੰਡ ਦੇ ਸਰਪੰਚ ਹਰਿੰਦਰ ਸਿੰਘ ਨੂੰ ਭੇਂਟ ਕੀਤਾ। ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਵੀ ਆਪਣੀ ਤਨਖਾਹ ਵਿਚੋਂ 25 ਹਜਾਰ ਅਤੇ ਤਹਿਸੀਲਦਾਰ ਸੁਖਦੇਵ ਸਿੰਘ ਨੇ ਵੀ ਪਿੰਡ ਵਿਚ ਰਾਹਤ ਕਾਰਜਾਂ ਲਈ 50 ਹਜਾਰ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ। ਫਾਜਿ਼ਲਕਾ ਦੇ ਪਿੰਡ ਬਕੈਣ ਵਾਲਾ ਵਿਚ ਆਏ ਵਾਅ ਵਰੋਲੇ ਤੋਂ ਬਾਅਦ ਨਿਵੇਕਲੀ ਪਹਿਲ ਕਰਦਿਆਂ ਫਾਜਿ਼ਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਦਾ ਚੈਕ ਪਿੰਡ ਦੇ ਸਰਪੰਚ ਹਰਿੰਦਰ ਸਿੰਘ ਨੂੰ ਭੇਂਟ ਕੀਤਾ। ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਵੀ ਆਪਣੀ ਤਨਖਾਹ ਵਿਚੋਂ 25 ਹਜਾਰ ਅਤੇ ਤਹਿਸੀਲਦਾਰ ਸੁਖਦੇਵ ਸਿੰਘ ਨੇ ਵੀ ਪਿੰਡ ਵਿਚ ਰਾਹਤ ਕਾਰਜਾਂ ਲਈ 50 ਹਜਾਰ ਰੁਪਏ ਦੀ ਮਦਦ ਦਾ ਐਲਾਨ ਕੀਤਾ ਹੈ।

ਪੀੜਤਾਂ ਲਈ ਦਾਨ ਕੀਤੀ ਤਨਖਾਹ

ਇਸ ਮੌਕੇ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਵੀ ਆਪਣੀ ਤਨਖਾਹ ਵਿਚੋਂ 25 ਹਜਾਰ ਰੁਪਏ ਦੀ ਮਦਦ ਪਿੰਡ ਦੇ ਤੁਫਾਨ ਪੀੜਤਾਂ ਲਈ ਕਰਨ ਦਾ ਐਲਾਨ ਕੀਤਾ । ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨਿਕ ਪੱਧਰ ਤੇ ਵੀ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਉਹ ਖੁਦ ਵੀ ਆਪਣੀ ਤਰਫੋਂ ਪਿੰਡ ਵਾਸੀਆਂ ਦੀ ਮਦਦ ਕਰ ਰਹੇ ਹਨ। ਏਸੇ ਤਰ੍ਹਾਂ ਹੀ ਦੋ ਦਿਨ ਪਹਿਲਾਂ ਫਿਰੋਜ਼ਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਪਿੰਡ ਬਕੈਣ ਵਾਲਾ ਪਹੁੰਚੇ ਜਿਥੇ ਉਨ੍ਹਾਂ ਨੇ ਤੂਫਾਨ ਦੇ ਕਾਰਨ ਹੋਈ ਤਬਾਹੀ ਦਾ ਜਾਇਜ਼ਾ ਲਿਆ ਸੀ। ਉਨ੍ਹਾਂ ਨੇ ਵੀ ਐਮਪੀ ਕੋਟੇ ਵਿੱਚੋਂ ਪੰਜ ਲੱਖ ਰੁਪਏ ਦੀ ਰਾਸ਼ੀ ਫੌਰੀ ਤੌਰ ਤੇ ਪਿੰਡ ਨੂੰ ਜਾਰੀ ਕਰਨ ਦੇ ਐਲਾਨ ਕੀਤਾ ਤੇ ਨਾਲ ਹੀ ਇਕ ਲੱਖ ਰੁਪਏ ਨਿੱਜੀ ਤੌਰ ਤੇ ਪਿੰਡ ਦੀ ਪੰਚਾਇਤ ਨੂੰ ਭੇਟ ਕੀਤੇ। ਉੱਧਰ, ਪੰਜਾਬ ਸਰਕਾਰ ਵੱਲੋਂ ਵੀ ਫ਼ਸਲਾਂ ਅਤੇ ਘਰਾਂ ਦੇ ਹੋਏ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕਰਨ ਦੇ ਆਦੇਸ਼ ਦਿੱਤੇ ਹਨ। ਪ੍ਰਸ਼ਾਸਨ ਵੱਲੋਂ ਤਿੰਨ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿੱਚੋਂ ਇੱਕ ਟੀਮ ਦੀ ਰਿਪੋਰਟ ਆ ਚੁੱਕੀ ਹੈ, ਜਿਸ ਦੇ ਮੁਤਾਬਕ ਇਸ ਤੂਫ਼ਾਨ ਦੇ ਕਾਰਨ 58 ਘਰਾਂ ਨੂੰ ਨੁਕਸਾਨ ਹੋਇਆ ਹੈ, ਜਿਸ ਦੀ ਰਿਪੋਰਟ ਡੀਸੀ ਫਾਜ਼ਿਲਕਾ ਨੂੰ ਸੌਂਪ ਦਿੱਤੀ ਗਈ ਹੈ। ਸਰਕਾਰ ਵੱਲੋਂ ਛੇਤੀ ਹੀ ਪੀੜਤਾਂ ਲਈ ਮੁਆਵਜਾ ਰਾਸ਼ੀ ਦਾ ਐਲਾਨ ਕੀਤਾ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...