AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Punjab Flood: ਫਾਜ਼ਿਲਕਾ ‘ਚ ਹੜ੍ਹ ਦੀ ਮਾਰ; ਲੋਕਾਂ ਨੂੰ ਪਿੰਡ ਖਾਲੀ ਕਰਨ ਦੀ ਅਪੀਲ, ਕਈ ਸਕੂਲ ਬੰਦ

ਪੰਜਾਬ ਦੇ 9 ਜਿਲ੍ਹੇ ਇਸ ਵੇਲੇ ਹੜ੍ਹਾਂ ਦੀ ਚਪੇਟ ਵਿੱਚ ਹਨ। ਫਾਜ਼ਿਲਕਾ ਦੀ ਸਥਿਤੀ ਹੜ੍ਹਾਂ ਦੀ ਮਾਰ ਝੇਲ ਰਹੇ ਹਨ। ਵਿਧਾਇਕ ਨਰਿੰਦਰਪਾਲ ਸਿੰਘ ਨੇ ਲੋਕਾਂ ਨੂੰ ਪਿੰਡ ਖਾਲੀ ਕਰ ਸੁਰੱਖਿਤ ਥਾਵਾਂ 'ਤੇ ਜਾਣ ਦੀ ਅਪੀਲ ਕੀਤੀ ਹੈ।

Punjab Flood: ਫਾਜ਼ਿਲਕਾ 'ਚ ਹੜ੍ਹ ਦੀ ਮਾਰ; ਲੋਕਾਂ ਨੂੰ ਪਿੰਡ ਖਾਲੀ ਕਰਨ ਦੀ ਅਪੀਲ, ਕਈ ਸਕੂਲ ਬੰਦ
arvinder-taneja-fazilka
| Updated On: 19 Aug 2023 09:39 AM IST
Share
ਫਾਜ਼ਿਲਕਾ ਨਿਊਜ਼। ਫਾਜ਼ਿਲਕਾ ਦੇ ਸਰਹੱਦੀ ਪਿੰਡ ‘ਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ, ਜਿਸ ਨੂੰ ਲੈ ਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਪਿੰਡ ਦਾ ਦੌਰਾ ਕਰ ਰਹੇ ਹਨ ਅਤੇ ਲੋਕਾਂ ਨੂੰ ਜਲਦ ਤੋਂ ਜਲਦ ਪਿੰਡ ਖਾਲੀ ਕਰਨ ਦੀ ਅਪੀਲ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪ੍ਰਸ਼ਾਸਨਿਕ ਅਧਿਕਾਰੀ ਵੀ ਪਿੰਡ ਵਿੱਚ ਨਜ਼ਰ ਆ ਰਹੇ ਹਨ। ਪ੍ਰਸ਼ਾਸਨ ਵੱਲੋਂ ਪ੍ਰਬੰਧ ਮੁਕੰਮਲ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਹਾੜੀ ਇਲਾਕਿਆਂ ‘ਚ ਹੋਈ ਬਾਰਿਸ਼ ਅਤੇ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਸਤਲੁਜ ‘ਚ ਪਾਣੀ ਦਾ ਪੱਧਰ ਵਧ ਗਿਆ ਹੈ। ਕਈ ਪਿੰਡ ਪਾਣੀ ਦੀ ਲਪੇਟ ‘ਚ ਆ ਗਏ ਹਨ ਅਤੇ ਕਈਆਂ ‘ਚ ਪਾਣੀ ਦਾਖਲ ਹੋ ਗਿਆ ਹੈ। ਦੱਸ ਦਈਏ ਕਿ ਕਈ ਸੜਕਾਂ ਉਪਰੋਂ ਪਾਣੀ ਲੰਘ ਰਿਹਾ ਹੈ ਅਤੇ ਕਈ ਢਾਣੀਆਂ ਦਾ ਸੜਕੀ ਸੰਪਰਕ ਟੁੱਟ ਗਿਆ ਹੈ। ਸਥਿਤੀ ਲਗਾਤਾਰ ਵਿਗੜਦੀ ਨਜ਼ਰ ਆ ਰਹੀ ਹੈ ਜਿਸ ਕਾਰਨ ਪਿੰਡ ਵਾਸੀ ਪਿੰਡ ਖਾਲੀ ਕਰਵਾਉਣ ਵਿੱਚ ਲੱਗੇ ਹੋਏ ਹਨ।

ਡੈਮ ਤੋਂ ਛੱਡੇ ਜਾ ਰਹੇ ਪਾਣੀ ਨੇ ਮਚਾਈ ਤਬਾਹੀ

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਹਾਲਤ ਬਹੁਤ ਖਰਾਬ ਹਨ। ਸਤਲੁਜ ਨੇ ਤੀਜੀ ਵਾਰ ਇਸ ਇਲਾਕੇ ਵਿੱਚ ਤਬਾਹੀ ਮਚਾਈ ਹੈ। ਸਤਲੁਜ ਦੇ ਪਾਣੀ ਕਾਰਨ ਪਹਿਲਾਂ ਹੀ ਨੁਕਸਾਨ ਹੋ ਚੁੱਕਾ ਹੈ। ਡੈਮ ਤੋਂ ਛੱਡੇ ਜਾ ਰਹੇ ਹੋਰ ਪਾਣੀ ਕਾਰਨ ਇਲਾਕੇ ਵਿੱਚ ਹੋਰ ਤਬਾਹੀ ਮਚ ਸਕਦੀ ਹੈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕਰਦਿਆਂ ਮਦਦ ਦੀ ਮੰਗ ਕੀਤੀ ਹੈ।

ਫਾਜ਼ਿਲਕਾ ਦੇ ਕਈ ਪਿੰਡਾਂ ਨੂੰ ਹੜ੍ਹ ਦਾ ਖਤਰਾ

ਉਥੇ ਹੀ ਪ੍ਰਸ਼ਾਸਨਿਕ ਅਧਿਕਾਰੀ ਸਾਰੇ ਪ੍ਰਬੰਧ ਮੁਕੰਮਲ ਹੋਣ ਦਾ ਦਾਅਵਾ ਕਰ ਰਹੇ ਹਨ। ਪ੍ਰਸ਼ਾਸ਼ਨ ਵੱਲੋਂ ਪਿੰਡ ਵਾਸੀਆਂ ਨੂੰ ਪਿੰਡ ਛੱਡਣ ਦੀ ਸਲਾਹ ਦਿੱਤੀ ਜਾ ਰਹੀ ਹੈ ਕਿਉਂਕਿ ਸਤਲੁਜ ਵਿੱਚ 2 ਲੱਖ 60 ਹਜ਼ਾਰ ਕਿਊਸਿਕ ਪਾਣੀ ਆ ਰਿਹਾ ਹੈ। ਜਿਸ ਕਾਰਨ ਫਾਜ਼ਿਲਕਾ ਦੇ ਕਈ ਪਿੰਡਾਂ ਨੂੰ ਹੜ੍ਹ ਦਾ ਖਤਰਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਕਾਬੂ ਹੇਠ ਹੈ। ਵਿਧਾਇਕ ਨਰਿੰਦਰਪਾਲ ਸਿੰਘ ਸਵਾਣਾ ਨੇ ਕਿਹਾ ਕਿ ਜ਼ਿਆਦਾ ਪਾਣੀ ਆ ਰਿਹਾ ਹੈ, ਜਿਸ ਕਾਰਨ ਇਸ ਇਲਾਕੇ ‘ਚ ਖ਼ਤਰਾ ਵਧ ਗਿਆ ਹੈ। ਉਹ ਆਪਣੀ ਟੀਮ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਜੇਕਰ ਹਾਲਾਤ ਹੋਰ ਵਿਗੜਦੇ ਹਨ ਤਾਂ ਇੱਥੇ ਹੋਣ ਵਾਲੇ ਨੁਕਸਾਨ ਨੂੰ ਘੱਟ ਕੀਤਾ ਜਾ ਸਕੇ ਅਤੇ ਲੋਕਾਂ ਦੀ ਪੂਰੀ ਮਦਦ ਕੀਤੀ ਜਾ ਸਕੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ
Lucknow Coaching Centre Fire: ਲਖਨਊ ਵਿੱਚ ਕੰਧ ਤੋੜ ਕੇ ਬੱਚਿਆਂ ਨੂੰ ਬਚਾਉਣ ਦੀ ਵੀਡੀਓ ਵਾਇਰਲ...
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ
5% ਤੋਂ ਵੱਧ ਫੀਸ ਨਹੀਂ ਵਧਾ ਸਕਣਗੇ Educational Institute, ਜਾਣੋ...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ...
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ
ਰਾਮ ਮੰਦਰ ਦਾਨ ਦੀ ਗਿਣਤੀ ਵਿੱਚ ਵੱਡੀ ਕਾਰਵਾਈ, 40 ਕਰਮਚਾਰੀ ਹਟਾਏ ਗਏ, ਜਾਂਚ ਜਾਰੀ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੇ ਰਾਹਤ ਕਦੋਂ? ਹਰਦੀਪ ਸਿੰਘ ਪੁਰੀ ਨੇ ਦਿੱਤਾ ਵੱਡਾ ਸੰਕੇਤ...
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?
BJP ਪ੍ਰਧਾਨ ਨਿਤਿਨ ਨਬੀਨ ਨੇ ਜਲੰਧਰ 'ਚ ਕੀਤਾ ਯੋਗਾ, ਜਾਣੋ ਪੰਜਾਬ ਚੋਣਾਂ ਬਾਰੇ ਕੀ ਬੋਲੇ?...
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ
ਬੀਜੇਪੀ ਦਾ ਮਿਸ਼ਨ 2027 ਪੰਜਾਬ, ਅੰਮ੍ਰਿਤਸਰ ਪਹੁੰਚੇ ਨਿਤਿਨ ਨਬੀਨ...
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ
Shimla Landslide: ਸੰਜੌਲੀ ਬਾਈਪਾਸ 'ਤੇ ਸੜਕ ਬੰਦ, ਘੰਟਿਆਂ ਤੱਕ ਫਸੀਆ ਰਹੀਆਂ ਗੱਡੀਆਂ...
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ
Rahul Gandhi Birthday: PM ਮੋਦੀ ਨੇ ਰਾਹੁਲ ਗਾਂਧੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਚੰਗੀ ਸਿਹਤ ਦੀ ਕੀਤੀ ਕਾਮਨਾ...
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਦੇਸ਼ ਦੇ 17 ਰਾਜਾਂ ਵਿੱਚ ਭਾਰੀ ਮੀਂਹ ਅਤੇ ਹਨੇਰੀ-ਤੁਫਾਨ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਮੌਸਮ...