AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲਾਲਾਬਾਦ ਦੇ ਜੰਡਵਾਲਾ ਭੀਮੇਸ਼ਾਹ ਗੁਰਦੁਆਰਾ ਸਾਹਿਬ ‘ਚ ਸਲਾਨਾ ਬਰਸੀ ਸਮਾਗਮ ‘ਚ ਦਾਦੂਵਾਲ ਦੇ ਆਉਣ ਦੀਆਂ ਖਬਰਾਂ ਤੋਂ ਬਾਅਦ ਭਖਿਆ ਮਾਹੌਲ

ਪਿੰਡ ਚ ਲੱਗੇ ਪੋਸਟਰਾਂ 'ਤੇ ਲਿਖਿਆ ਗਿਆ ਹੈ ਕਿ 15 ਜੂਨ ਨੂੰ ਦਾਦੂਵਾਲ ਗੁਰਦੁਆਰਾ ਸਾਹਿਬ ਵਿਖੇ ਪਹੁੰਚਣਗੇ, ਜਦੋਕਿ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਦਾਦੂਵਾਲ ਨੂੰ ਕੋਈ ਵੀ ਸੱਦਾ ਨਹੀਂ ਦਿੱਤਾ ਗਿਆ।

ਜਲਾਲਾਬਾਦ ਦੇ ਜੰਡਵਾਲਾ ਭੀਮੇਸ਼ਾਹ ਗੁਰਦੁਆਰਾ ਸਾਹਿਬ 'ਚ ਸਲਾਨਾ ਬਰਸੀ ਸਮਾਗਮ 'ਚ ਦਾਦੂਵਾਲ ਦੇ ਆਉਣ ਦੀਆਂ ਖਬਰਾਂ ਤੋਂ ਬਾਅਦ ਭਖਿਆ ਮਾਹੌਲ
arvinder-taneja-fazilka
| Published: 14 Jun 2023 13:43 PM IST
Share
ਜਲਾਲਾਬਾਦ ਨਿਊਜ਼: ਇਥੋਂ ਦੇ ਪਿੰਡ ਜੰਡਵਾਲਾ ਭੀਮੇਸ਼ਾਹ ਦੇ ਗੁਰਦੁਆਰਾ ਸਾਹਿਬ ਵਿਚ 15 ਜੂਨ ਨੂੰ ਮਨਾਈ ਜਾ ਰਹੀ ਸਲਾਨਾ ਬਰਸੀ ਨੂੰ ਲੈ ਕੇ ਮਾਹੌਲ ਤਣਾਅਪੂਰਨ ਬੰਨਦਾ ਹੋਇਆ ਦਿਖਾਈ ਦੇ ਰਿਹਾ ਹੈ। ਇਸ ਦੀ ਵਜ੍ਹਾ ਇਸ ਸਮਾਗਮ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਆਉਣ ਦੀਆਂ ਕਿਆਸ-ਅਰਾਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕਾਂ ਵੱਲੋਂ ਉਨ੍ਹਾਂ ਦੇ ਇਸ ਸਮਾਗਮ ਵਿੱਚ ਆਉਣ ਦੀਆਂ ਖ਼ਬਰਾਂ ਸੋਸ਼ਲ ਮੀਡੀਆ ਤੇ ਫੈਲਾ ਕੇ ਮਾਹੌਲ ਨੂੰ ਵਿਗਾੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੁੱਦੇ ਨੂੰ ਲੈ ਕੇ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਪ੍ਰਬੰਧਕੀ ਕਮੇਟੀ ਵੱਲੋਂ ਪ੍ਰੈਸ ਕਾਨਫਰੰਸ ਸੱਦੀ ਗਈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਕੁਝ ਸ਼ਰਾਰਤੀ ਲੋਕਾਂ ਵੱਲੋਂ ਬਰਸੀ ਮੌਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਦੇ ਤਹਿਤ ਬਲਜੀਤ ਸਿੰਘ ਦਾਦੂਵਾਲ ਦੇ ਨਾਮ ਤੇ ਪੋਸਟਰ ਸ਼ੋਸ਼ਲ ਮੀਡੀਆ ਅਤੇ ਪਿੰਡ ਵਿੱਚ ਲਗਾਏ ਗਏ ਹਨ। ਇਸ ਸਬੰਧ ਵਿੱਚ ਕਮੇਟੀ ਨੇ ਕਿਹਾ ਕਿ ਕੁਝ ਸ਼ਰਾਰਤੀ ਲੋਕ ਣ-ਬੁੱਝ ਕੇ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਫਾਜਿਲਕਾ ਨੂੰ ਦੇ ਦਿੱਤੀ ਹੈ। ਉਨ੍ਹਾਂ ਨੂੰ ਪੁਲਿਸ ਨੂੰ ਮੰਗ ਕੀਤੀ ਹੈ ਕਿ ਬਰਸੀ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਜੇਕਰ ਬਲਜੀਤ ਸਿੰਘ ਦਾਦੂਵਾਲ ਬਰਸੀ ਮੌਕੇ ਇੱਥੇ ਪਹੁੰਚਦੇ ਹਨ ਮਾਹੌਲ ਖਰਾਬ ਹੋ ਸਕਦਾ ਹੈ, ਕਿਉਂਕਿ ਕੱਟੜਵਾਦੀ ਹੋਣ ਦੇ ਚਲਦੇ ਪਿੰਡ ਦੀ ਸੰਗਤ ਉਹਨਾਂ ਨੂੰ ਪਸੰਦ ਨਹੀਂ ਕਰਦੀ । ਓਧਰ ਇਸ ਸੰਬੰਧ ਵਿਚ ਬਲਜੀਤ ਸਿੰਘ ਦਾਦੂਵਾਲ ਨਾਲ ਫੋਨ ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਕੁਝ ਹਿੰਦੂ ਲੋਕ ਆਏ ਸਨ ਜੋ ਉਨ੍ਹਾਂ ਨੂੰ ਬਰਸੀ ਮੌਕੇ ਆਉਣ ਲਈ ਸੱਦਾ ਦੇ ਕੇ ਗਏ ਹਨ। ਹਾਲਾਂਕਿ ਉਨ੍ਹਾਂ ਨੇ ਇਹ ਸਪਸ਼ਟ ਨਹੀਂ ਕੀਤਾ ਕਿ ਉਹ ਇਸ ਬਰਸੀ ਸਮਾਗਮ ਤੇ ਪਹੁੰਚਣਗੇ ਜਾਂ ਨਹੀਂ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...