ਜਲਾਲਾਬਾਦ ਦੇ ਜੰਡਵਾਲਾ ਭੀਮੇਸ਼ਾਹ ਗੁਰਦੁਆਰਾ ਸਾਹਿਬ ‘ਚ ਸਲਾਨਾ ਬਰਸੀ ਸਮਾਗਮ ‘ਚ ਦਾਦੂਵਾਲ ਦੇ ਆਉਣ ਦੀਆਂ ਖਬਰਾਂ ਤੋਂ ਬਾਅਦ ਭਖਿਆ ਮਾਹੌਲ

Published: 

14 Jun 2023 13:43 PM

ਪਿੰਡ ਚ ਲੱਗੇ ਪੋਸਟਰਾਂ 'ਤੇ ਲਿਖਿਆ ਗਿਆ ਹੈ ਕਿ 15 ਜੂਨ ਨੂੰ ਦਾਦੂਵਾਲ ਗੁਰਦੁਆਰਾ ਸਾਹਿਬ ਵਿਖੇ ਪਹੁੰਚਣਗੇ, ਜਦੋਕਿ ਗੁਰਦੁਆਰਾ ਸਾਹਿਬ ਦੀ ਕਮੇਟੀ ਵੱਲੋਂ ਦਾਦੂਵਾਲ ਨੂੰ ਕੋਈ ਵੀ ਸੱਦਾ ਨਹੀਂ ਦਿੱਤਾ ਗਿਆ।

ਜਲਾਲਾਬਾਦ ਦੇ ਜੰਡਵਾਲਾ ਭੀਮੇਸ਼ਾਹ ਗੁਰਦੁਆਰਾ ਸਾਹਿਬ ਚ ਸਲਾਨਾ ਬਰਸੀ ਸਮਾਗਮ ਚ ਦਾਦੂਵਾਲ ਦੇ ਆਉਣ ਦੀਆਂ ਖਬਰਾਂ ਤੋਂ ਬਾਅਦ ਭਖਿਆ ਮਾਹੌਲ
Follow Us On

ਜਲਾਲਾਬਾਦ ਨਿਊਜ਼: ਇਥੋਂ ਦੇ ਪਿੰਡ ਜੰਡਵਾਲਾ ਭੀਮੇਸ਼ਾਹ ਦੇ ਗੁਰਦੁਆਰਾ ਸਾਹਿਬ ਵਿਚ 15 ਜੂਨ ਨੂੰ ਮਨਾਈ ਜਾ ਰਹੀ ਸਲਾਨਾ ਬਰਸੀ ਨੂੰ ਲੈ ਕੇ ਮਾਹੌਲ ਤਣਾਅਪੂਰਨ ਬੰਨਦਾ ਹੋਇਆ ਦਿਖਾਈ ਦੇ ਰਿਹਾ ਹੈ। ਇਸ ਦੀ ਵਜ੍ਹਾ ਇਸ ਸਮਾਗਮ ਵਿੱਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਆਉਣ ਦੀਆਂ ਕਿਆਸ-ਅਰਾਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਲੋਕਾਂ ਵੱਲੋਂ ਉਨ੍ਹਾਂ ਦੇ ਇਸ ਸਮਾਗਮ ਵਿੱਚ ਆਉਣ ਦੀਆਂ ਖ਼ਬਰਾਂ ਸੋਸ਼ਲ ਮੀਡੀਆ ਤੇ ਫੈਲਾ ਕੇ ਮਾਹੌਲ ਨੂੰ ਵਿਗਾੜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਮੁੱਦੇ ਨੂੰ ਲੈ ਕੇ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਖ਼ੁਸ਼ਦਿਲ ਪ੍ਰਬੰਧਕੀ ਕਮੇਟੀ ਵੱਲੋਂ ਪ੍ਰੈਸ ਕਾਨਫਰੰਸ ਸੱਦੀ ਗਈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਕੁਝ ਸ਼ਰਾਰਤੀ ਲੋਕਾਂ ਵੱਲੋਂ ਬਰਸੀ ਮੌਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਦੇ ਤਹਿਤ ਬਲਜੀਤ ਸਿੰਘ ਦਾਦੂਵਾਲ ਦੇ ਨਾਮ ਤੇ ਪੋਸਟਰ ਸ਼ੋਸ਼ਲ ਮੀਡੀਆ ਅਤੇ ਪਿੰਡ ਵਿੱਚ ਲਗਾਏ ਗਏ ਹਨ।

ਇਸ ਸਬੰਧ ਵਿੱਚ ਕਮੇਟੀ ਨੇ ਕਿਹਾ ਕਿ ਕੁਝ ਸ਼ਰਾਰਤੀ ਲੋਕ ਣ-ਬੁੱਝ ਕੇ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਜਿਸ ਦੀ ਜਾਣਕਾਰੀ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਫਾਜਿਲਕਾ ਨੂੰ ਦੇ ਦਿੱਤੀ ਹੈ। ਉਨ੍ਹਾਂ ਨੂੰ ਪੁਲਿਸ ਨੂੰ ਮੰਗ ਕੀਤੀ ਹੈ ਕਿ ਬਰਸੀ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਜੇਕਰ ਬਲਜੀਤ ਸਿੰਘ ਦਾਦੂਵਾਲ ਬਰਸੀ ਮੌਕੇ ਇੱਥੇ ਪਹੁੰਚਦੇ ਹਨ ਮਾਹੌਲ ਖਰਾਬ ਹੋ ਸਕਦਾ ਹੈ, ਕਿਉਂਕਿ ਕੱਟੜਵਾਦੀ ਹੋਣ ਦੇ ਚਲਦੇ ਪਿੰਡ ਦੀ ਸੰਗਤ ਉਹਨਾਂ ਨੂੰ ਪਸੰਦ ਨਹੀਂ ਕਰਦੀ ।

ਓਧਰ ਇਸ ਸੰਬੰਧ ਵਿਚ ਬਲਜੀਤ ਸਿੰਘ ਦਾਦੂਵਾਲ ਨਾਲ ਫੋਨ ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਕੁਝ ਹਿੰਦੂ ਲੋਕ ਆਏ ਸਨ ਜੋ ਉਨ੍ਹਾਂ ਨੂੰ ਬਰਸੀ ਮੌਕੇ ਆਉਣ ਲਈ ਸੱਦਾ ਦੇ ਕੇ ਗਏ ਹਨ। ਹਾਲਾਂਕਿ ਉਨ੍ਹਾਂ ਨੇ ਇਹ ਸਪਸ਼ਟ ਨਹੀਂ ਕੀਤਾ ਕਿ ਉਹ ਇਸ ਬਰਸੀ ਸਮਾਗਮ ਤੇ ਪਹੁੰਚਣਗੇ ਜਾਂ ਨਹੀਂ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ