Highway Jam: ਕਿਸਾਨ ਮਜਦੂਰ ਸੰਘਰਸ਼ ਨੇ ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ ਦੇ ਟੋਲ ਪਲਾਜ਼ਾ ‘ਤੇ ਲਾਇਆ ਧਰਨਾ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ

Updated On: 

12 Jun 2023 18:34 PM

ਕਿਸਾਨਾਂ ਦੇ ਇਸ ਧਰਨੇ ਕਰਕੇ ਪੰਜਾਬ ਨੂੰ ਰਾਜਸਥਾਨ ਨਾਲ ਜੋੜਣ ਵਾਲਾ ਹਾਈਵੇ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਗਿਆ ਹੈ। ਉੱਥੇ ਕਈ ਕਿਲੋਮੀਟਰ ਲੰਬੀਆਂ ਲਾਈਨਾਂ ਵੇਖਣ ਨੂੰ ਮਿਲ ਰਹੀਆਂ ਹਨ।

Highway Jam: ਕਿਸਾਨ ਮਜਦੂਰ ਸੰਘਰਸ਼ ਨੇ ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ ਦੇ ਟੋਲ ਪਲਾਜ਼ਾ ਤੇ ਲਾਇਆ ਧਰਨਾ, ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
Follow Us On

ਫਾਜ਼ਿਲਕਾ ਨਿਊਜ਼: ਫਾਜ਼ਿਲਕਾ ਦੇ ਪਿੰਡਾ ਸਲੇਮਸਾਹ ਵਿਖੇ ਤੜਕਸਾਰ ਪੁਲਿਸ ਵੱਲੋਂ ਕਿਸਾਨ ਮਜਦੂਰ ਸੰਘਰਸ਼ ਕਮੇਟੀ (Kisan Mazdoor Sanghrash Committee) ਦੇ 10 ਦਿਨਾਂ ਤੋਂ ਚੱਲ ਰਹੇ ਧਰਨੇ ਨੂੰ ਚੁੱਕਣ ਦੇ ਵਿਰੋਧ ਵਿੱਚ ਕਿਸਾਨਾਂ ਨੇ ਫਿਰੋਜ਼ਪੁਰ-ਫਾਜ਼ਿਲਕਾ ਟੋਲ ਪਲਾਜ਼ਾ ਜਾਮ ਕਰ ਦਿੱਤਾ, ਜਿਸ ਤੋਂ ਬਾਅਦ ਪੂਰੇ ਹਾਈਵੇਅ ਤੇ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗ ਗਈਆਂ।

ਕਿਸਾਨਾਂ ਵੱਲੋਂ ਕੀਤੇ ਇਸ ਜਾਮ ਨੂੰ ਖੁਲਵਾਉਣ ਲਈ ਉੱਥੇ ਭਾਰੀ ਪੁਲਿਸ ਬਲ ਦੀ ਤਾਇਨਾਤੀ ਕਰਨੀ ਪਈ, ਪਰ ਖਬਰ ਲਿੱਖੇ ਜਾਣ ਤੱਕ ਕਿਸਾਨਾਂ ਨੇ ਜਾਮ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਸੀ।

ਦਰਅਸਲ, ਸਲੇਮਸ਼ਾਹ ਵਿਖੇ ਪੰਚਾਇਤੀ ਜ਼ਮੀਨ ਤੇ ਕਬਜ਼ੇ ਦੇ ਮਾਮਲੇ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵੱਲੋਂ ਬੀਤੇ 10 ਦਿਨਾਂ ਤੋਂ ਧਰਨਾ ਦਿੱਤਾ ਜਾ ਰਿਹਾ ਸੀ। ਜਿਸ ਨੂੰ ਸੋਮਵਾਰ ਨੂੰ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਮਦਦ ਦੇ ਨਾਲ ਚੁਕਾ ਦਿੱਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਤਕਰੀਬਨ 30 ਦੇ ਕਰੀਬ ਜਥੇਬੰਦੀ ਦੇ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਨਾਲ ਹੀ ਇੱਕ ਟਰੈਕਟਰ ਅਤੇ ਟੈਂਟ ਦਾ ਸਾਮਾਨ ਵੀ ਪੁਲਿਸ ਨੇ ਆਪਣੇ ਕਬਜੇ ਵਿੱਚ ਲੈ ਲਿਆ।

ਇਸ ਤੋਂ ਨਰਾਜ਼ ਹੋਕੇ ਜੱਥੇਬੰਦੀ ਦੇ ਆਗੂਆਂ ਨੇ ਮਾਹਮੂ ਜੋਇਆ ਟੋਲ ਪਲਾਜ਼ਾ ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ, ਜੋ ਖਬਰ ਲਿੱਖੇ ਜਾਣ ਤੱਕ ਲਗਾਤਾਰ ਜਾਰੀ ਸੀ

ਫਿਲਹਾਲ ਕਿਸਾਨਾਂ ਅਤੇ ਪੁਲਿਸ-ਪ੍ਰਸ਼ਾਸਨ ਵਿਚਾਲੇ ਸਹਿਮਤੀ ਨਹੀਂ ਬਣ ਸਕੀ ਹੈ। ਕਿਸਾਨ ਆਪਣੀ ਜ਼ਿੱਦ ਤੇ ਅੜੇ ਹੋਏ ਹਨ, ਜਦਕਿ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਮੰਗ ਮੰਣਨ ਨੂੰ ਇਨਕਾਰ ਕਰ ਦਿੱਤਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ