ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Punjab Police ਨੇ ਕੀਤਾ ਵਧੀਆ ਕੰਮ, ਪ੍ਰਭਾਵਿਤ ਲੋਕਾਂ ਦੀ ਕੀਤੀ ਆਰਥਿਕ ਮਦਦ

Cyclone Financial Help : ਚੱਕਰਵਾਤ ਤੁਫਾਨ ਦੇ ਕਾਰਨ ਫਾਜਿਲਕਾ ਦੇ ਪਿੰਡ ਬਕੈਣ ਵਿਖੇ ਭਾਰੀ ਤਬਾਹੀ ਹੋਈ ਹੈ। ਜਿਸ ਕਾਰਨ ਪੰਜਾਬ ਪੁਲਿਸ ਲੋਕਾਂ ਦੀ ਮਦਦ ਲਈ ਅੱਗੇ ਆਈ। ਇਸਦੇ ਤਹਿਤ ਐੱਸਐੱਸਪੀ ਮੈਡਮ ਅਵਨੀਤ ਕੌਰ ਨੇ ਪ੍ਰਭਾਵਿਤ ਲੋਕਾਂ ਨੂੰ ਕਰੀਬ ਸਵਾ ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ।

Punjab Police ਨੇ ਕੀਤਾ ਵਧੀਆ ਕੰਮ, ਪ੍ਰਭਾਵਿਤ ਲੋਕਾਂ ਦੀ ਕੀਤੀ ਆਰਥਿਕ ਮਦਦ
ਪੰਜਾਬ ਪੁਲਿਸ ਨੇ ਕੀਤਾ ਵਧੀਆ ਕੰਮ, ਪ੍ਰਭਾਵਿਤ ਲੋਕਾਂ ਦੀ ਕੀਤੀ ਆਰਥਿਕ ਮਦਦ।
Follow Us
arvinder-taneja-fazilka
| Updated On: 01 Apr 2023 22:35 PM

ਫਾਜ਼ਿਲਕਾ। ਜ਼ਿਲ੍ਹੇ ਦੇ ਸਰਹੱਦੀ ਪਿੰਡ ਬਕੈਣ ਵਾਲਾ ਵਿੱਚ ਬੀਤੇ ਦਿਨੀਂ ਆਏ ਚੱਕਰਵਾਤ ਤੂਫ਼ਾਨ (Cyclone Storm) ਤੋਂ ਬਾਅਦ ਹੋਈ ਭਾਰੀ ਤਬਾਹੀ ਨੂੰ ਦੇਖਦਿਆਂ ਫ਼ਾਜ਼ਿਲਕਾ ਪੁਲਿਸ ਨੇ ਇਕ ਹੋਰ ਸ਼ਲਾਘਾਯੋਗ ਕਦਮ ਚੁੱਕਦਿਆਂ ਐੱਸ.ਐੱਸ.ਪੀ. ਮੈਡਮ ਅਵਨੀਤ ਕੌਰ ਦੀ ਅਗਵਾਈ ਹੇਠ ਪੀੜਤਾਂ ਲਈ ਸਵਾ ਲੱਖ ਰੁਪਏ ਦੀ ਰਾਸ਼ੀ ਦੇ ਕੇ ਮਦਦ ਕੀਤੀ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਪਿੰਡ ਬਕੈਨ ਵਾਲਾ ਵਿਖੇ ਚੱਕਰਵਾਤੀ ਤੁਫਾਨ ਆਇਆ ਸੀ ਜਿਸ ਦੇ ਨਾਲ 58 ਘਰ ਬੁਰੀ ਤਰ੍ਹਾਂ ਦੇ ਨਾਲ ਨੁਕਸਾਨੇ ਗਏ ਸੀ। ਇਸ ਤੋਂ ਇਲਾਵਾ ਤਕਰੀਬਨ 400 ਏਕੜ ਦੇ ਕਰੀਬ ਬਾਗ ਸਰੋਂ ਅਤੇ ਕਣਕ ਦੀ ਫ਼ਸਲ ਪ੍ਰਭਾਵਿਤ ਹੋਈ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਦੇ ਵੱਲੋਂ ਫੌਰੀ ਤੌਰ ਤੇ ਰਾਹਤ ਦੇ ਕੰਮ ਸ਼ੁਰੂ ਕਰ ਦਿੱਤੇ ਗਏ ਸਨ।

ਡੀਸੀ ਅਤੇ ਵਿਧਾਇਕ ਨੇ ਕੀਤੀ ਮਦਦ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਸਨ ਕਿ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ। ਜਿਸ ਕਾਰਨ ਫਾਜ਼ਿਲਕਾ ਡੀਸੀ (DC) ਦਫ਼ਤਰ ਵੱਲੋਂ ਆਪਣੇ ਪੱਧਰ ਤੇ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਸੀ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਣਾ ਵੱਲੋਂ ਵੀ ਆਪਣੀ ਇੱਕ ਮਹੀਨੇ ਦੀ ਤਨਖਾਹ ਪਿੰਡ ਨੂੰ ਦਾਨ ਕੀਤੀ ਗਈ ਸੀ ਜਿਸ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਵੀ ਮਦਦ ਦੇ ਲਈ ਹੱਥ ਅੱਗੇ ਵਧਾਇਆ ਹੈ

ਪੁਲਿਸ ਮੁਲਾਜ਼ਮਾਂ ਨੇ ਕੀਤੀ ਆਰਥਿਕ ਮਦਦ

ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਮੈਡਮ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਫ਼ਾਜ਼ਿਲਕਾ ਪੁਲਿਸ ਦੇ ਅਧਿਕਾਰੀਆਂ ਅਤੇ ਉਨ੍ਹਾਂ ਵਲੋਂ ਪਿੰਡ ਬਕੈਣ ਵਾਲਾ ਦਾ ਦੌਰਾ ਕੀਤਾ ਗਿਆ ਸੀ। ਇਸ ਦੌਰਾਨ ਪਿੰਡ ਅੰਦਰ ਤੂਫ਼ਾਨ ਨਾਲ ਭਾਰੀ ਤਬਾਹੀ ਹੋਈ ਸੀ। ਜਿਸ ਕਾਰਨ ਫ਼ਾਜ਼ਿਲਕਾ ਪੁਲਿਸ (Fazilka Police) ਵਲੋਂ ਪੀੜਤਾਂ ਦੀ ਮਦਦ ਕਰਨ ਦਾ ਫੈਸਲਾ ਲਿਆ ਗਿਆ। ਜਿਸ ਨੂੰ ਦੇਖਦਿਆਂ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਮਿਲ ਕੇ ਇਕ ਲੱਖ 25 ਹਜ਼ਾਰ ਰੁਪਏ ਦੀ ਮਦਦ ਪਿੰਡ ਨੂੰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਰਾਸ਼ੀ ਦੇਣ ਤੋਂ ਪਹਿਲਾਂ ਉਨ੍ਹਾਂ ਪੀੜਤਾਂ ਦੀ ਪਹਿਚਾਣ ਕਰਵਾ ਲਈ ਸੀ, ਜਿਨ੍ਹਾਂ ਨੂੰ ਤੁਰੰਤ ਮਦਦ ਦੀ ਜ਼ਰੂਰਤ ਸੀ।

‘ਮਦਦ ਲਈ ਅੱਗੇ ਰਹਿੰਦੀ ਹੈ ਪੰਜਾਬ ਪੁਲਿਸ’

ਉਨ੍ਹਾਂ ਦੱਸਿਆ ਕਿ 10 ਪਰਿਵਾਰਾਂ ਨੂੰ 10-10 ਹਜ਼ਾਰ ਰੁਪਏ ਨਕਦ ਅਤੇ 25 ਹਜ਼ਾਰ ਰੁਪਏ ਰਾਸ਼ਨ ਲਈ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਕਿਧਰੇ ਕੁਦਰਤੀ ਆਫ਼ਤ ਆਉਂਦੀ ਹੈ ਤਾਂ ਉਸ ਦੌਰਾਨ ਪੀੜਤਾਂ ਦੀ ਮਦਦ ਲਈ ਪੰਜਾਬ ਪੁਲਿਸ ਅੱਗੇ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਆਪਣਾ ਇਖ਼ਲਾਕੀ ਫ਼ਰਜ਼ ਸਮਝਿਆ ਇਹ ਮਦਦ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੋ ਲੋਕ ਇਸ ਕੁਦਰਤੀ ਆਫ਼ਤਾਂ ਦੇ ਸ਼ਿਕਾਰ ਹੋਏ ਨੇ ਉਹ ਉਨ੍ਹਾਂ ਰਹੀ ਭੈਣ ਭਾਈ ਹਨ ਐਸ ਐਸ ਪੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਿੰਡ ਦੀ ਪੰਚਾਇਤ ਨੂੰ ਹੋਰ ਲੋੜ ਪੈਣ ਤੇ ਆਰਥਿਕ ਮਦਦ ਦਾ ਭਰੋਸਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜਿੱਥੇ ਸਰਕਾਰ ਪ੍ਰਸ਼ਾਸ਼ਣ ਅਤੇ ਵਿਧਾਇਕ ਵੱਲੋਂ ਪਿੰਡ ਦੀ ਹਰ ਸੰਭਵ ਮਦਦ ਕੀਤੀ ਗਈ ਅਤੇ ਆਰਥਿਕ ਪੱਖੋਂ ਪਿੰਡ ਦੇ ਲੋਕਾਂ ਦੀ ਜ਼ਿੰਦਗੀ ਨੂੰ ਮੁੜ ਤੋਂ ਲੀਹ ਤੇ ਲਿਆਉਣ ਲਈ ਮਦਦ ਕੀਤੀ ਗਈ ਹੈ ਉਥੇ ਹੀ ਪੁਲਿਸ ਵੱਲੋਂ ਵੀ ਇਸ ਦੇ ਵਿੱਚ ਯੋਗਦਾਨ ਪਾਇਆ ਗਿਆ

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...