ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Accident: ਜਲਾਲਾਬਾਦ ਫਿਰੋਜ਼ਪੁਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਕਈ ਜ਼ਖਮੀ

Three Teacher Serious: ਜਲਾਲਾਬਾਦ ਤੋ ਤਰਨਤਾਰਨ ਵਲਟੋਹਾ ਜਾ ਰਹੇ ਅਧਿਆਪਕਾਂ ਨਾਲ ਭਰੀ ਹੋਈ ਗੱਡੀ ਸੜਕ 'ਤੇ ਡਿੱਗੇ ਸਫੈਦੇ ਵਿੱਚ ਵੱਜੀ, ਜਿਸ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਗੱਡੀ ਵਿੱਚ ਕੁੱਲ 11 ਅਧਿਆਪਕ ਸਵਾਰ ਸਨ, ਜਿਨ੍ਹਾਂ ਵਿੱਚ ਦੋ ਗੰਭੀਰ ਜ਼ਖਮੀ ਹੋ ਗਏ।

Accident: ਜਲਾਲਾਬਾਦ ਫਿਰੋਜ਼ਪੁਰ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, ਕਈ ਜ਼ਖਮੀ
ਜਲਾਲਾਬਾਦ ਫਿਰੋਜਪੁਰ ਹਾਈਵੇਅ ‘ਤੇ ਵਾਪਰਿਆ ਸੜਕ ਹਾਦਸਾ, ਦੋ ਅਧਿਆਪਕ ਗੰਭੀਰ।
Follow Us
arvinder-taneja-fazilka
| Updated On: 03 Apr 2023 09:59 AM

ਫਾਜਿਲਕਾ। ਪੰਜਾਬ ਦੇ ਜਲਾਲਾਬਾਦ (Jalalabad) ਵਿਖੇ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸਦੇ ਤਹਿਤ ਜਲਾਲਾਬਾਦ ਤੋਂ ਤਰਨਤਾਰਨ ਦੇ ਵਲਟੋਹਾ ਜਾ ਰਹੇ ਅਧਿਆਪਕਾਂ ਦੀ ਭਰੀ ਗੱਡੀ ਸੜਕ ‘ਤੇ ਡਿੱਗੇ ਸਫੈਦੇ ਨਾਲ ਟਕਰਾ ਗਈ, ਜਿਸ ਨਾਲ ਇਹ ਹਾਦਸਾ ਵਾਪਰ ਗਿਆ। ਹਾਦਸੇ ਦੇ ਕਾਰਨ ਦੋ ਅਧਿਆਪਕ ਗੰਭੀਰ ਜਖਮੀ ਹੋਏ ਤੇ ਕਈਆਂ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ। ਗੰਭੀਰ ਜ਼ਖਮੀ ਅਧਿਆਪਕਾਂ ਨੂੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ।

ਗੱਡੀ ਵਿੱਚ ਕੁੱਲ 11 ਅਧਿਆਪਕ ਸਵਾਰ ਸਨ। ਜਿਨ੍ਹਾਂ ਵਿੱਚ ਮਹਿਲਾ ਅਧਿਆਪਕ ਵੀ ਸ਼ਾਮਿਲ ਸਨ। ਫਿਲਹਾਲ ਪੁਲਿਸ (Police) ਨੇ ਮੌਕੇ ‘ਤੇ ਪਹੁੰਚਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਧਾਇਕ ਨੇ ਜ਼ਖਮੀਆਂ ਦਾ ਹਾਲ ਜਾਨਿਆ

ਇਸ ਸਬੰਧ ਵਿੱਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ ਕੰਬੋਜ (Jagdeep Goldy Kamboj) ਜੋ ਕਿ ਜ਼ਖ਼ਮੀਆਂ ਦਾ ਹਾਲ-ਚਾਲ ਜਾਨਣ ਸਿਵਲ ਹਸਪਤਾਲ ਪਹੁੰਚੇ ਸਨ। ਉਨ੍ਹਾਂ ਕਿਹਾ ਕੀ ਇਹ ਬਹੁਤ ਮੰਦਭਾਗੀ ਘਟਨਾ ਹੈ ਜਦੋਂ ਉਨ੍ਹਾਂ ਨੂੰ ਸੁਆਲ ਪੁੱਛਿਆ ਗਿਆ ਕਿ ਦੱਸ ਦਿਨ ਪਹਿਲਾਂ ਵੀ ਇਸੇ ਤਰ੍ਹਾਂ ਦਾ ਹਾਦਸਾ ਵਾਪਰਿਆ ਜਿਸ ਤਹਿਤ ਚਾਰ ਲੋਕਾਂ ਦੀ ਮੌਤ ਹੋਈ ਹੈ, ਜਿਹੜੇ ਕਿ ਅਧਿਆਪਕਾਂ ਸਨ ਤੇ ਉਹ ਜਲਾਲਾਬਾਦ ਤੋਂ ਤਰਨਤਾਰਨ ਜਾ ਰਹੇ ਸਨ। ਵਿਧਾਇਕ ਨੇ ਕਿਹਾ ਕਿ ਉਹ ਸਿੱਖਿਆ ਮੰਤਰੀ ਨਾਲ ਗੱਲਬਾਤ ਕਰਨਗੇ ਅਤੇ ਕੋਸ਼ਿਸ਼ ਕਰਨਗੇ ਕਿ ਅਧਿਆਪਕਾਂ ਦੀ ਟਰਾਂਸਫਰ ਲੋਕਲ ਹੀ ਰੱਖੀ ਜਾਵੇ।

ਦਰੱਖਤ ਨੂੰ ਕੱਢਕੇ ਗੱਡੀ ਕੱਢੀ ਬਾਹਰ

ਹਾਦਸੇ ਵਾਲੀ ਥਾਂ ਤੇ ਮੌਜੂਦ ਥਾਣਾ ਅਮੀਰਖਾਸ ਦੇ ਏ ਐੱਸ ਆਈ ਚੰਦਰ ਸ਼ੇਖਰ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਉਹ ਮੌਕੇ ਤੇ ਪਹੁੰਚੇ ਹਨ ਅਤੇ ਉਨ੍ਹਾਂ ਦੇ ਵੱਲੋਂ ਦਰੱਖ਼ਤ ਨੂੰ ਕੱਟ ਕੇ ਗੱਡੀ ਨੂੰ ਬਾਹਰ ਕੱਢ ਲਿਆ ਗਿਆ ਅਤੇ ਟ੍ਰੈਫਿਕ ਨੂੰ ਸੁਚਾਰੂ ਢੰਗ ਦੇ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਦਾ ਸ਼ਿਕਾਰ ਹੋਈ ਗੱਡੀ ਨੂੰ ਥਾਣੇ ਲਿਜਾਇਆ ਗਿਆ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟੋਲਰੈਂਸ ਨੀਤੀ, ਫਰੀਦਕੋਟ 'ਚ DSP ਰਾਜਨਪਾਲ ਗ੍ਰਿਫ਼ਤਾਰ...
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...