Action on Negligence: ਫਾਜ਼ਿਲਕਾ ਦੇ ਐੱਸਐੱਸਪੀ ਨੇ 8 ਪੁਲਿਸ ਮੁਲਾਜ਼ਮ ਕੀਤੇ ਸਸਪੈਂਡ
SSP Fazilka ਨਾਕਿਆਂ ਦੀ ਚੈਕਿੰਗ ਕਰ ਰਹੇ ਸਨ। ਇਸ ਦੌਰਾਨ ਉਹ ਜਲਾਲਾਬਾਦ ਫਿਰੋਜ਼ਪੁਰ ਰੋਡ ਤੇ ਲੱਗੇ ਨਾਕੇ ਤੇ ਪਹੁੰਚੇ ਤਾਂ ਉੱਥੇ 7 ਮੁਲਾਜ਼ਮ ਗੈਰ-ਹਾਜਿਰ ਪਾਏ ਗਏ,, ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਐੱਸਐੱਸਪੀ ਨੇ ਸਸਪੈਂਡ ਕਰ ਦਿੱਤਾ। ਇਸ ਤੋਂ ਇਲਾਵਾ ਇੱਕ ਪੁਲਿਸ ਮੁਲਾਜ਼ਮ ਸ਼ਹੀਦ ਉਧਮ ਸਿੰਘ ਚੌਕ ਜਲਾਲਾਬਾਦ ਤੇ ਗੈਰ-ਹਾਜਿਰ ਪਾਇਆ ਗਿਆ ਜਿਸਨੂੰ ਵੀ ਸਸਪੈਂਡ ਕਰ ਦਿੱਤਾ ਗਿਆ
ਫਾਜ਼ਿਲਕਾ ਦੇ ਐੱਸਐੱਸਪੀ ਨੇ 8 ਪੁਲਿਸ ਮੁਲਾਜ਼ਮ ਕੀਤੇ ਸਸਪੈਂਡ।
‘ਲਾਪਰਵਾਹੀ ਕਰਨ ‘ਤੇ ਹੋਵੇਗੀ ਕਾਰਵਾਈ’
ਇਸਤੋਂ ਇਲਾਵਾ ਜਲਾਲਾਬਾਦ (Jalalabad) ਦੇ ਸ਼ਹੀਦ ਊਧਮ ਸਿੰਘ ਚੌਕ ‘ਤੇ ਇੱਕ ਹੋਰ ਕਰਮਚਾਰੀ ਨਾਕੇ ਤੋਂ ਗੈਰ-ਹਾਜ਼ਰ ਪਾਇਆ ਗਿਆ, ਜਿਸਨੂੰ ਵੀ ਸਸਪੈਂਡ ਕਰ ਦਿੱਤਾ ਗਿਆ। ਜਾਣਕਾਰੀ ਅਨੂਸਾਰ ਫਾਜਿਲਕਾ ਜਿਲਾ ਸਰਹੱਦੀ ਜਿਲਾ ਹੈ ਜਿਸ ਕਾਰਨ ਪੰਜਾਬ ਸਰਕਾਰ ਨੇ ਪੁਲਿਸ ਨੂੰ ਇੱਥੇ ਸੁਰੱਖਿਆ ਦੇ ਸਖਤ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਨ੍ਹਾਂ ਆਦੇਸ਼ਾਂ ਦੇ ਕਾਰਨ ਹੀ ਪੁਲਿਸ ਨੇ ਜਿਲੇ ਵਿੱਚ ਨਾਕੇ ਲਗਾਏ ਹੋਏ ਨੇ। ਡੀਐੱਸਪੀ ਅਤੁਲ ਸੋਨੀ ਨੇ ਕਿਹਾ ਕਿ ਅੱਗੇ ਵੀ ਜੇਕਰ ਕਿਸੇ ਪੁਲਿਸ ਮੁਲਾਜ਼ਮ ਨੇ ਡਿਊਟੀ ਵਿੱਚ ਲਾਪਰਵਾਹੀ ਕੀਤੀ ਤਾਂ ਉਸਦੇ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓLoading...
Unable to load recommendations.
Follow Us
