ਲੋਕਤੰਤਰ ਦਾ ਗਲਾ ਘੋਟ ਰਹੀ ਕੇਂਦਰ ਸਰਕਾਰ-Raja Waring
ਪੰਜਾਬ ਕਾਂਗਰਸ ਦੇ ਪ੍ਰਧਾਨ Raja Waring ਨੇ ਕਿਹਾ ਆਉਣ ਵਾਲੇ ਸਮੇਂ ਦੇ ਵਿਚ ਲੋਕਤੰਤਰ ਬਿਲਕੁੱਲ ਖਤਮ ਹੋ ਜਾਵੇਗਾ। ਇਸਦਾ ਤਾਜਾ ਉਦਾਹਰਨ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਰੱਦ ਕਰਨਾ। ਉਨ੍ਹਾਂ ਨੇ ਕਿਹਾ ਕੇਂਦਰ ਸਰਕਾਰ ਜਬਰਦਸਤੀ ਵਿਰੋਧੀ ਧਿਰਾਂ ਦਾ ਆਵਾਜ ਦਬਾ ਰਹੀ ਹੈ।
ਫਾਜਿਲਕਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Waring) ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਜਲਾਲਾਬਾਦ ਪਹੁੰਚੇ। ਜਿੱਥੇ ਉਨ੍ਹਾਂ ਦਾ ਜਲਾਲਾਬਾਦ ਦੇ ਕਾਂਗਰਸੀ ਵਰਕਰਾਂ ਵੱਲੋਂ ਸਵਾਗਤ ਕੀਤਾ ਗਿਆ। ਦੱਸ ਦੇਈਏ ਕਿ ਕਿ ਜਲਾਲਾਬਾਦ ਦੇ ਵਿੱਚ ਕਾਂਗਰਸ ਦੀ ਹਾਲਤ ਬਹੁਤੀ ਚੰਗੀ ਨਹੀਂ ਹੈ ਜ਼ਿਆਦਾਤਰ ਪਾਰਟੀ ਦੇ ਲੀਡਰ ਕਾਂਗਰਸ ਪਾਰਟੀ ਨੂੰ ਅਲਵਿਦਾ ਕਿਹਾ ਹੋਰਨਾਂਂ ਪਾਰਟੀਆਂ ਨੂੰ ਜੁਆਇਨ ਕਰ ਚੁੱਕੇ ਹਨ।
ਰਾਹੁਲ ਗਾਧੀ ਦੀ ਮੈਂਬਰਸ਼ਿਪ ਰੱਦ ਕਰਨਾ ਤਾਨਾਸ਼ਾਹੀ-ਵੜਿੰਗ
ਜਲਾਲਾਬਾਦ ਪਹੁੰਚਣ ਤੇ ਰਾਜਾ ਵੜਿੰਗ ਨੇ ਕੇਂਦਰ ਸਰਕਾਰ ‘ਤੇ ਜੰਮਕੇ ਨਿਸ਼ਾਨਾ ਸਾਧਿਆ ਗਿਆ। ਵੜਿੰਗ ਨੇ ਕਿਹਾ ਕਿ ਕੇਂਦਰ ਸਰਕਾਰ ਕੋਰੀਆ, ਚਾਈਨਾ ਅਤੇ ਰੂਸ ਵਾਂਗ ਆਉਣ ਵਾਲੇ ਸਮੇਂ ਵਿੱਚ ਭਾਰਤ ਦੇ ਹਾਲਾਤ ਬਣਾ ਦੇਵੇਗੀ,, ਜਿੱਥੇ ਸਿਰਫ ਇੱਕ ਹੀ ਬੰਦੇ ਦਾ ਰਾਜ ਹੋਵੇਗਾ। ਵੜਿੰਗ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਤਾਨਾਸ਼ਾਹੀ ਹੈ ਕਿ ਰਾਹੁਲ ਗਾਂਧੀ (Rahul Gandhi) ਦੋ ਲੋਕਸਭਾ ਤੋਂ ਮੈਂਬਰਸ਼ਿਪ ਹੀ ਰੱਦ ਕਰ ਦਿੱਤੀ ਗਈ। ਵੜਿੰਗ ਨੇ ਕਿਹਾ ਕਿ ਲੋਕਤੰਤਰ ਵਿੱਚ ਸਾਰਿਆਂ ਨੂੰ ਆਪਣੀ ਗੱਲ ਕਹਿਣ ਦਾ ਅਧਿਕਾਰ ਹੁੰਦਾ ਹੈ ਪਰ ਮੋਦੀ ਸਰਕਾਰ ਸੰਵਿਧਾਨ ਦੇ ਇਸ ਅਧਿਕਾਰ ਨੂੰ ਹੀ ਖਤਮ ਕਰਨਾ ਚਾਹੁੰਦੀ ਹੈ। ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਲੋਕਤੰਤਰ ਨੂੰ ਖਤਮ ਕਰਕੇ ਤਾਨਾਸ਼ਾਹੀ ਵਾਲਾ ਰਵੱਈਆ ਦਿਖਾ ਰਹੀ ਹੈ। ਪਰ ਲੋਕ ਕੇਂਦਰ ਦੀਆਂ ਸਾਰੀਆਂ ਚਾਲਾਂ ਨੂੰ ਸਮਝ ਰਹੇ ਨੇ। ਵੜਿੰਗ ਨੇ ਕਿਹਾ ਕਿ ਰਾਹੁਲ ਗਾਂਧੀ ਖਿਲਾਫ ਕੇਂਦਰ ਨੇ ਜਿਹੜੀ ਚਾਲ ਚੱਲੀ ਹੈ ਉਹ ਉਸਨੂੰ ਬਹੁਤ ਭਾਰੀ ਪਵੇਗੀ।
ਨਵਜੋਤ ਸਿੰਘ ਸਿੱਧੂ ਨੂੰ ਜਲਦ ਮਿਲਾਂਗਾ-ਵੜਿੰਗ
ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਨਹੀਂ ਮਿਲਣ ਦੇ ਸਵਾਲ ਤੇ ਰਾਜਾ ਵੜਿੰਗ ਨੇ ਕਿਹਾ ਕਿ ਉਹ ਸਿੱਧੂ ਸਾਬ ਨੂੰ ਜਲਦੀ ਹੀ ਮਿਲ਼ਣਗੇ। ਤੇ ਜਿਹੜੀ ਉਨ੍ਹਾਂ ਦੀ ਰਿਹਾਈ ਹੋਈ ਹੈ ਉਹ ਉਸਦਾ ਸਵਾਗਤ ਕਰਦੇ ਹਨ। ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਟਵੀਟ ਕਰਕੇ ਨਵਜੋਤ ਸਿੰਘ ਸਿੱਧੂ ਨੂੰ ਵਧਾਈ ਵੀ ਦਿੱਤੀ ਸੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ