AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Development Work: ਜਿਹੜਾ ਨੀਂਹ ਪੱਥਰ ਰੱਖਿਆ ਜਾਵੇਗਾ ਉਹ ਕੰਮ ਜਰੂਰ ਪੂਰਾ ਹੋਵੇਗਾ-ਵਿਧਾਇਕ ਗੋਲਡੀ

MLA Jagdeep Kamboj Goldy ਨੇ ਜਲਾਲਾਬਾਦ ਦੇ ਪਿੰਡ ਚੱਕ ਮੰਡੀ ਦੀ ਸ਼ੈੱਡ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਨੇ ਕਿਹਾ ਪਿਛਲੀਆਂ ਸਰਕਾਰਾਂ ਸਿਰਫ ਨੀਂਹ ਪੱਥਰ ਰੱਖਦੀਆਂ ਸਨ ਪਰ 'ਆਪ' ਵੱਲੋਂ ਜਿਹੜੇ ਵਿਕਾਸ ਕੰਮਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਉਸਨੂੰ ਪੂਰਾ ਵੀ ਜਰੂਰ ਕੀਤਾ ਜਾਵੇਗਾ।

Development Work: ਜਿਹੜਾ ਨੀਂਹ ਪੱਥਰ ਰੱਖਿਆ ਜਾਵੇਗਾ ਉਹ ਕੰਮ ਜਰੂਰ ਪੂਰਾ ਹੋਵੇਗਾ-ਵਿਧਾਇਕ ਗੋਲਡੀ
ਜਿਹੜਾ ਨੀਂਹ ਪੱਥਰ ਰੱਖਿਆ ਜਾਵੇਗਾ ਉਹ ਕੰਮ ਜਰੂਰ ਪੂਰਾ ਹੋਵੇਗਾ-ਵਿਧਾਇਕ ਗੋਲਡੀ।
arvinder-taneja-fazilka
| Updated On: 02 Apr 2023 22:44 PM IST
Share
ਫਾਜਿਲਕਾ। ਜਲਾਲਾਬਾਦ ਹਲਕੇ ਦੇ ਪਿੰਡ ਚੱਕ ਸੁਹੇਲੇਵਾਲਾ ਜੋ ਕਿ ਮਰਹੂਮ ਮੈਂਬਰ ਪਾਰਲੀਮੈਂਟ ਸਰਦਾਰ ਜੋਰਾ ਸਿੰਘ ਮਾਨ ਦਾ ਜੱਦੀ ਪਿੰਡ ਹੈ ਇਸ ਪਿੰਡ ਦੇ ਵਿੱਚ ਵਿਧਾਇਕ ਜਗਦੀਪ ਕੰਬੋਜ ਗੋਲਡੀ (Jagdeep Kamboj Goldy) ਵੱਲੋਂ ਮੰਡੀ ਦੇ ਫੜ੍ਹ ਅਤੇ ਸ਼ੈੱਡ ਦਾ ਨੀਂਹ ਪੱਥਰ ਰੱਖਿਆ ਗਿਆ। ਇੱਥੇ ਦੱਸਣਯੋਗ ਹੈ ਕਿ ਵਿਧਾਇਕ ਨੇ ਇਸ ਮੰਡੀ ਦਾ ਨੀਂਹ ਪੱਥਰ ਰੱਖਦੇ ਹੋਏ ਕਿਹਾ ਕਿ ਅਸੀਂ ਕੰਮ ਕਰਨ ਆਏ ਹਾਂ ਅਤੇ ਸਾਡੀ ਨੀਅਤ ਸਿਰਫ ਤੇ ਸਿਰਫ ਲੋਕਾਂ ਦੀ ਭਲਾਈ ਦੇ ਕੰਮ ਕਰਨ ਦੀ ਹੈ। ਉਨ੍ਹਾਂ ਨੇ ਕਿਹਾ ਕਿ ਵਿਕਾਸ ਲਈ 8.5 ਕਰੋੜ ਮਨਜੂਰ ਕੀਤੇ ਗਏ ਤੇ ਜਿਸ ਵਿੱਚ ਚਾਰ ਕਰੋੜ ਦੀ ਰਾਸ਼ੀ ਜਾਰੀ ਵੀ ਹੋ ਚੁੱਕੀ ਹੈ। ਵਿਧਾਇਕ ਕੰਬੋਜ ਨੇ ਕਿਹਾ ਕਿ ਇਹ ਪਿੰਡ ਰਾਜਨੀਤੀ ਦੇ ਵਿੱਚ ਆਪਣਾ ਰਸੂਖ਼ ਰੱਖਦੇ ਬਹੁਤ ਵੱਡੇ ਲੋਕਾਂ ਦਾ ਪਿੰਡ ਹੈ। ਜਿੱਥੇ ਪੰਜਾਬ ਦੇ ਕਈ ਮੁੱਖ ਮੰਤਰੀ (Chief Minister) ਆਉਂਦੇ ਸੀ ਇਥੋਂ ਤੱਕ ਕਿ ਰਾਤ ਵੀ ਇੱਥੇ ਰੁਕਦੇ ਸਨ ਪਰ ਅਫਸੋਸ ਏਸ ਪਿੰਡ ਦੇ ਲਈ ਇੱਕ ਮੰਡੀ ਵੀ ਮਨਜ਼ੂਰ ਨਹੀਂ ਕਰਵਾ ਸਕੇ।

21 ਦਿਨਾਂ ‘ਚ ਕੰਮ ਹੋਵੇਗਾ ਸ਼ੁਰੂ-ਗੋਲਡੀ

ਉਨ੍ਹਾਂ ਕਿਹਾ ਕਿ ਜੋ ਲੋਕ ਨੀਂਹ ਪੱਥਰ ਰੱਖਦੇ ਹੁੰਦੇ ਸੀ ਅੱਜ ਉਹਨਾਂ ਦੇ ਪਿੰਡ ਵਿੱਚ ਉਨ੍ਹਾਂ ਨੂੰ ਨੀਂਹ ਪੱਥਰ ਰੱਖਣ ਦਾ ਮੌਕਾ ਮਿਲਿਆ। ਵਿਧਾਇਕ ਨੇ ਵੀ ਕਿਹਾ ਕਿ ਇਸ ਪਿੰਡ ਵਿੱਚ ਇਸ ਤੋਂ ਪਹਿਲਾਂ ਵੀ ਕਈ ਵਾਰ ਨੀਂਹ ਪੱਥਰ ਰੱਖੇ ਗਏ ਹਨ ਪਰ ਕੰਮ ਪੂਰੇ ਨਹੀਂ ਹੋ ਸਕੇ। ਪਰ ਇਸ ਵਾਰੀ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਠੀਕ 21 ਦਿਨਾਂ ਬਾਅਦ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਆਉਂਦੇ ਸੀਜਨ ਵਿੱਚ ਮੰਡੀ ਦਾ ਇਹ ਸ਼ੈੱਡ ਬਣਕੇ ਤਿਆਰ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ (Punjab Govt) ਸੂਬੇ ਵਿੱਚ ਵਿਕਾਸ ਦੇ ਕੰਮਾਂ ਦੀ ਗਤੀ ਹੋਲੀ ਨਹੀਂ ਹੋਣ ਦੇਵੇਗੀ।

ਵਿਕਾਸ ਲਈ 8.5 ਕਰੋੜ ਕੀਤੇ ਗਏ ਮਨਜੂਰ

ਇਸ ਤੋ ਇਲਾਵਾ ਪਿੰਡ ਚੱਕ ਬਖਤੂ ਵਿਖੇ 45.84 ਲੱਖ ਰੁਪਏ ਦੀ ਲਾਗਤ ਦੇ ਨਾਲ ਫੜ ਸ਼ੈੱਡ ਅਤੇ ਇੱਕ ਪੁੱਲ ਤਿਆਰ ਕੀਤਾ ਜਾਏਗਾ। ਵਿਧਾਇਕ ਨੇ ਕਿਹਾ ਕਿ 8.5 ਕਰੋੜ ਰੁਪਏ ਦੀ ਲਾਗਤ ਦੇ ਨਾਲ ਜਲਾਲਾਬਾਦ ਹਲਕੇ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ। ਉਨ੍ਹਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਚਾਰ ਕਰੋੜ ਜਾਰੀ ਹੋ ਚੁੱਕੇ ਹਨ। ਵਿਧਾਇਕ ਨੇ ਦੱਸਿਆ ਕਿ ਜਲਾਲਾਬਾਦ (Jalalabad) ਦੇ ਵਿੱਚ ਟ੍ਰੈਫਿਕ ਦੀ ਸਮੱਸਿਆ ਦੇ ਮੱਦੇਨਜ਼ਰ ਰੇਹੜੀ-ਫੜ੍ਹੀ ਵਾਲਿਆਂ ਲਈ ਮਾਰਕਿਟ ਕਮੇਟੀ ਦੇ ਪਿਛਲੇ ਪਾਸੇ ਪੱਕੇ ਫੜ ਅਤੇ ਸ਼ੈੱਡ ਤਿਆਰ ਕੀਤੇ ਜਾ ਰਹੇ ਹਨ। ਇਸ ਵਿੱਚ ਹਰ ਇੱਕ ਤਰਾਂ ਦੀਆਂ ਰੇਹੜੀਆਂ ਵਾਲਿਆਂ ਦੀਆਂ ਰਜਿਸਟਰੇਸ਼ਨ ਕੀਤੀ ਜਾਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...