ਅਸਮਾਨੀ ਬਿਜਲੀ ਡਿੱਗਣ ਨਾਲ Three acres ਕਣਕ ਦੀ ਫਸਲ ਸੜ੍ਹੀ

Published: 

16 Apr 2023 23:32 PM

ਐਤਵਾਰ ਸ਼ਾਮ ਨੂੰ ਅਚਾਨਕ ਮੌਸਮ ਖਰਾਬ ਹੋਣ ਕਾਰਨ ਖੇਤਾਂ ਵਿੱਚ ਬਿਜਲੀ ਡਿੱਗੀ ਜਿਸ ਨਾਲ ਕਿਸਾਨਾਂ ਦੀ ਫਸਲ ਦਾ ਨੁਕਸਾਨ ਹੋਇਆ। ਪੀੜਤ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਸੜ੍ਹੀ ਫਸਲ ਦਾ ਮੁਆਵਜਾ ਮੰਗਿਆ ਹੈ। ਪੀੜਤ ਕਿਸਾਨ ਦਾ ਕਹਿਣਾ ਹੈ ਕਿ ਪਹਿਲਾਂ ਹੀ ਮੀਂਹ ਤੇ ਗੜ੍ਹੇਮਾਰੀ ਨੇ ਫਸਲ ਦਾ ਬਹੁਤ ਨੁਕਸਾਨ ਕੀਤਾ ਹੈ।

ਅਸਮਾਨੀ ਬਿਜਲੀ ਡਿੱਗਣ ਨਾਲ Three acres ਕਣਕ ਦੀ ਫਸਲ ਸੜ੍ਹੀ

ਅਸਮਾਨੀ ਬਿਜਲੀ ਡਿੱਗਣ ਨਾਲ ਤਿੰਨ ਏਕੜ ਕਣਕ ਦੀ ਫਸਲ ਸੜ੍ਹੀ।

Follow Us On

ਅਬੋਹਰ। ਅਬੋਹਰ ਦੇ ਪਿੰਡ ਧਰਾਂਗਵਾਲਾ ਵਿੱਚ ਐਤਵਾਰ ਸ਼ਾਮ ਅਚਾਨਕ ਮੌਸਮ ਵਿੱਚ ਆਈ ਤਬਦੀਲੀ ਕਾਰਨ ਇੱਕ ਕਿਸਾਨ ਦੀ ਸਾਢੇ ਤਿੰਨ ਏਕੜ ਕਣਕ ਦੀ ਫ਼ਸਲ ਸੜ (Wheat Damage) ਗਈ। ਪਿੰਡ ਦੇ ਲੋਕਾਂ ਨੇ ਮਿਲ ਕੇ ਅੱਗ ‘ਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਐਤਵਾਰ ਸ਼ਾਮ ਨੂੰ ਅਚਾਨਕ ਮੌਸਮ ਬਦਲ ਗਿਆ ਅਤੇ ਪਿੰਡਾਂ ‘ਚ ਬਾਰਿਸ਼ ਸ਼ੁਰੂ ਹੋ ਗਈ ਅਤੇ ਬਿਜਲੀ ਚਮਕਣ ਲੱਗੀ, ਜਿਸ ਨੇ ਕਿਸਾਨਾਂ ਨੂੰ ਚਿੰਤਾ ‘ਚ ਪਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮੀਂਹ ਤੇ ਗੜ੍ਹੇਮਾਰੀ ਨੇ ਕਣਕ ਦੀ ਫਸਲ ਖਰਾਬ ਕਰ ਦਿੱਤੀ ਹੈ ਤੇ ਹੁਣ ਅਸਮਾਨੀ ਬਿਜਲੀ ਨਾਲ ਫਸਲ ਸੜ੍ਹਕੇ ਸੁਆਹ ਹੋ ਗਈ।

ਸਾਢੇ ਤਿੰਨ ਏਕੜ ਫਸਲ ਹੋਈ ਸੁਆਹ

ਪਿੰਡ ਧਰਾਂਗਵਾਲਾ ਵਾਸੀ ਬਲਕਾਰ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਉਸ ਦੇ ਖੇਤ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਅੱਗ ਲੱਗ ਗਈ, ਹਾਲਾਂਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਅੱਗ ਲੱਗਣ ਕਾਰਨ ਸਾਢੇ ਤਿੰਨ ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ।

ਲੋਕਾਂ ਨੇ ਅੱਗ ‘ਤੇ ਪਾਇਆ ਕਾਬੂ

ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਵੀ ਕੁਦਰਤ ਦੀ ਮਾਰ ਹੇਠ ਆਏ ਹਨ ਅਤੇ ਉਨ੍ਹਾਂ ਪੰਜਾਬ ਸਰਕਾਰ (Punjab Govt) ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਲੋਕਾਂ ਨੇ ਦੱਸਿਆ ਕਿ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਦਿੱਤੀ ਗਈ ਪਰ ਫਾਇਰ ਬ੍ਰਿਗੇਡ ਦੇ ਪਹੁੰਚਣ ਤੋਂ ਪਹਿਲਾਂ ਹੀ ਲੋਕਾਂ ਨੇ ਅੱਗ ਤੇ ਕਾਬੂ ਪਾ ਲਿਆ ਸੀ। ਇਸ ਦੌਰਾਨ ਪਿੰਡ ਮਰਾੜ ਦੇ ਰਹਿਣ ਵਾਲੇ ਕਾਲਾ ਸਿੰਘ ਨੇ ਦੱਸਿਆ ਕਿ ਕਿਸਾਨ ਦੀ ਫਸਲ ਸੜ ਕੇ ਸੁਆਹ ਹੋ ਗਈ। ਬਿਜਲੀ ਨੂੰ .. ਉਨ੍ਹਾਂ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਵੀ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਹੁਣ ਇੱਕ ਵਾਰ ਫਿਰ ਮੀਂਹ ਪੈਣ ਨਾਲ ਨੁਕਸਾਨ ਹੋਵੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version