AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pakistan ਤੋਂ ਡਰੋਨ ਜ਼ਰੀਏ ਮੰਗਵਾਈ 9 ਕਿੱਲੋ ਤੋਂ ਵੱਧ ਦੀ ਹੈਰੋਇਨ ਬਰਾਮਦ, ਪੁਲਿਸ ਵੱਲੋਂ ਦੋ ਨਸ਼ਾ ਤਸਕਰ ਕਾਬੂ

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਹੁਣ ਫਾਜਿਲਕਾ ਪੁਲਿਸ ਨੇ ਗੁਆਂਢੀ ਮੁਲਕ ਦੀ ਚਾਲ ਨੂੰ ਮੁੜ ਅਸਫਲ ਬਣਾ ਦਿੱਤਾ ਤੇ ਪਾਕਿਸਤਾਨ ਤੋਂ ਵੱਡੇ ਪੱਧਰ ਤੇ ਹੈਰੋਇਨ ਮੰਗਵਾਉਣ ਵਾਲੇ ਦੋ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ,,ਜਿਨ੍ਹਾਂ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ।

Pakistan ਤੋਂ ਡਰੋਨ ਜ਼ਰੀਏ ਮੰਗਵਾਈ 9 ਕਿੱਲੋ ਤੋਂ ਵੱਧ ਦੀ ਹੈਰੋਇਨ ਬਰਾਮਦ, ਪੁਲਿਸ ਵੱਲੋਂ ਦੋ ਨਸ਼ਾ ਤਸਕਰ ਕਾਬੂ
arvinder-taneja-fazilka
| Published: 04 Jun 2023 18:53 PM IST
Share
ਫਾਜਿਲਕਾ। ਫਾਜ਼ਿਲਕਾ ਪੁਲਸ ਨੇ ਪੰਜਾਬ ਦੇ ਭਾਰਤ-ਪਾਕਿਸਤਾਨ (Pakistan) ਸਰਹੱਦ ਤੋਂ 40 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਤਸਕਰਾਂ ਕੋਲੋਂ ਕਰੀਬ 9 ਕਿਲੋ 397 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਡਰੋਨ (Drone) ਰਾਹੀਂ ਭਾਰਤ ਆਈ ਸੀ। ਇਹ ਜਾਣਕਾਰੀ ਐੱਸਐੱਸਪੀ ਅਵਨੀਤ ਕੌਰ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਖੇਪ ਜਲਾਲਾਬਾਦ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਹੁੰਚੀ। ਇਸ ਸਬੰਧੀ ਥਾਣਾ ਜਲਾਲਾਬਾਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਫਾਜ਼ਿਲਕਾ ਦੀ ਐਸਐਸਪੀ ਅਵਨੀਤ ਕੌਰ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

‘ਗਸ਼ਤ ਦੌਰਾਨ ਪੁਲਸ ਨੇ ਕੀਤਾ ਗ੍ਰਿਫਤਾਰ’

ਐਸਐਸਪੀ (SSP) ਨੇ ਦੱਸਿਆ ਕਿ ਥਾਣਾ ਇੰਚਾਰਜ ਸਦਰ ਆਪਣੀ ਟੀਮ ਨਾਲ ਗਸ਼ਤ ਕਰ ਰਹੇ ਸਨ। ਪਿੰਡ ਸੰਤੋਖ ਸਿੰਘ ਵਾਲਾ ‘ਚ ਮੁਖਬਰ ਨੇ ਦੱਸਿਆ ਕਿ ਅਮਨਦੀਪ ਸਿੰਘ ਨਾਮਕ ਵਿਅਕਤੀ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਈ ਸੀ, ਜਿਸ ਨੂੰ ਉਹ ਦੋ ਬਾਈਕ ‘ਤੇ ਲੈ ਕੇ ਗਿਆ ਸੀ। ਸਰਹੱਦੀ ਖੇਤਰ ਦੇ ਪਿੰਡ ਪ੍ਰਭਾਤ ਸਿੰਘ ਵਾਲਾ, ਸਬਜਾਕੇ ਢੰਡੀ ਕਦੀਮ ਵਿੱਚ ਜੇਕਰ ਗਸ਼ਤ ਅਤੇ ਨਾਕਾਬੰਦੀ ਕੀਤੀ ਜਾਵੇ ਤਾਂ ਇਨ੍ਹਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਸ਼ਨੀਵਾਰ ਸਵੇਰੇ 11:50 ਵਜੇ ਪਿੰਡ ਢੰਡੀ ਕਦੀਮ ਵਿਖੇ ਡੇਰਾ ਲਾਇਆ।

‘ਜਲਾਲਾਬਾਦ ਥਾਣੇ ‘ਚ ਮਾਮਲਾ ਕੀਤਾ ਦਰਜ’

ਐਸਐਸਪੀ ਅਨੁਸਾਰ ਪਿੰਡ ਵਿੱਚ ਗਸ਼ਤ ਅਤੇ ਚੈਕਿੰਗ ਦੌਰਾਨ ਪੁਲੀਸ ਨੇ ਦੋ ਸਮੱਗਲਰਾਂ ਗੁਰਪ੍ਰੀਤ ਸਿੰਘ ਅਤੇ ਹੁਸ਼ਿਆਰ ਸਿੰਘ ਨੂੰ ਕਾਬੂ ਕੀਤਾ। ਉਸ ਕੋਲੋਂ ਮੌਕੇ ‘ਤੇ 9 ਕਿਲੋ 387 ਗ੍ਰਾਮ ਹੈਰੋਇਨ, ਇਕ ਪਲੈਟੀਨਾ ਮੋਟਰ ਸਾਈਕਲ ਨੰਬਰ ਪੀ.ਬੀ.37ਡੀ-3036, ਰੀਅਲ ਮੀ ਕੰਪਨੀ ਦੇ 2 ਮੋਬਾਈਲ, 3 ਬੈਗ, ਇਕ ਬਲਿੰਕਿੰਗ ਬਾਲ, 2 ਰਬੜ ਦੇ ਖਿਡੌਣੇ ਬਰਾਮਦ ਹੋਏ। ਵਾਸੀ ਪ੍ਰਭਾਤ ਸਿੰਘ ਵਾਲਾ, ਗੁਰਪ੍ਰੀਤ ਸਿੰਘ ਉਰਫ਼ ਗੌਰੀ ਵਾਸੀ ਢਾਣੀ ਫੂਲਾ ਰਾਮ ਅਤੇ ਹੁਸ਼ਿਆਰ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 23, 28, 29 ਤਹਿਤ ਕੇਸ ਦਰਜ ਕੀਤਾ ਗਿਆ। ਜਲਾਲਾਬਾਦ ਥਾਣਾ ਸਦਰ ‘ਚ 30 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...