AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫ਼ਿਰੋਜ਼ਪੁਰ ‘ਚ 19 ਸਾਲਾ ਹਾਕੀ ਖਿਡਾਰੀ ਦੀ ਮੌਤ, ਪਰਿਵਾਰ ਨੇ ਪੁਲਿਸ ‘ਤੇ ਲਾਏ 100 ਬੈਠਕਾਂ ਕਢਵਾਉਣ ਦੇ ਗੰਭੀਰ ਇਲਜ਼ਾਮ

ਫ਼ਿਰੋਜ਼ਪੁਰ ਦੇ ਪਿੰਡ ਮਾਛੀਵਾੜਾ ਦੇ 19 ਸਾਲਾ ਹਾਕੀ ਖਿਡਾਰੀ ਜਸ਼ਨਦੀਪ ਸਿੰਘ ਦੀ ਸ਼ੱਕੀ ਮੌਤ 'ਤੇ ਪਰਿਵਾਰ ਨੇ ਥਾਣਾ ਕੁੱਲਗੜ੍ਹੀ ਪੁਲਿਸ 'ਤੇ ਘਰੋਂ ਚੁੱਕ ਕੇ ਕੁੱਟਮਾਰ ਕਰਨ ਅਤੇ 100 ਬੈਠਕਾਂ ਕਢਵਾਉਣ ਦੇ ਗੰਭੀਰ ਇਲਜ਼ਾਮ ਲਾਏ ਹਨ। ਇਨਸਾਫ਼ ਅਤੇ ਐੱਸ.ਐੱਚ.ਓ. ਖ਼ਿਲਾਫ਼ ਕਾਰਵਾਈ ਲਈ ਪਰਿਵਾਰ ਤੇ ਕਿਸਾਨਾਂ ਨੇ ਜ਼ੀਰਾ ਦੇ ਸ਼ੇਰਾਂਵਾਲਾ ਚੌਕ 'ਚ ਲਾਸ਼ ਰੱਖ ਕੇ ਧਰਨਾ ਦਿੱਤਾ।

ਫ਼ਿਰੋਜ਼ਪੁਰ 'ਚ 19 ਸਾਲਾ ਹਾਕੀ ਖਿਡਾਰੀ ਦੀ ਮੌਤ, ਪਰਿਵਾਰ ਨੇ ਪੁਲਿਸ 'ਤੇ ਲਾਏ 100 ਬੈਠਕਾਂ ਕਢਵਾਉਣ ਦੇ ਗੰਭੀਰ ਇਲਜ਼ਾਮ
sunny-chopra-ferozepur
| Updated On: 27 Nov 2026 19:50 PM IST
Share

ਫ਼ਿਰੋਜ਼ਪੁਰ ਦੇ ਪਿੰਡ ਮਾਛੀਵਾੜਾ ਦੇ ਵਸਨੀਕ 19 ਸਾਲਾ ਨੌਜਵਾਨ ਹਾਕੀ ਖਿਡਾਰੀ ਜਸ਼ਨਦੀਪ ਸਿੰਘ ਦੀ ਸ਼ੱਕੀ ਹਾਲਾਤਾਂ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਪੁਲਿਸ ਪ੍ਰਸ਼ਾਸਨ ‘ਤੇ ਕੁੱਟਮਾਰ ਅਤੇ ਤਸ਼ੱਦਦ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਥਾਣਾ ਕੁੱਲਗੜ੍ਹੀ ਦੀ ਪੁਲਿਸ ਜਸ਼ਨਦੀਪ ਨੂੰ ਜ਼ਬਰਦਸਤੀ ਘਰੋਂ ਚੁੱਕ ਕੇ ਲੈ ਗਈ ਸੀ ਅਤੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਸਿਹਤ ਵਿਗੜ ਗਈ ਅਤੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਪੀੜਤ ਪਰਿਵਾਰ, ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ਜ਼ੀਰਾ ਦੇ ਸ਼ੇਰਾਂਵਾਲਾ ਚੌਕ ਵਿਖੇ ਨੌਜਵਾਨ ਦੀ ਲਾਸ਼ ਸੜਕ ‘ਤੇ ਰੱਖ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਅਤੇ ਧਰਨਾ ਦਿੱਤਾ।

ਪੁਲਿਸ ‘ਤੇ 100 ਵਾਰ ਬੈਠਕਾਂ ਕਢਵਾਉਣ ਦੇ ਇਲਜ਼ਾਮ

ਪੀੜਤ ਪਰਿਵਾਰਕ ਮੈਂਬਰਾਂ ਅਨੁਸਾਰ, ਥਾਣਾ ਕੁੱਲਗੜ੍ਹੀ ਦੇ ਐੱਸ.ਐੱਚ.ਓ. (SHO) ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਪਿੰਡ ਵਿੱਚ ਛਾਪੇਮਾਰੀ ਕਰਨ ਲਈ ਪਹੁੰਚੇ ਸਨ। ਇਸ ਦੌਰਾਨ ਜਦੋਂ ਜਸ਼ਨਦੀਪ ਘਰੋਂ ਬਾਹਰ ਨਿਕਲ ਕੇ ਦੇਖਣ ਗਿਆ ਤਾਂ ਪੁਲਿਸ ਮੁਲਾਜ਼ਮ ਉਸ ਨੂੰ ਕਥਿਤ ਤੌਰ ‘ਤੇ ਜ਼ਬਰਦਸਤੀ ਆਪਣੇ ਨਾਲ ਲੈ ਗਏ। ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਉਸ ਨੂੰ ਆਪਣੇ ਨਾਲ ਘੁੰਮਾਉਂਦੀ ਰਹੀ ਅਤੇ ਉਸ ਨਾਲ ਕੁੱਟਮਾਰ ਕੀਤੀ ਗਈ। ਇਲਜ਼ਾਮ ਇਹ ਵੀ ਹੈ ਕਿ ਪੁਲਿਸ ਵੱਲੋਂ ਜਸ਼ਨਦੀਪ ਤੋਂ ਕਰੀਬ 100 ਵਾਰ ਉੱਠਕ-ਬੈਠਕ ਕਢਵਾਈ ਗਈ, ਜਿਸ ਤੋਂ ਬਾਅਦ ਉਸ ਦੀ ਹਾਲਤ ਕਾਫ਼ੀ ਵਿਗੜ ਗਈ ਅਤੇ ਉਸ ਦੇ ਪੇਟ ਵਿੱਚ ਸੋਜ ਆ ਗਈ।

ਪੰਜਾਬ ਪੱਧਰ ‘ਤੇ ਹਾਕੀ ਖੇਡ ਚੁੱਕਾ ਸੀ ਜਸ਼ਨਦੀਪ ਸਿੰਘ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਸ਼ਨਦੀਪ ਸਿੰਘ ਇੱਕ ਹੋਣਹਾਰ ਖਿਡਾਰੀ ਸੀ ਅਤੇ ਉਹ ਪੰਜਾਬ ਪੱਧਰ ‘ਤੇ ਹਾਕੀ ਖੇਡ ਚੁੱਕਾ ਸੀ। ਪੁਲਿਸ ਹਿਰਾਸਤ ਤੋਂ ਬਾਅਦ ਜਦੋਂ ਉਸ ਦੀ ਤਬੀਅਤ ਵਿਗੜੀ ਤਾਂ ਉਸ ਨੂੰ ਪਹਿਲਾਂ ਜ਼ੀਰਾ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉੱਥੇ ਦੋ ਦਿਨਾਂ ਤੱਕ ਹਾਲਤ ਵਿੱਚ ਕੋਈ ਸੁਧਾਰ ਨਾ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਮੋਗਾ ਦੇ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਵੀਰਵਾਰ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

SHO ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ

ਨੌਜਵਾਨ ਦੀ ਮੌਤ ਤੋਂ ਭੜਕੇ ਪਰਿਵਾਰਕ ਮੈਂਬਰਾਂ ਨੇ ਸ਼ੁੱਕਰਵਾਰ ਨੂੰ ਕਿਸਾਨ ਜਥੇਬੰਦੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਜ਼ੀਰਾ ਦੇ ਸ਼ੇਰਾਂਵਾਲਾ ਚੌਕ ਵਿਖੇ ਲਾਸ਼ ਰੱਖ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਧਰਨਾ ਲਗਾ ਦਿੱਤਾ। ਧਰਨੇ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਸੰਜੀਵ ਕਪੂਰ, ਡੀ.ਐੱਸ.ਪੀ. (ਡੀ) ਕਰਨ ਸ਼ਰਮਾ ਅਤੇ ਜ਼ੀਰਾ ਥਾਣਾ ਮੁਖੀ ਸੁਰਿੰਦਰ ਸਿੰਘ ਮੌਕੇ ‘ਤੇ ਪਹੁੰਚੇ ਅਤੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕਰਕੇ ਸਮਝਾਉਣ ਦੀ ਕੋਸ਼ਿਸ਼ ਕੀਤੀ।

ਪੀੜਤ ਪਰਿਵਾਰ ਅਤੇ ਕਿਸਾਨ ਆਗੂਆਂ ਦੀ ਮੁੱਖ ਮੰਗ ਹੈ ਕਿ ਥਾਣਾ ਕੁੱਲਗੜ੍ਹੀ ਦੇ ਐੱਸ.ਐੱਚ.ਓ. ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਦੂਜੇ ਪਾਸੇ, ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਦੇ ਆਧਾਰ ‘ਤੇ ਬਣਦੀ ਉਚਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Follow Us
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ
ਹੱਦਬੰਦੀ ਬਿੱਲ 'ਤੇ ਵਿਰੋਧੀ ਧਿਰ ਦੀ ਨਵੀਂ ਰਣਨੀਤੀ, ਕਾਂਗਰਸ ਦੀ DMK ਨਾਲ ਗੱਲਬਾਤ, ਅਖਿਲੇਸ਼ ਨੇ ਜਤਾਈ ਚਿੰਤਾ...
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ... ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ
ਬਾਜ ਨੂੰ ਤਾਂ ਆਪਣੇ ਹੀ ਆਂਡਿਆਂ ਦੀ ਚਿੰਤਾ ਸੀ...  ਸੀਐਮ ਮਾਨ ਦਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਤੇ ਤਿੱਖਾ ਨਿਸ਼ਾਨਾ...
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...