AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਿਰੋਜ਼ਪੁਰ ‘ਚ 20 ਕਿਲੋ 298 ਗ੍ਰਾਮ ਹੈਰੋਇਨ ਬਰਾਮਦ, ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੇ ਦੀ ਖੇਪ; ਪੈਕੇਟ ‘ਚ ਭੇਜਿਆਂ ਕਸੂਰੀ ਪੰਜੇਬਾਂ

ਪੁਲਿਸ ਨੇ 3 ਜੋੜੀਆਂ ਪਾਕਿਸਤਾਨੀ ਪੰਜੇਬਾਂ, 12 ਬਲਿੰਕਿੰਗ ਸਟਿਕਸ, 2 ਮੋਟਰਸਾਈਕਲ, 1 ਪਲਾਸ ਅਤੇ 2 ਲੋਹੇ ਦੀਆਂ ਤਾਰਾਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਾਕਿਸਤਾਨ ਵਾਲੇ ਪਾਸੇ ਤੋਂ ਹੈਰੋਇਨ ਦੀ ਖੇਪ ਦੇ ਨਾਲ ਪੰਜੇਬਾਂ ਵੀ ਭੇਜੀਆਂ ਗਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਪੰਜੇਬਾਂ ਕਸੂਰ ਤੋਂ ਬਣੀਆਂ ਹਨ।

ਫਿਰੋਜ਼ਪੁਰ 'ਚ 20 ਕਿਲੋ 298 ਗ੍ਰਾਮ ਹੈਰੋਇਨ ਬਰਾਮਦ, ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੇ ਦੀ ਖੇਪ; ਪੈਕੇਟ 'ਚ ਭੇਜਿਆਂ ਕਸੂਰੀ ਪੰਜੇਬਾਂ
sunny-chopra-ferozepur
| Published: 08 Oct 2026 19:57 PM IST
Share

ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਅਤੇ ਬੀਐਸਐਫ ਨੂੰ ਵੱਡੀ ਕਾਮਯਾਬੀ ਮਿਲੀ ਹੈ। ਫਿਰੋਜਪੁਰ ਦੇ ਪਿੰਡ ਪੱਪਰੀ ਦੇ ਖੇਤਾਂ ਵਿੱਚੋਂ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ 20 ਕਿਲੋ 298 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਮੁਤਾਬਕ ਇਲਾਕੇ ਵਿੱਚ ਡਰੋਨ ਐਕਟੀਵਿਟੀ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਅਤੇ ਬੀਐਸਐਫ ਵੱਲੋਂ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ।

ਤਲਾਸ਼ੀ ਦੌਰਾਨ ਹੈਰੋਇਨ ਦੇ 20 ਪੈਕੇਟ ਬਰਾਮਦ

ਇਸ ਤੋਂ ਇਲਾਵਾ ਪੁਲਿਸ ਨੇ 3 ਜੋੜੀਆਂ ਪਾਕਿਸਤਾਨੀ ਪੰਜੇਬਾਂ, 12 ਬਲਿੰਕਿੰਗ ਸਟਿਕਸ, 2 ਮੋਟਰਸਾਈਕਲ, 1 ਪਲਾਸ ਅਤੇ 2 ਲੋਹੇ ਦੀਆਂ ਤਾਰਾਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਪਾਕਿਸਤਾਨ ਵਾਲੇ ਪਾਸੇ ਤੋਂ ਹੈਰੋਇਨ ਦੀ ਖੇਪ ਦੇ ਨਾਲ ਪੰਜੇਬਾਂ ਵੀ ਭੇਜੀਆਂ ਗਈਆਂ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਪੰਜੇਬਾਂ ਕਸੂਰ ਤੋਂ ਬਣੀਆਂ ਹਨ।

ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਹ ਪੰਜੇਬਾਂ ਕਿਸ ਲਈ ਅਤੇ ਕਿਉਂ ਭੇਜੀਆਂ ਗਈਆਂ ਸਨ? ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਿਅਕਤੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਸਬੰਧੀ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਗ੍ਰਿਫ਼ਤਾਰੀ ਲਈ ਸਪੈਸ਼ਲ ਟੀਮਾਂ ਵੱਲੋਂ ਛਾਪੇਮਾਰੀ ਜਾਰੀ

ਇਸ ਮਾਮਲੇ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਬਰਾਮਦਗੀ ਨਾਲ ਸਬੰਧਤ ਕੁਝ ਸ਼ੱਕੀ ਵਿਅਕਤੀਆਂ ਦੀ ਪਛਾਣ ਕਰਨ ਦਾ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਸਪੈਸ਼ਲ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। 20 ਕਿਲੋ ਤੋਂ ਵੱਧ ਹੈਰੋਇਨ ਦੀ ਇਹ ਬਰਾਮਦਗੀ ਸਰਹੱਦੀ ਖੇਤਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਅਤੇ ਬੀਐਸਐਫ ਦੀ ਸਾਂਝੀ ਕਾਰਵਾਈ ਨੂੰ ਇੱਕ ਵੱਡੀ ਬਰਾਮਦਗੀ ਵਜੋਂ ਦੇਖਿਆ ਜਾ ਰਿਹਾ ਹੈ।

ਪੰਜਾਬ ਇੱਕ ਸਰਹੱਦੀ ਸੂਬਾ ਹੈ। ਪੰਜਾਬ ਅਤੇ ਦੇਸ਼ ਦੇ ਮਾਹੌਲ ਨੂੰ ਖਰਾਬ ਕਰਨ ਦੇ ਲਈ ਵਿਦੇਸ਼ੀ ਤਾਕਤਾਂ ਇੱਥੇ ਲਗਾਤਾਰ ਇਸ ਤਰ੍ਹਾਂ ਦੀਆਂ ਹਰਕਤਾਂ ਕਰਦਿਆਂ ਰਹਿੰਦੀਆਂ ਹਨ। ਜਿਵੇਂ ਗੈਰ ਕਾਨੂੰਨੀ ਹਥਿਆਰਾਂ ਦੀ ਸਪਲਾਈ, ਨਸ਼ੇ ਦੀ ਖੇਪ ਅਤੇ ਅੱਤਵਾਦ ਨੂੰ ਵਧਾਵਾ।

Follow Us
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ
ਰਾਹੁਲ ਗਾਂਧੀ ਨੂੰ ਯਾਦ ਆਇਆ ਸਿੱਧੂ ਮੂਸੇਵਾਲਾ...ਦੱਸੀ ਪਹਿਲੀ ਮੁਲਾਕਾਤ ਦੀ ਕਹਾਣੀ...
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ
6 ਨਵੰਬਰ ਨੂੰ ਦੇਵਾਂਗੇ ਵੱਡਾ ਸਰਪ੍ਰਾਈਜ਼, ਸੀਐਮ ਭਗਵੰਤ ਮਾਨ ਦਾ ਐਲਾਨ...
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ
ਅਗਨੀਵੀਰਾਂ ਨੂੰ ਮਿਲਿਆ 2 ਸਾਲ ਦਾ ਐਕਸਟੇਂਸ਼ਨ, ਰੈਗੁਲਰ ਸੈਨਿਕ ਬਣਨ ਦਾ ਰਾਹ ਪੱਧਰਾ...