AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਿਰੋਜ਼ਪੁਰ ‘ਚ 20 ਕਿਲੋ ਹੈਰੋਇਨ ਬਰਾਮਦ, ਡਰੋਨ ਰਾਹੀਂ ਸਰਹੱਦ ਪਾਰੋਂ ਆਈ ਸੀ ਖੇਪ

ਬੀਐੱਸਐੱਫ ਅਤੇ ਪੁਲਿਸ ਵੱਲੋਂ ਡਰੋਨ ਅਤੇ ਨਸ਼ੇ ਦੀ ਖੇਪ ਦੀ ਭਾਲ ਲਈ ਖੇਤਾਂ ਵਿੱਚ ਸਰਚ ਆਪਰੇਸ਼ਨ ਜਾਰੀ ਰੱਖੇ ਜਾਣ ਦੀ ਜਾਣਕਾਰੀ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਅਧਿਕਾਰੀ ਵੱਲੋਂ ਹੈਰੋਇਨ ਦੀ ਬਰਾਮਦਗੀ ਜਾਂ ਇਸ ਦੀ ਕੀਮਤ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਅਧਿਕਾਰੀਆਂ ਵੱਲੋਂ ਮੀਡੀਆ ਨਾਲ ਵੀ ਇਸ ਮਾਮਲੇ 'ਤੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਫਿਰੋਜ਼ਪੁਰ 'ਚ 20 ਕਿਲੋ ਹੈਰੋਇਨ ਬਰਾਮਦ, ਡਰੋਨ ਰਾਹੀਂ ਸਰਹੱਦ ਪਾਰੋਂ ਆਈ ਸੀ ਖੇਪ
sunny-chopra-ferozepur
| Updated On: 07 Oct 2026 18:37 PM IST
Share

ਫਿਰੋਜ਼ਪੁਰ ‘ਚ ਡਰੋਨ ਰਾਹੀਂ ਹੈਰੋਇਨ ਦੀ ਖੇਪ ਪਹੁੰਚਣ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਪਧਰੀ ਨੇੜੇ ਖੇਤਾਂ ਵਿੱਚੋਂ ਕਰੀਬ 20 ਕਿਲੋ ਹੈਰੋਇਨ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੀਬ 100 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਨਸ਼ੇ ਦੀ ਇਹ ਖੇਪ ਕਥਿਤ ਤੌਰ ‘ਤੇ ਡਰੋਨ ਰਾਹੀਂ ਖੇਤਾਂ ਵਿੱਚ ਸੁੱਟੀ ਗਈ ਸੀ। ਇਸ ਤੋਂ ਬਾਅਦ ਬੀਐੱਸਐੱਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਕਰੀਬ 20 ਕਿਲੋ ਹੈਰੋਇਨ ਬਰਾਮਦ ਹੋਣ ਦੀ ਗੱਲ ਕਹੀ ਜਾ ਰਹੀ ਹੈ।

ਡਰੋਨ ਰਾਹੀਂ ਸਰਹੱਦ ਪਾਰੋਂ ਆਈ ਸੀ ਖੇਪ

ਪਿੰਡ ਪਧਰੀ ਪਾਕਿਸਤਾਨ ਸਰਹੱਦ ਤੋਂ ਲਗਭਗ 15 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਅਜਿਹੇ ਵਿੱਚ ਸਰਹੱਦ ਤੋਂ ਕਰੀਬ 15 ਕਿਲੋਮੀਟਰ ਅੰਦਰ ਤੱਕ ਡਰੋਨ ਦੇ ਪਹੁੰਚਣ ਦੀ ਜਾਣਕਾਰੀ ਨੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ।

ਖੇਤਾਂ ਵਿੱਚ ਸਰਚ ਆਪਰੇਸ਼ਨ ਜਾਰੀ

ਫਿਲਹਾਲ, ਬੀਐੱਸਐੱਫ ਅਤੇ ਪੁਲਿਸ ਵੱਲੋਂ ਡਰੋਨ ਅਤੇ ਨਸ਼ੇ ਦੀ ਖੇਪ ਦੀ ਭਾਲ ਲਈ ਖੇਤਾਂ ਵਿੱਚ ਸਰਚ ਆਪਰੇਸ਼ਨ ਜਾਰੀ ਰੱਖੇ ਜਾਣ ਦੀ ਜਾਣਕਾਰੀ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਅਜੇ ਤੱਕ ਕਿਸੇ ਅਧਿਕਾਰੀ ਵੱਲੋਂ ਹੈਰੋਇਨ ਦੀ ਬਰਾਮਦਗੀ ਜਾਂ ਇਸ ਦੀ ਕੀਮਤ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਅਧਿਕਾਰੀਆਂ ਵੱਲੋਂ ਮੀਡੀਆ ਨਾਲ ਵੀ ਇਸ ਮਾਮਲੇ ‘ਤੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ।

ਨਸ਼ੀਲੇ ਪਦਾਰਥਾਂ ਦੀ ਤਸਕਰੀ ਚਿੰਤਾ ਦਾ ਵਿਸ਼ਾ

ਪੰਜਾਬ ਵਿੱਚ ਸਰਹੱਦੀ ਇਲਾਕਿਆਂ ਰਾਹੀਂ ਡਰੋਨ ਦੀ ਮਦਦ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਤਾਜ਼ਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਪਧਰੀ ਨਾਲ ਜੁੜਿਆ ਹੈ। ਜਿੱਥੇ ਖੇਤਾਂ ਵਿੱਚੋਂ ਕਰੀਬ 20 ਕਿਲੋ ਹੈਰੋਇਨ ਮਿਲਣ ਦੀ ਜਾਣਕਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਨਸ਼ੇ ਦੀ ਇਹ ਖੇਪ ਡਰੋਨ ਰਾਹੀਂ ਖੇਤਾਂ ਵਿੱਚ ਸੁੱਟੀ ਗਈ ਸੀ। ਬੀਐੱਸਐੱਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਪਿੰਡ ਪਧਰੀ ਸਰਹੱਦ ਤੋਂ ਲਗਭਗ 15 ਕਿਲੋਮੀਟਰ ਅੰਦਰ ਸਥਿਤ ਹੈ। ਇਸ ਮਾਮਲੇ ਨੇ ਡਰੋਨ ਰਾਹੀਂ ਹੋ ਰਹੀ ਤਸਕਰੀ ਅਤੇ ਸਰਹੱਦੀ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਹਨ।

Follow Us
"ਇਲੈਕਸ਼ਨ ਨੇੜੇ ਆ ਰਹੇ ਹਨ", ਪੰਜਾਬ 'ਚ CBI ਰੇਡ 'ਤੇ ਸੀਐਮ ਮਾਨ ਦਾ ਨਿਸ਼ਾਨਾ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ
ਪੀਐਮ ਮੋਦੀ ਦਾ ਸੰਕਲਪ, ਅਸੀਂ ਕਰਕੇ ਰਹਾਂਗੇ ਤੋਂ ਵਿਕਸਤ ਭਾਰਤ ਵੱਲ...
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?
RBI ਨੇ ਵਧਾਇਆ ਰੇਪੋ ਰੇਟ, ਮਹਿੰਗੀ ਹੋਵੇਗੀ ਤੁਹਾਡੀ EMI?...
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...