AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਕੈਨੇਡਾ ‘ਚ 22 ਸਾਲਾ ਪੰਜਾਬੀ ਨੌਜਵਾਨ ਦੀ ਸ਼ੱਕੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਪਰਿਵਾਰਕ ਮੈਂਬਰਾਂ ਮੁਤਾਬਕ ਜੋਬਨਪ੍ਰੀਤ ਸਿੰਘ ਪੂਲ 'ਚ ਨਹਾਉਣ ਗਿਆ ਸੀ, ਜਿੱਥੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਕੈਨੇਡਾ ਤੋਂ ਪੁੱਤਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਘਰ 'ਚ ਮਾਤਮ ਦਾ ਮਾਹੌਲ ਹੈ ਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਕੈਨੇਡਾ 'ਚ 22 ਸਾਲਾ ਪੰਜਾਬੀ ਨੌਜਵਾਨ ਦੀ ਸ਼ੱਕੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
sunny-chopra-ferozepur
| Published: 29 Jul 2026 14:53 PM IST
Share

ਫਿਰੋਜ਼ਪੁਰ ਦੇ ਪਿੰਡ ਧੀਰਾ ਪੱਤਰਾ ਦੇ ਇੱਕ ਪਰਿਵਾਰ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੇ 22 ਸਾਲਾਂ ਨੌਜਵਾਨ ਪੁੱਤਰ ਦੀ ਕੈਨੇਡਾ ਦੇ ਬਰੈਂਪਟਨ ‘ਚ ਰਹੱਸਮਈ ਹਾਲਾਤਾਂ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜੋਬਨਪ੍ਰੀਤ ਸਿੰਘ ਵਜੋਂ ਹੋਈ ਹੈ।

ਪਰਿਵਾਰਕ ਮੈਂਬਰਾਂ ਮੁਤਾਬਕ ਜੋਬਨਪ੍ਰੀਤ ਸਿੰਘ ਪੂਲ ‘ਚ ਨਹਾਉਣ ਗਿਆ ਸੀ, ਜਿੱਥੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਕੈਨੇਡਾ ਤੋਂ ਪੁੱਤਰ ਦੀ ਮੌਤ ਦੀ ਖ਼ਬਰ ਮਿਲਦੇ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ। ਘਰ ‘ਚ ਮਾਤਮ ਦਾ ਮਾਹੌਲ ਹੈ ਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਦੋ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਗਿਆ ਸੀ ਕੈਨੇਡਾ

ਜਾਣਕਾਰੀ ਅਨੁਸਾਰ ਜੋਬਨਪ੍ਰੀਤ ਸਿੰਘ ਕਰੀਬ ਦੋ ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਦੀ ਉਮੀਦ ਲੈ ਕੇ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਉਹ ਬਰੈਂਪਟਨ ‘ਚ ਰਹਿ ਰਿਹਾ ਸੀ। ਪਰਿਵਾਰ ਨੂੰ ਉਮੀਦ ਸੀ ਕਿ ਉਹ ਆਪਣੀ ਪੜ੍ਹਾਈ ਪੂਰੀ ਕਰਕੇ ਪਰਿਵਾਰ ਦਾ ਸਹਾਰਾ ਬਣੇਗਾ, ਪਰ ਅਚਾਨਕ ਵਾਪਰੀ ਇਸ ਘਟਨਾ ਨੇ ਸਾਰੀਆਂ ਉਮੀਦਾਂ ਤੋੜ ਦਿੱਤੀਆਂ।

ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜੋਬਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਦੀ ਖ਼ਬਰ ਨਾਲ ਪੂਰਾ ਪਰਿਵਾਰ ਸਦਮੇ ‘ਚ ਹੈ। ਪਿੰਡ ‘ਚ ਵੀ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ

ਪਰਿਵਾਰ ਨੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੋਬਨਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਂਦਾ ਜਾਵੇ, ਤਾਂ ਜੋ ਪਰਿਵਾਰ ਅੰਤਿਮ ਸਸਕਾਰ ਕਰ ਸਕੇ।

ਵਿਦੇਸ਼ਾਂ ‘ਚ ਰੋਜ਼ਗਾਰ ਤੇ ਬਿਹਤਰ ਭਵਿੱਖ ਦੀ ਉਮੀਦ ਨਾਲ ਜਾਣ ਵਾਲੇ ਪੰਜਾਬੀ ਨੌਜਵਾਨ ਮੁੰਡੇ-ਕੁੜੀਆਂ ਦੀਆਂ ਅਜਿਹੀਆਂ ਦੁਖਦਾਈ ਮੌਤਾਂ ਦੇ ਮਾਮਲੇ ਪਹਿਲਾਂ ਵੀ ਸਾਹਮਣੇ ਆ ਚੁੱਕੇ ਹਨ।

Follow Us
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ
ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਮੀਂਹ ਨੇ ਮਚਾਈ ਤਬਾਹੀ, ਚੰਬਾ 'ਚ ਹੜ੍ਹ ਚ ਫਸੀ ਬਰਾਤ, ਲਾੜੇ ਦਾ ਰੈਸਿਕਿਊ...
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ
UGC NET 'ਤੇ ਮੁੜ ਘਿਰੀ NTA, ਰਾਹੁਲ ਗਾਂਧੀ ਨੇ ਮੰਗਿਆ ਜਵਾਬ...
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...