ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਿਰੋਜ਼ਪੁਰ ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, ਬਲੈਕਆਉਟ ਦਾ ਸਮਾਂ ਵੀ ਕੀਤਾ ਜਾਰੀ

ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਦੱਸਿਆ ਕਿ ਬੁੱਧਵਾਰ ਨੂੰ ਹੋਣ ਵਾਲੀ ਮੌਕ ਡਰਿੱਲ ਦੇ ਮੱਦੇਨਜ਼ਰ, ਮੰਗਲਵਾਰ ਸ਼ਾਮ 7 ਵਜੇ ਤੋਂ 7.15 ਵਜੇ ਤੱਕ ਫਿਰੋਜ਼ਪੁਰ ਵਿੱਚ ਸਾਰੇ ਹੂਟਰ ਹੂਟਰ ਚਲਾਏ ਜਾਣਗੇ ਅਤੇ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਸੀ ਤਾਂ ਜੋ ਜੇਕਰ ਕੋਈ ਐਮਰਜੈਂਸੀ ਹੋਵੇ ਤਾਂ ਉਨ੍ਹਾਂ ਦਾ ਤੁਰੰਤ ਆਪ੍ਰੇਸ਼ਨ ਕੀਤਾ ਜਾ ਸਕੇ।

ਫਿਰੋਜ਼ਪੁਰ ‘ਚ ਅੱਜ 7 ਵਜੇ ਚਲਾਏ ਜਾਣਗੇ ਹੂਟਰ, ਬਲੈਕਆਉਟ ਦਾ ਸਮਾਂ ਵੀ ਕੀਤਾ ਜਾਰੀ
Follow Us
tv9-punjabi
| Updated On: 07 May 2025 00:12 AM

ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਬਹੁਤ ਵਧਿਆ ਹੋਇਆ ਹੈ। ਜੇਕਰ ਮੀਡੀਆ ਰਿਪੋਰਟਾਂ ਦੀਆਂ ਮੰਨਿਆ ਜਾਵੇ ਤਾਂ ਦੋਵਾਂ ਦੇਸ਼ਾਂ ਵਿਚਾਲੇ ਜੰਗ ਦਾ ਮਾਹੌਲ ਬਣਿਆ ਹੋਇਆ ਹੈ। ਬੁੱਧਵਾਰ ਨੂੰ ਰਾਤ 9 ਵਜੇ ਤੋਂ 9.30 ਵਜੇ ਤੱਕ ਮੌਕ ਡ੍ਰਿਲ ਕੀਤੀ ਜਾਵੇਗੀ। ਇਸ ਦੌਰਾਨ ਬਲੈਕਆਊਟ ਤੋਂ ਇਲਾਵਾ ਪੂਰੇ ਸ਼ਹਿਰ ‘ਚ ਸਾਇਰਨ ਵਜਾਏ ਜਾਣਗੇ।

ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਦੱਸਿਆ ਕਿ ਬੁੱਧਵਾਰ ਨੂੰ ਹੋਣ ਵਾਲੀ ਮੌਕ ਡਰਿੱਲ ਦੇ ਮੱਦੇਨਜ਼ਰ, ਮੰਗਲਵਾਰ ਸ਼ਾਮ 7 ਵਜੇ ਤੋਂ 7.15 ਵਜੇ ਤੱਕ ਫਿਰੋਜ਼ਪੁਰ ਵਿੱਚ ਸਾਰੇ ਹੂਟਰ ਹੂਟਰ ਚਲਾਏ ਜਾਣਗੇ ਅਤੇ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਇਸ ਲਈ ਕੀਤਾ ਗਿਆ ਸੀ ਤਾਂ ਜੋ ਜੇਕਰ ਕੋਈ ਐਮਰਜੈਂਸੀ ਹੋਵੇ ਤਾਂ ਉਨ੍ਹਾਂ ਦਾ ਤੁਰੰਤ ਆਪ੍ਰੇਸ਼ਨ ਕੀਤਾ ਜਾ ਸਕੇ। ਲੋਕਾਂ ਨੂੰ ਇਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ, ਇਹ ਇੱਕ ਅਭਿਆਸ ਹੈ। ਕੱਲ੍ਹ ਮੌਕ ਡ੍ਰਿਲ ਦੌਰਾਨ, ਲੋਕ ਆਪਣੇ ਘਰਾਂ ਵਿੱਚ ਹੀ ਰਹੇ ਅਤੇ ਆਪਣੀਆਂ ਲਾਈਟਾਂ, ਇਨਵਰਟਰਾਂ ਅਤੇ ਜੈਨ ਸੈੱਟਾਂ ਦੀ ਵਰਤੋਂ ਨਹੀਂ ਕੀਤੀ। ਇਸ ਸਮੇਂ ਦੌਰਾਨ ਪੂਰਾ ਪੁਲਿਸ ਪ੍ਰਸ਼ਾਸਨ ਸੜਕਾਂ ‘ਤੇ ਹੋਵੇਗਾ ਅਤੇ ਲੋਕਾਂ ਨੂੰ ਡਰਨ ਦੀ ਲੋੜ ਨਹੀਂ ਹੈ।

ਕੇਂਦਰ ਸਰਕਾਰ ਨੇ ਸਾਰੇ ਭਾਗੀਦਾਰ ਰਾਜਾਂ ਨੂੰ ਆਪਣੀਆਂ ਨਿਕਾਸੀ ਰਣਨੀਤੀਆਂ ਨੂੰ ਸੋਧਣ ਅਤੇ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ ਕਿ ਪੂਰੀ ਰਿਹਰਸਲ ਕੁਸ਼ਲਤਾ ਨਾਲ ਕੀਤੀ ਜਾਵੇ। ਇਸ ਅਭਿਆਸ ਦੌਰਾਨ ਚੁੱਕੇ ਜਾਣ ਵਾਲੇ ਉਪਾਵਾਂ ਵਿੱਚ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਚਲਾਉਣਾ ਅਤੇ ਕਿਸੇ ਵੀ ਹਮਲੇ ਦੀ ਸਥਿਤੀ ਵਿੱਚ ਆਪਣੀ ਰੱਖਿਆ ਕਰਨ ਲਈ ਨਾਗਰਿਕਾਂ ਨੂੰ ਸੁਰੱਖਿਆ ਪਹਿਲੂਆਂ ਬਾਰੇ ਸਿਖਲਾਈ ਦੇਣਾ ਸ਼ਾਮਲ ਹੈ।

ਹੋਰ ਉਪਾਵਾਂ ਵਿੱਚ ਦੁਰਘਟਨਾ ਦੀ ਸਥਿਤੀ ਵਿੱਚ ਬਲੈਕਆਊਟ ਉਪਾਵਾਂ, ਮਹੱਤਵਪੂਰਨ ਪਲਾਂਟਾਂ ਅਤੇ ਸਥਾਪਨਾਵਾਂ ਦੀ ਸੁਰੱਖਿਆ, ਅਤੇ ਨਿਕਾਸੀ ਯੋਜਨਾਵਾਂ ਨੂੰ ਅਪਡੇਟ ਕਰਨਾ ਅਤੇ ਰਿਹਰਸਲ ਕਰਨਾ ਸ਼ਾਮਲ ਹੈ। ਮੌਕ ਡ੍ਰਿਲ ਤੋਂ ਇੱਕ ਦਿਨ ਪਹਿਲਾਂ, ਮੰਗਲਵਾਰ ਨੂੰ, ਗ੍ਰਹਿ ਮੰਤਰਾਲੇ ਵਿੱਚ ਇੱਕ ਮੀਟਿੰਗ ਹੋਈ ਜਿਸ ਵਿੱਚ ਲੋਕਾਂ ਨੂੰ ਸਿਖਲਾਈ ਦੇਣ ਦੇ ਤਰੀਕੇ ਦੀ ਸਮੀਖਿਆ ਕੀਤੀ ਗਈ।

ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video...
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ...
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼...
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ "ਭਾਜਪਾ ਦਾ ਦੋਹਰਾ ਚਿਹਰਾ ਆ ਗਿਆ ਹੈ ਸਾਹਮਣੇ"
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...