AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਿਰੋਜ਼ਪੁਰ ‘ਚ ਕਾਉਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ, ਹਥਿਆਰ ਤੇ ਹੈਰੋਇਨ ਸਮੇਤ ਇੱਕ ਸ਼ਖ਼ਸ ਕਾਬੂ

ਥਾਣਾ ਸਦਰ ਫਿਰੋਜ਼ਪੁਰ ਵਿੱਚ ਮਾਮਲਾ ਨੰਬਰ 105 ਮਿਤੀ 27-03-2026 ਅਧੀਨ NDPS ਐਕਟ ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਹੇਠ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਮੁਲਜ਼ਮ ਪਹਿਲਾਂ ਵੀ ਇੱਕ ਗੰਭੀਰ ਗੋਲੀਬਾਰੀ ਮਾਮਲੇ ਵਿੱਚ ਸ਼ਾਮਲ ਰਹਿ ਚੁੱਕਾ ਹੈ ਅਤੇ ਲੰਮੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ।

ਫਿਰੋਜ਼ਪੁਰ 'ਚ ਕਾਉਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ, ਹਥਿਆਰ ਤੇ ਹੈਰੋਇਨ ਸਮੇਤ ਇੱਕ ਸ਼ਖ਼ਸ ਕਾਬੂ
sunny-chopra-ferozepur
| Updated On: 30 Mar 2026 10:46 AM IST

ਕਾਉਂਟਰ ਇੰਟੈਲੀਜੈਂਸ ਯੂਨਿਟ ਫਿਰੋਜ਼ਪੁਰ ਵੱਲੋਂ ਇੱਕ ਵੱਡੀ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ 101 ਗ੍ਰਾਮ ਹੈਰੋਇਨ, ਇੱਕ .30 ਬੋਰ ਦਾ ਪਿਸਤੌਲ (ਵਿਦੇਸ਼ੀ ਬਣਾਵਟ), ਇੱਕ ਮੈਗਜ਼ੀਨ ਅਤੇ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਹੈ।

ਗੁਪਤ ਸੂਚਨਾ ਦੇ ਆਧਾਰ ਤੇ ਮਿਲੀ ਸਫਲਤਾ

ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿੱਚ ਮਾਮਲਾ ਨੰਬਰ 105 ਮਿਤੀ 27-03-2026 ਅਧੀਨ NDPS ਐਕਟ ਅਤੇ ਆਰਮਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਹੇਠ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਮੁਲਜ਼ਮ ਪਹਿਲਾਂ ਵੀ ਇੱਕ ਗੰਭੀਰ ਗੋਲੀਬਾਰੀ ਮਾਮਲੇ ਵਿੱਚ ਸ਼ਾਮਲ ਰਹਿ ਚੁੱਕਾ ਹੈ ਅਤੇ ਲੰਮੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ।

ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਸ ਤੋਂ ਹੋਰ ਪੁੱਛਗਿੱਛ ਜਾਰੀ ਹੈ। ਪੁਲਿਸ ਨੂੰ ਉਮੀਦ ਹੈ ਕਿ ਇਸ ਪੁੱਛਗਿੱਛ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋ ਸਕਦੇ ਹਨ।

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਜਾਣੋ

ਯੁੱਧ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਚਲਾਈ ਗਈ ਇੱਕ ਮੁਹਿੰਮ ਹੈ, ਜਿਸ ਦਾ ਮੁੱਖ ਮਕਸਦ ਸੂਬੇ ਨੂੰ ਨਸ਼ਾ-ਮੁਕਤ ਬਣਾਉਣਾ ਹੈ। ਇਹ ਅਭਿਆਨ ਨਸ਼ਿਆਂ ਦੀ ਤਸਕਰੀ ਨੂੰ ਰੋਕਣ, ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸ਼ੁਰੂ ਕੀਤਾ ਗਿਆ ਹੈ।

ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ ਤੇ ਛਾਪੇਮਾਰੀ ਕੀਤੀ ਜਾਂਦੀ ਹੈ। ਜਿਸ ਨਾਲ ਕਈ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ ਅਤੇ ਹੈਰੋਇਨ, ਅਫੀਮ ਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਨਾਲ ਨਾਲ ਸਰਕਾਰ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪੇਨ, ਸਕੂਲ ਪ੍ਰੋਗਰਾਮ ਅਤੇ ਸਮਾਜਿਕ ਭਾਗੀਦਾਰੀ ਨੂੰ ਵੀ ਵਧਾਇਆ ਜਾ ਰਿਹਾ ਹੈ।

ਇਹ ਮੁਹਿੰਮ ਸਿਰਫ਼ ਕਾਨੂੰਨੀ ਕਾਰਵਾਈ ਤੱਕ ਸੀਮਿਤ ਨਹੀਂ, ਸਗੋਂ ਨਸ਼ਾ ਛੱਡਣ ਵਾਲਿਆਂ ਲਈ ਇਲਾਜ ਅਤੇ ਰਿਹੈਬਿਲਿਟੇਸ਼ਨ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੇ। ਕੁੱਲ ਮਿਲਾ ਕੇ, ਯੁੱਧ ਨਸ਼ਿਆਂ ਵਿਰੁੱਧ ਇੱਕ ਸਮਾਜਿਕ ਤੇ ਸਰਕਾਰੀ ਸਾਂਝੀ ਕੋਸ਼ਿਸ਼ ਹੈ, ਜਿਸ ਦਾ ਉਦੇਸ਼ ਨਸ਼ਿਆਂ ਦੇ ਖ਼ਤਰੇ ਨੂੰ ਖਤਮ ਕਰਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਭਵਿੱਖ ਦੇਣਾ ਹੈ।

Follow Us
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ
ਬੀਜੇਪੀ ਸਾਡੇ ਕੰਮਾਂ ਤੋਂ ਡਰੀ... 7 ਰਾਜਸਭਾ MPs ਦੇ BJP 'ਚ ਜਾਣ 'ਤੇ ਬੋਲੇ CM ਮਾਨ...
"ਗੱਦਾਰਾਂ ਨੂੰ ਮੁਆਫ਼ ਨਹੀਂ ਕਰਨਗੇ ਪੰਜਾਬ ਦੇ ਲੋਕ," ਬਗਾਵਤ 'ਤੇ ਸੰਜੇ ਸਿੰਘ ਦਾ ਤਿੱਖਾ ਹਮਲਾ
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ...
'ਲਾਰੈਂਸ ਆਫ਼ ਪੰਜਾਬ' Docu Series 'ਤੇ ਰੋਕ, ਕੋਰਟ ਨੇ ਕੀ-ਕੀ ਕਿਹਾ? ਜਾਣੋ......