ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵੱਲੋਂ ਇੱਕ ਤਸਕਰ ਕਾਬੂ, 1 ਕਿਲੋ 736 ਗ੍ਰਾਮ ਹੈਰੋਇਨ ਤੇ ਦੋ ਗਲੌਕ ਪਿਸਤੌਲ ਬਰਾਮਦ

Updated On: 

04 Feb 2026 15:52 PM IST

Ferozepur Counter Intelligence arrested smuggler: ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕਾਊਂਟਰ ਇੰਟੈਲੀਜੈਂਸ ਨੇ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ। ਫਿਰੋਜ਼ਪੁਰ ਵਿੱਚ ਕਾਊਂਟਰ ਇੰਟੈਲੀਜੈਂਸ ਨੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਅਤੇ 1 ਕਿਲੋਗ੍ਰਾਮ 736 ਗ੍ਰਾਮ ਹੈਰੋਇਨ ਅਤੇ ਦੋ ਗਲੌਕ ਪਿਸਤੌਲ ਬਰਾਮਦ ਕੀਤੇ। ਇਹ ਹੈਰੋਇਨ ਪਾਕਿਸਤਾਨ ਤੋਂ ਆਈ ਸੀ।

ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵੱਲੋਂ ਇੱਕ ਤਸਕਰ ਕਾਬੂ, 1 ਕਿਲੋ 736 ਗ੍ਰਾਮ ਹੈਰੋਇਨ ਤੇ ਦੋ ਗਲੌਕ ਪਿਸਤੌਲ ਬਰਾਮਦ
Follow Us On

ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਨੂੰ ਵੱਡੀ ਸਾਫਲਤਾ ਮਿਲੀ ਹੈ। ਪੁਲਿਸ ਨੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਤਸਕਰ ਤੋਂ 1 ਕਿਲੋ 736 ਗ੍ਰਾਮ ਹੈਰੋਇਨ ਅਤੇ ਦੋ ਗਲੌਕ ਪਿਸਤੌਲ ਬਰਮਾਦ ਕੀਤੇ ਹਨ। ਇਹ ਸਾਰਾ ਸਾਮਾਨ ਪਾਕਿਸਤਾਨ ਤੋਂ ਆਇਆ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਦੇ ਅਧਿਕਾਰੀ ਬਲਦੇਵ ਸਿੰਘ ਨੇ ਦੱਸਿਆ ਕਿ ਇਹ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਹੈਰੋਇਨ ਕਿੱਥੇ ਪਹੁੰਚਾਉਣ ਦਾ ਇਰਾਦਾ ਰੱਖਦਾ ਸੀ, ਅਤੇ ਉਸ ਨੇ ਇਸ ਨੂੰ ਕਿਵੇਂ ਪ੍ਰਾਪਤ ਕੀਤਾ।

ਭਾਰਤ-ਪਾਕਿਸਤਾਨ ਦਾ 553 ਕਿਲੋਮੀਟਰ ਕੌਮਾਂਤਰੀ ਬਾਰਡਰ

ਭਾਰਤ-ਪਾਕਿਸਤਾਨ ਦਾ 553 ਕਿਲੋਮੀਟਰ ਕੌਮਾਂਤਰੀ ਬਾਰਡਰ ਸਿਰਫ ਪੰਜਾਬ ਵਿੱਚ ਹੈ। ਇਹ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਾ ਜ਼ਿਲ੍ਹਿਆ ਦੇ ਨਾਲ ਲੱਗਦਾ ਹੈ। ਸਰਹੱਦੀ ਸੂਬਾ ਹੋਣ ਕਾਰਨ ਦੇਸ਼ ਵਿਰੋਧੀ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਸਾਜ਼ਿਸ਼ਾਂ ਰੱਚਦੀ ਰਹਿੰਦੀਆਂ ਹਨ। ਪੰਜਾਬ ਦੀ ਇਸ ਲੰਬੀ ਸਰਹੱਦ ਦਾ ਗਲਤ ਫਾਇਦਾ ਉਠਾ ਕੇ ਪਾਕਿਸਤਾਨ ਵੱਲੋਂ ਨਸ਼ਾ ਤਸਕਰੀ ਅਤੇ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।

ਡਰੋਨ, ਸੁੰਗਰ ਅਤੇ ਸਰਹੱਦੀ ਰਸਤੇ ਇਸ ਤਸਕਰੀ ਲਈ ਵਰਤੇ ਜਾਂਦੇ ਹਨ। ਨਸ਼ਾ ਤਸਕਰੀ ਦਾ ਮਕਸਦ ਪੰਜਾਬ ਦੇ ਨੌਜਵਾਨਾਂ ਨੂੰ ਗਲਤ ਰਾਹ ਤੇ ਧੱਕਣਾ ਅਤੇ ਸਮਾਜਿਕ ਢਾਂਚੇ ਨੂੰ ਕਮਜ਼ੋਰ ਕਰਨਾ ਹੁੰਦਾ ਹੈ। ਹਥਿਆਰਾਂ ਦੀ ਸਪਲਾਈ ਨਾਲ ਅਮਨ-ਕਾਨੂੰਨ ਲਈ ਚੁਣੌਤੀਆਂ ਪੈਦਾ ਹੁੰਦੀਆਂ ਹਨ। ਇਸ ਖ਼ਤਰੇ ਨੂੰ ਰੋਕਣ ਲਈ ਬੀਐਸਐਫ, ਪੰਜਾਬ ਪੁਲਿਸ ਅਤੇ ਖੁਫੀਆ ਏਜੰਸੀਆਂ ਵੱਲੋਂ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ।