ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਮੌਤ, 13 ਜ਼ਖਮੀ
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹੁਣ ਤੱਕ ਪੰਜ ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਜਿਨ੍ਹਾਂ ਵਿੱਚ ਤਿੰਨ ਬੱਚੇ ਅਤੇ ਇੱਕ ਔਰਤ ਸ਼ਾਮਲ ਹੈ। ਹਾਦਸੇ ਵਿੱਚ 13 ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਫਾਜ਼ਿਲਕਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹੁਣ ਤੱਕ ਪੰਜ ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਜਿਨ੍ਹਾਂ ਵਿੱਚ ਤਿੰਨ ਬੱਚੇ ਅਤੇ ਇੱਕ ਔਰਤ ਸ਼ਾਮਲ ਹੈ। ਹਾਦਸੇ ਵਿੱਚ 13 ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਫਾਜ਼ਿਲਕਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਰਿਪੋਰਟਾਂ ਅਨੁਸਾਰ, ਜਲਾਲਾਬਾਦ ਹਲਕੇ ਦੇ ਟਿਵਾਣਾ ਕਲਾਂ ਪਿੰਡ ਤੋਂ ਇੱਕ ਵਿਆਹ ਦੀ ਬਰਾਤ ਅੱਜ ਸਵੇਰੇ ਫਾਜ਼ਿਲਕਾ ਦੇ ਕਰਨੀ ਖੇੜਾ ਪਿੰਡ ਜਾ ਰਹੀ ਸੀ। ਬਾਰਾਤ ਦੀ ਵਾਪਸੀ ਦੌਰਾਨ ਖੇ ਕਲੰਦਰ ਟੋਲ ਪਲਾਜ਼ਾ ਨੇੜੇ ਇਹ ਭਿਆਨਕ ਸੜਕ ਹਾਦਸਾ ਵਾਪਰਿਆ।
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਜ਼ਖਮੀਆਂ ਦਾ ਹਾਲਚਾਲ ਪੁੱਛਣ ਲਈ ਹਸਪਤਾਲ ਪਹੁੰਚੇ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਸਟੇਟ ਰੋਡ ਸੇਫਟੀ ਫੋਰਸ (SSF) ਦੀ ਇੱਕ ਟੀਮ ਵੀ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਉਣ ਵਿੱਚ ਸਹਾਇਤਾ ਕੀਤੀ।


