ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਫਿਰੋਜ਼ਪੁਰ ਪਹੁੰਚੇ ਸਿਹਤ ਮੰਤਰੀ ਡਾ: ਬਲਬੀਰ ਸਿੰਘ, ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ

ਫਿਰੋਜ਼ਪੁਰ ਦੇ ਕਰੀਬ 112 ਪਿੰਡ ਹੜ੍ਹ ਨਾਲ ਪ੍ਰਭਾਵਿਤ ਹਨ। ਪੰਜਾਬ ਸਰਕਾਰ ਪਿੰਡ-ਪਿੰਡ ਜਾ ਕੇ ਲੋਕਾਂ ਲਈ ਰਾਹਤ ਕਾਰਜ ਕਰ ਰਹੀ ਹੈ। ਉੱਥੇ ਹੀ, ਸਿਹਤ ਮੰਤਰੀ ਡਾ. ਬਲਵੀਰ ਸਿੰਘ ਅੱਜ ਫਿਰੋਜ਼ਪੁਰ 'ਚ ਸਥਿਤੀ ਦਾ ਜਾਇਜ਼ਾ ਲੈਣ ਲਈ ਪਹੁੰਚੇ। ਉਨ੍ਹਾਂ ਨੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਨਿਰੱਖਣ ਕੀਤਾ ਤੇ ਮੈਡਿਕਲ ਕੈਂਪ 'ਚ ਮਿਲ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ।

ਫਿਰੋਜ਼ਪੁਰ ਪਹੁੰਚੇ ਸਿਹਤ ਮੰਤਰੀ ਡਾ: ਬਲਬੀਰ ਸਿੰਘ, ਸਿਹਤ ਸੁਵਿਧਾਵਾਂ ਦਾ ਲਿਆ ਜਾਇਜ਼ਾ
ਡਾ. ਬਲਬੀਰ ਸਿੰਘ, ਪੰਜਾਬ ਦੇ ਸਿਹਤ ਮੰਤਰੀ
Follow Us
sunny-chopra-ferozepur
| Updated On: 18 Sep 2025 15:23 PM IST

ਹੜ੍ਹ ਦਾ ਪਾਣੀ ਉਤਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਰਾਹਤ ਕਾਰਜ ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਪੀਣ ਦਾ ਪਾਣੀ, ਸਾਫ਼-ਸਫ਼ਾਈ, ਸਿਹਤ ਸੁਵਿਧਾਵਾਂ ਸਮੇਤ ਹੋਰ ਵੀ ਬੁਨਿਆਦੀ ਜ਼ਰੂਰਤਾਂ ਨਾਲ ਸਰਕਾਰ ਪਿੰਡ-ਪਿੰਡ ਪਹੁੰਚ ਰਹੀ ਹੈ। ਫਿਰੋਜ਼ਪੁਰ ਜ਼ਿਲ੍ਹਾ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਇਲਾਕਿਆਂ ਚੋਂ ਇੱਕ ਹੈ, ਇੱਥੇ ਅਜੇ ਵੀ ਕਈ ਥਾਂਵਾ ਤੇ ਪਾਣੀ ਖੜ੍ਹਾ ਹੋਇਆ ਹੈ। ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਖ਼ਰਾਬ ਹੋ ਗਈ, ਲੋਕਾਂ ਦੇ ਘਰ ਢਹਿ-ਢੇਰੀ ਹੋ ਗਏ ਹਨ ਤੇ ਹੋਰ ਵੀ ਸਮਾਨ ਬਰਬਾਦ ਹੋ ਚੁੱਕਿਆ ਹੈ।

ਫਿਰੋਜ਼ਪੁਰ ਦੇ ਕਰੀਬ 112 ਪਿੰਡ ਹੜ੍ਹ ਨਾਲ ਪ੍ਰਭਾਵਿਤ ਹਨ। ਪੰਜਾਬ ਸਰਕਾਰ ਲੋਕਾਂ ਲਈ ਰਾਹਤ ਕਾਰਜ ਕਰ ਰਹੀ ਹੈ। ਉੱਥੇ ਹੀ, ਸਿਹਤ ਮੰਤਰੀ ਡਾ. ਬਲਵੀਰ ਸਿੰਘ ਅੱਜ ਫਿਰੋਜ਼ਪੁਰ ਚ ਸਥਿਤੀ ਦਾ ਜਾਇਜ਼ਾ ਲੈਣ ਲਈ ਪਹੁੰਚੇ। ਉਨ੍ਹਾਂ ਨੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਨਿਰੱਖਣ ਕੀਤਾ ਤੇ ਮੈਡਿਕਲ ਕੈਂਪ ਚ ਮਿਲ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ।

ਬਿਮਾਰੀਆਂ ਦੀ ਰੋਕਥਾਮ

ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਹੁਣ ਬਚਾਅ ਕਾਰਜ ਖ਼ਤਮ ਹੋ ਗਿਆ ਹੈ ਤੇ ਰਾਹਤ ਕਾਰਜ ਸ਼ੁਰੂ ਕੀਤਾ ਗਿਆ ਹੈ। ਸਾਡੇ ਸਾਹਮਣੇ ਵੱਡੀਆਂ ਚੁਣੌਤੀਆਂ ਚੋਂ ਇੱਕ ਪੁਨਰਵਾਸ ਹੈ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮਿਸ਼ਨ ਚੜ੍ਹਦੀ ਕਲਾ ਸ਼ੁਰੂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਮੈਂ ਗੱਟੀ ਰਾਜੋ ਕੇ ਆਇਆ ਹਾਂ ਤੇ ਇਹ ਪਿੰਡ ਪਾਕਿਸਤਾਨ ਤੋਂ ਇੱਕ ਢੇਡ ਕਿਲੋਮੀਟਰ ਦੂਰ ਹੈ। ਇੱਥੇ ਅੱਜ 300 ਲੋਕਾਂ ਦਾ ਚੈੱਕਅਪ ਕੀਤਾ ਗਿਆ। ਸਰਕਾਰ ਹਰ ਜਗ੍ਹਾ ਕੈਂਪ ਲਗਾ ਰਹੀ ਹੈ, ਪੀਣ ਵਾਲਾ ਪਾਣੀ ਪਹੁੰਚਾਇਆ ਜਾ ਰਿਹਾ ਹੈ।

ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਇੱਥੇ ਆਉਣ ਦਾ ਮੇਰਾ ਮੁੱਖ ਮਕਸਦ, ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੇ ਮੱਖੀਆਂ-ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਹੋਰ ਵੀ ਬਹੁੱਤ ਸਾਰੀਆਂ ਸੰਸਥਾਵਾਂ ਅੱਗੇ ਆ ਰਹੀਆਂ ਹਨ ਤੇ ਲੋਕਾਂ ਦੀ ਮਦਦ ਕਰ ਰਹੀਆਂ ਹਨ। ਇਸ ਦੇ ਨਾਲ ਹੀ ਅਸੀਂ ਮੁਹਿੰਮ ਚਲਾਈ ਜਿਸ ਚ 2300 ਪਿੰਡਾਂ ‘ਚ ਅਸੀਂ 1 ਲੱਖ 42 ਹਜ਼ਾਰ ਲੋਕਾਂ ਤੱਕ ਪਹੁੰਚੇ। ਇਸ ਚ ਆਸ਼ਾ ਵਰਕਰਾਂ ਨੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਤੇ ਹੋਰ ਵੀ ਚੀਜ਼ਾਂ ਦੀ ਜਾਣਕਾਰੀ ਦਿੱਤੀ ਹੈ।

ਮੈਂਟਲ ਹੈਲਥ ‘ਤੇ ਵੀ ਦਿੱਤਾ ਜਾ ਰਿਹਾ ਧਿਆਨ

ਹੜ੍ਹ ਤੋਂ ਬਾਅਦ ਚਮੜੀ ਰੋਗ ਤੇ ਬੁਖਾਰ ਦੀਆਂ ਸ਼ਿਕਾਇਤਾਂ ਸਭ ਤੋਂ ਵੱਧ ਆ ਰਹੀਆਂ ਹਨ। ਇਸ ਦੇ ਨਾਲ ਹੀ ਸਾਰੇ ਸਰਕਾਰੀ ਹਸਪਤਾਲਾਂ ਨੂੰ 24 ਘੰਟੇ ਐਕਟਿਵ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਡਾਕਟਰਾਂ ਦੀ ਸੰਖਿਆਂ ਵੀ ਵਧਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੈਂਟਲ ਹੈਲਥ ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਕਈ ਕਿਸਾਨ ਅਜਿਹੇ ਹਨ ਜਿਨ੍ਹਾਂ ਦੇ ਖੇਤ ਪਾਣੀ ਚ ਡੁੱਬ ਤੇ ਘਰ ਢਹਿ ਗਏ ਹਨ। ਅਜਿਹੇ ਚ ਉਨ੍ਹਾਂ ਤੇ ਵੀ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਹਰ ਪੰਜਾਬ ਵਾਸੀ ਨਾਲ ਖੜ੍ਹੀ ਹੈ।

ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ
ਰਾਸ਼ਟਰਪਤੀ ਭਵਨ ਵਿੱਚ ਪੀਐਮ ਮੋਦੀ ਨੇ ਕੀਤਾ ਪੁਤਿਨ ਦਾ ਸਵਾਗਤ; ਦੇਖੋ LIVE ਤਸਵੀਰਾਂ...
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...