ਫਿਰੋਜ਼ਪੁਰ ਦੇ ਪਿੰਡ ਝੋਕ ਮੋਹੜੇ ‘ਚ ਘਰ ਬਾਹਰ ਅੰਨ੍ਹੇਵਾਹ ਫਾਇਰਿੰਗ, ਹਮਲਾਵਰਾਂ ਨੇ ਚਲਾਈਆਂ 7 ਗੋਲਿਆਂ; ਨਹੀਂ ਹੋਇਆ ਕੋਈ ਜਾਨੀ ਨੁਕਸਾਨ
ਗੁਰਪਿਆਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਦੇਰ ਰਾਤ ਕਰੀਬ ਪੌਣੇ 12 ਵਜੇ ਦੋਵੇਂ ਉਨ੍ਹਾਂ ਦੇ ਘਰ ਪਹੁੰਚੇ ਅਤੇ ਆਉਂਦਿਆਂ ਹੀ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਉਨ੍ਹਾਂ ਦੇ ਦੱਸਣ ਮੁਤਾਬਕ, ਹਮਲਾਵਰਾਂ ਵੱਲੋਂ ਕੁੱਲ ਸੱਤ ਫਾਇਰ ਕੀਤੇ ਗਏ। ਜਿਨ੍ਹਾਂ ਵਿੱਚੋਂ ਇੱਕ ਗੋਲੀ ਘਰ ਦੀ ਕੰਧ ਤੇ ਲੱਗੀ, ਜਦਕਿ ਬਾਕੀ ਗੋਲੀਆਂ ਘਰ ਦੇ ਨੇੜੇ ਚੱਲੀਆਂ ਹੋਈਆਂ ਮਿਲੀਆਂ।
ਫਿਰੋਜ਼ਪੁਰ: ਪਿੰਡ ਝੋਕ ਮੋਹੜੇ 'ਚ ਘਰ ਬਾਹਰ ਫਾਇਰਿੰਗ, ਨਹੀਂ ਹੋਇਆ ਜਾਨੀ ਨੁਕਸਾਨ
ਫਿਰੋਜ਼ਪੁਰ ਮਮਦੋਟ ਦੇ ਨਜ਼ਦੀਕ ਥਾਣਾ ਲੱਖੋ ਕੇ ਬਹਿਰਾਮ ਅਧੀਨ ਪੈਂਦੇ ਪਿੰਡ ਝੋਕ ਮੋਹੜੇ ਵਿੱਚ ਦੇਰ ਰਾਤ ਫਾਇਰਿੰਗ ਦੀ ਘਟਨਾ ਵਾਪਰੀ ਹੈ। ਦੋ ਵਿਅਕਤੀਆਂ ਵੱਲੋਂ ਇੱਕ ਘਰ ਦੇ ਬਾਹਰ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰਿਵਾਰ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਹਮਲਾਵਰਾਂ ਨੂੰ ਇਸੇ ਪਿੰਡ ਦੇ ਰਹਿਣ ਵਾਲੇ ਦਸੇ ਗਾਏ ਹਨ
ਸ਼ਿਕਾਇਤਕਰਤਾ ਗੁਰਪਿਆਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਦੇਰ ਰਾਤ ਕਰੀਬ ਪੌਣੇ 12 ਵਜੇ ਦੋਵੇਂ ਉਨ੍ਹਾਂ ਦੇ ਘਰ ਪਹੁੰਚੇ ਅਤੇ ਆਉਂਦਿਆਂ ਹੀ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਉਨ੍ਹਾਂ ਦੇ ਦੱਸਣ ਮੁਤਾਬਕ, ਹਮਲਾਵਰਾਂ ਵੱਲੋਂ ਕੁੱਲ ਸੱਤ ਫਾਇਰ ਕੀਤੇ ਗਏ। ਜਿਨ੍ਹਾਂ ਵਿੱਚੋਂ ਇੱਕ ਗੋਲੀ ਘਰ ਦੀ ਕੰਧ ਤੇ ਲੱਗੀ, ਜਦਕਿ ਬਾਕੀ ਗੋਲੀਆਂ ਘਰ ਦੇ ਨੇੜੇ ਚੱਲੀਆਂ ਹੋਈਆਂ ਮਿਲੀਆਂ।
ਘਟਨਾ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ
ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਦੋਵੇਂ ਵਿਅਕਤੀਆਂ ਵੱਲੋਂ ਘਰ ਦੇ ਗੇਟ ਤੇ ਲੱਤਾਂ ਮਾਰ ਕੇ ਤੋੜ-ਭੰਨ ਕੀਤੀ ਗਈ। ਪਰਿਵਾਰ ਨੇ ਡਰ ਦੇ ਮਾਹੌਲ ਵਿੱਚ ਗੇਟ ਵੱਲ ਜਾਣ ਦੀ ਹਿੰਮਤ ਨਹੀਂ ਕੀਤੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਵੇਂ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।
ਪੁਲਿਸ ਨੇ ਸ਼ੁਰੂ ਕੀਤੀ ਮਾਮਲੇ ਦੀ ਜਾਂਚ
ਘਟਨਾ ਤੋਂ ਬਾਅਦ ਸਵੇਰੇ ਥਾਣਾ ਲੱਖੋ ਕੇ ਬਹਿਰਾਮ ਵਿਖੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਸ਼ਿਕਾਇਤ ਮਿਲਣ ਤੋਂ ਬਾਅਦ ਗੁਰੂਹਰਸਹਾਏ ਦੇ ਡੀਐਸਪੀ ਤੇਜਿੰਦਰਪਾਲ ਸਿੰਘ ਅਤੇ ਐਸਐਚਓ ਲੱਖੋ ਕੇ ਬਹਿਰਾਮ ਪਰਮਜੀਤ ਕੌਰ ਪੁਲਿਸ ਟੀਮ ਸਮੇਤ ਮੌਕੇ ਤੇ ਪਹੁੰਚੇ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ।
