AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਿਰੋਜ਼ਪੁਰ ‘ਚ ਚੱਲਦੀ ਇਲੈਕਟ੍ਰਿਕ ਸਕੂਟੀ ਬਣੀ ਅੱਗ ਦਾ ਗੋਲਾ, ਨੌਜਵਾਨ ਨੇ ਛਾਲ ਮਾਰ ਬਚਾਈ ਜਾਨ

ਫਿਰੋਜ਼ਪੁਰ ਦੇ ਝੋਕ ਰੋਡ 'ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਚੱਲਦੀ ਇਲੈਕਟ੍ਰਿਕ ਸਕੂਟੀ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ ਸੀ ਕਿ ਦੇਖਦੇ ਹੀ ਦੇਖਦੇ ਸਕੂਟੀ ਧੂੰ-ਧੂੰ ਕਰਕੇ ਸੜਨ ਲੱਗੀ। ਖੁਸ਼ਕਿਸਮਤੀ ਇਹ ਰਹੀ ਕਿ ਸਕੂਟੀ ਚਲਾ ਰਹੇ ਨੌਜਵਾਨ ਨੇ ਸਮਾਂ ਰਹਿੰਦੇ ਹੇਠਾਂ ਉਤਰ ਕੇ ਆਪਣੀ ਜਾਨ ਬਚਾ ਲਈ।

ਫਿਰੋਜ਼ਪੁਰ 'ਚ ਚੱਲਦੀ ਇਲੈਕਟ੍ਰਿਕ ਸਕੂਟੀ ਬਣੀ ਅੱਗ ਦਾ ਗੋਲਾ, ਨੌਜਵਾਨ ਨੇ ਛਾਲ ਮਾਰ ਬਚਾਈ ਜਾਨ
sunny-chopra-ferozepur
| Updated On: 02 May 2026 15:49 PM IST

ਫਿਰੋਜ਼ਪੁਰ ਦੇ ਝੋਕ ਰੋਡ ‘ਤੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਕ ਚੱਲਦੀ ਇਲੈਕਟ੍ਰਿਕ ਸਕੂਟੀ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਤੇਜ਼ ਸੀ ਕਿ ਦੇਖਦੇ ਹੀ ਦੇਖਦੇ ਸਕੂਟੀ ਧੂੰ-ਧੂੰ ਕਰਕੇ ਸੜਨ ਲੱਗੀ। ਖੁਸ਼ਕਿਸਮਤੀ ਇਹ ਰਹੀ ਕਿ ਸਕੂਟੀ ਚਲਾ ਰਹੇ ਨੌਜਵਾਨ ਨੇ ਸਮਾਂ ਰਹਿੰਦੇ ਹੇਠਾਂ ਉਤਰ ਕੇ ਆਪਣੀ ਜਾਨ ਬਚਾ ਲਈ।

ਕਿਵੇਂ ਵਾਪਰੀ ਘਟਨਾ?

ਜਾਣਕਾਰੀ ਅਨੁਸਾਰ ਇਹ ਸਕੂਟੀ ਦਲਜੀਤ ਸਿੰਘ ਨਾਮ ਦੇ ਨੌਜਵਾਨ ਦੀ ਸੀ। ਦਲਜੀਤ ਆਪਣੇ ਪਿੰਡ ਝੋਕ ਹਰੀਹਰ ਤੋਂ ਫਿਰੋਜ਼ਪੁਰ ਕੈਂਟ ਵੱਲ ਆ ਰਿਹਾ ਸੀ। ਸ਼ੁੱਕਰਵਾਰ ਦੁਪਹਿਰ ਕਰੀਬ 12 ਵਜੇ ਜਦੋਂ ਉਹ ਝੋਕ ਰੋਡ ‘ਤੇ ਪਹੁੰਚਿਆ, ਤਾਂ ਅਚਾਨਕ ਸਕੂਟੀ ਦੇ ਵਿਚਕਾਰੋਂ ਧੂੰਆਂ ਨਿਕਲਣ ਲੱਗਾ। ਖ਼ਤਰਾ ਮਹਿਸੂਸ ਕਰਦਿਆਂ ਦਲਜੀਤ ਤੁਰੰਤ ਸਕੂਟੀ ਤੋਂ ਉਤਰ ਕੇ ਦੂਰ ਭੱਜ ਗਿਆ ਅਤੇ ਕੁਝ ਹੀ ਪਲਾਂ ਵਿੱਚ ਪੂਰੀ ਸਕੂਟੀ ਅੱਗ ਦੀ ਲਪੇਟ ਵਿੱਚ ਆ ਗਈ।

ਡੇਢ ਸਾਲ ਪਹਿਲਾਂ ਖਰੀਦੀ ਸੀ ਸਕੂਟੀ

ਦਲਜੀਤ ਸਿੰਘ ਨੇ ਦੱਸਿਆ ਕਿ ਉਸ ਨੇ ਲਗਭਗ ਡੇਢ ਸਾਲ ਪਹਿਲਾਂ ਹੀ ‘ਓਲਾ’ (Ola) ਕੰਪਨੀ ਦੀ ਇਹ ਇਲੈਕਟ੍ਰਿਕ ਸਕੂਟੀ ਖਰੀਦੀ ਸੀ। ਉਸ ਨੇ ਦੱਸਿਆ ਕਿ ਸਭ ਕੁਝ ਇੰਨੀ ਤੇਜ਼ੀ ਨਾਲ ਵਾਪਰਿਆ ਕਿ ਉਸ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ। ਸਕੂਟੀ ਵਿੱਚੋਂ ਧੂੰਆਂ ਨਿਕਲਦੇ ਹੀ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ।

ਰਾਹਗੀਰਾਂ ਅਤੇ ਫਾਇਰ ਬ੍ਰਿਗੇਡ ਨੇ ਪਾਇਆ ਅੱਗ ‘ਤੇ ਕਾਬੂ

ਘਟਨਾ ਸਥਾਨ ‘ਤੇ ਮੌਜੂਦ ਰਾਹਗੀਰਾਂ ਨੇ ਤੁਰੰਤ ਮਦਦ ਕਰਦਿਆਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਕਾਫੀ ਭਿਆਨਕ ਸੀ। ਇਸ ਦੌਰਾਨ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਫਾਇਰ ਬ੍ਰਿਗੇਡ ਦੀ ਗੱਡੀ ਨੇ ਮੌਕੇ ‘ਤੇ ਪਹੁੰਚ ਕੇ ਸਖ਼ਤ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ, ਜਦੋਂ ਤੱਕ ਅੱਗ ਬੁਝਾਈ ਗਈ, ਸਕੂਟੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ। ਇਸ ਘਟਨਾ ਤੋਂ ਬਾਅਦ ਇਲੈਕਟ੍ਰਿਕ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਰਹੇ ਹਨ।

Follow Us
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ
ਵਿਸ਼ੇਸ਼ ਇਜਲਾਸ ਤੇ ਸਵਾਲ ਚੁੱਕਣ ਵਾਲਿਆਂ ਨੂੰ ਸੀਐਮ ਮਾਨ ਦੀਆਂ ਖਰੀਆਂ-ਖਰੀਆਂ...
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼
ਕਰਿਸ਼ਮਾ ਕਪੂਰ ਦੇ ਬੱਚਿਆਂ ਲਈ ਰਾਹਤ, ਦਿੱਲੀ ਹਾਈ ਕੋਰਟ ਨੇ ਸੰਜੇ ਕਪੂਰ ਦੀਆਂ ਜਾਇਦਾਦਾਂ ਨੂੰ ਕੀਤਾ ਫ੍ਰੀਜ਼...
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ
ਲੋਕਾਂ ਨੂੰ ਗੁੰਮਰਾਹ ਕਰਨ ਵਾਲੇ ਟ੍ਰੈਵਲ ਏਜੰਟਾਂ ਦੀ ਖੈਰ ਨਹੀਂ, ਐਕਟਿਵ ਹੋਇਆ ਹਿਊਮਨ ਰਾਈਟਸ ਕਮਿਸ਼ਨ...
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...