AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਗਾਬਾ ਕਤਲਕਾਂਡ: ਹਥਿਆਰ ਰਿਕਵਰੀ ਦੌਰਾਨ ਮੁਲਜ਼ਮ ਵੱਲੋਂ ਭੱਜਣ ਦੀ ਕੋਸ਼ਿਸ਼, ਐਨਕਾਊਂਟਰ ਚ ਹੋਇਆ ਜ਼ਖ਼ਮੀ

ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਹਥਿਆਰ ਬਰਾਮਦ ਕਰਨ ਲਈ ਮੁਲਜ਼ਮਾਂ ਨੂੰ ਬਾਹਰ ਲੈ ਗਈ ਸੀ। ਜਾਂਚ 'ਚ ਇਹ ਗੱਲ ਸਾਹਮਣੇ ਆਈ ਸੀ ਕਿ ਅਪਰਾਧ ਕਰਨ ਤੋਂ ਪਹਿਲਾਂ, ਮੁਲਜ਼ਮ ਨੇ ਇਲਾਕੇ ਦੀ ਜਾਸੂਸੀ ਕੀਤੀ ਸੀ ਤੇ ਹਥਿਆਰਾਂ ਨੂੰ ਇੱਕ ਖਾਸ ਜਗ੍ਹਾ 'ਤੇ ਲੁਕਾ ਦਿੱਤਾ ਸੀ।

ਗਾਬਾ ਕਤਲਕਾਂਡ: ਹਥਿਆਰ ਰਿਕਵਰੀ ਦੌਰਾਨ ਮੁਲਜ਼ਮ ਵੱਲੋਂ ਭੱਜਣ ਦੀ ਕੋਸ਼ਿਸ਼, ਐਨਕਾਊਂਟਰ ਚ ਹੋਇਆ ਜ਼ਖ਼ਮੀ
sunny-chopra-ferozepur
| Updated On: 08 Jun 2026 10:22 AM IST
Share

ਬਹੁਚਰਚਿਤ ਗਾਬਾ ਕਤਲ ਕਾਂਡ ਦੀ ਜਾਂਚ ਦੌਰਾਨ ਐਤਵਾਰ ਨੂੰ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਪੁਲਿਸ ਹਿਰਾਸਤ ‘ਚ ਮੌਜੂਦ ਦੋ ਮੁਲਜ਼ਮਾਂ ‘ਚੋਂ ਇੱਕ ਮੁਲਜ਼ਮ ਵਿਸ਼ਨੂ ਠਾਕੁਰ ਨੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਤੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਦੀ ਜਵਾਬੀ ਕਾਰਵਾਈ ‘ਚ ਮੁਲਜ਼ਮ ਜ਼ਖ਼ਮੀ ਹੋ ਗਿਆ, ਜਿਸ ਨੂੰ ਮੌਕੇ ‘ਤੇ ਹੀ ਦੁਬਾਰਾ ਕਾਬੂ ਕਰ ਲਿਆ ਗਿਆ।

ਜ਼ਿਲ੍ਹਾ ਪੁਲਿਸ ਮੁਖੀ ਭੂਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਮੁਲਜ਼ਮਾਂ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਗਈ ਸੀ। ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਮੁਲਜ਼ਮਾਂ ਨੇ ਇਲਾਕੇ ਦੀ ਰੇਕੀ ਕੀਤੀ ਸੀ ਤੇ ਹਥਿਆਰ ਇੱਕ ਥਾਂ ਲੁਕਾ ਕੇ ਰੱਖੇ ਸਨ।

ਜਾਣਕਾਰੀ ਅਨੁਸਾਰ ਗਾਬਾ ਕਤਲ ਕਾਂਡ ‘ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਪੁੱਛਗਿੱਛ ਤੋਂ ਬਾਅਦ ਹਥਿਆਰਾਂ ਦੀ ਬਰਾਮਦਗੀ ਲਈ ਲਿਜਾਇਆ ਗਿਆ ਸੀ। ਇਸ ਦੌਰਾਨ ਉਸ ਨੇ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜ਼ਮ ਨੇ ਪੁਲਿਸ ਪਾਰਟੀ ਲਈ ਖ਼ਤਰਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਪੁਲਿਸ ਨੂੰ ਜਵਾਬੀ ਕਾਰਵਾਈ ਕਰਨੀ ਪਈ।

ਇਸ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਚੱਲੀ ਗੋਲੀ ਨਾਲ ਮੁਲਜ਼ਮ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤੁਰੰਤ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਪਹੁੰਚਾਇਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਮੇਂ ਸਿਰ ਕੀਤੀ ਗਈ ਕਾਰਵਾਈ ਨਾਲ ਇੱਕ ਵੱਡਾ ਖ਼ਤਰਾ ਟਲ ਗਿਆ ਅਤੇ ਸਥਿਤੀ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ। ਮਾਮਲੇ ਦੀ ਜਾਂਚ ਜਾਰੀ ਹੈ।

ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਮੱਖੂ ਦੇ ਕਾਰੋਬਾਰੀ ਗੁਰਚਰਨ ਸਿੰਘ ਗਾਬਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ‘ਚ ਪੁਲਿਸ ਨੇ ਦੋ ਕਥਿਤ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਸੀ। ਪੰਜਾਬ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਫਿਰੋਜ਼ਪੁਰ ਤੇ ਜੰਮੂ-ਕਸ਼ਮੀਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਗਾਬਾ ਦੇ ਕਤਲ ‘ਚ ਸ਼ਾਮਲ ਦੋ ਮੁਲਜ਼ਮਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਵਿਸ਼ਨੂੰ ਕੁਮਾਰ ਤੇ ਰਾਹੁਲ ਮਹਾਵਰ ਵਜੋਂ ਹੋਈ ਸੀ, ਦੋਵੇਂ ਰਾਜਸਥਾਨ ਦੇ ਰਹਿਣ ਵਾਲੇ ਹਨ। ਹੁਣ ਹਿਰਾਸਤ ‘ਚ ਮੁਲਜ਼ਮ ਵੱਲੋਂ ਭੱਜਣ ਦੀ ਕੋਸ਼ਿਸ਼ ਦੀ ਘਟਨਾ ਤੋਂ ਬਾਅਦ ਇਹ ਮਾਮਲਾ ਮੁੜ ਚਰਚਾ ‘ਚ ਆ ਗਿਆ ਹੈ।

Follow Us
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ...
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ...
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ...
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ
Kangana Ranauts ਦੇ Gen Z ਤੇ ਦਿੱਤੇ ਬਿਆਨ ਨਾਲ ਛਿੜਿਆ ਵਿਵਾਦ, ਵਿਰੋਧੀਆਂ ਨੇ ਕੀਤੀ ਨੇ ਜਨਤਕ ਮੁਆਫ਼ੀ ਦੀ ਮੰਗ...
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ
PU 'ਚ ਵਿਦਿਆਰਥਣ ਦੀ ਕਰੰਟ ਲੱਗਣ ਨਾਲ ਮੌਤ, ਵਿਦਿਆਰਥੀਆਂ ਦਾ ਜੋਰਦਾਰ ਰੋਸ ਪ੍ਰਦਰਸ਼ਨ...
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ
Meta ਨੇ PM ਮੋਦੀ ਦੀ ਫੇਸਬੁੱਕ ਪੋਸਟ ਨੂੰ ਹਟਾਉਣ ਤੇ ਮੰਗੀ ਮੁਆਫ਼ੀ, ਤਕਨੀਕੀ ਖਰਾਬੀ ਨੂੰ ਦੱਸਿਆ ਵਜ੍ਹਾ...
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ
ਜੰਮੂ-ਕਸ਼ਮੀਰ ਦੇ ਗਾਂਦਰਬਲ 'ਚ 20 ਮੀਟਰ ਡੂੰਘੀ ਖੱਡ 'ਚ ਡਿੱਗੀ ਬੱਸ, ਬਚਾਅ ਕਾਰਜ ਜਾਰੀ...