AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫ਼ਿਰੋਜ਼ਪੁਰ ‘ਚ ਪਤੀ ਨੇ ਪਤਨੀ ‘ਤੇ ਕੀਤਾ ਜਾਨਲੇਵਾ ਹਮਲਾ, ਮਰੀ ਸਮਝ ਸਕੂਲ ‘ਚ ਲਾਇਆ ਫਾਹਾ

ਫ਼ਿਰੋਜ਼ਪੁਰ ਵਿੱਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ 'ਤੇ ਬੇਰਹਿਮੀ ਨਾਲ ਜਾਨਲੇਵਾ ਹਮਲਾ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰਨ ਦਾ ਖ਼ੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਪਤੀ ਨੇ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਪਲਾਸ ਨਾਲ ਉਸ ਦੇ ਬੁੱਲ੍ਹ ਖਿੱਚੇ, ਜਿਸ ਨਾਲ ਉਹ ਬੇਹੋਸ਼ ਹੋ ਕੇ ਡਿੱਗ ਪਈ।

ਫ਼ਿਰੋਜ਼ਪੁਰ 'ਚ ਪਤੀ ਨੇ ਪਤਨੀ 'ਤੇ ਕੀਤਾ ਜਾਨਲੇਵਾ ਹਮਲਾ, ਮਰੀ ਸਮਝ ਸਕੂਲ 'ਚ ਲਾਇਆ ਫਾਹਾ
sunny-chopra-ferozepur
| Published: 27 Jul 2026 18:08 PM IST
Share

ਫ਼ਿਰੋਜ਼ਪੁਰ ਵਿੱਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ ‘ਤੇ ਬੇਰਹਿਮੀ ਨਾਲ ਜਾਨਲੇਵਾ ਹਮਲਾ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰਨ ਦਾ ਖ਼ੌਫ਼ਨਾਕ ਮਾਮਲਾ ਸਾਹਮਣੇ ਆਇਆ ਹੈ। ਦੋਸ਼ੀ ਪਤੀ ਨੇ ਪਤਨੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਪਲਾਸ ਨਾਲ ਉਸ ਦੇ ਬੁੱਲ੍ਹ ਖਿੱਚੇ, ਜਿਸ ਨਾਲ ਉਹ ਬੇਹੋਸ਼ ਹੋ ਕੇ ਡਿੱਗ ਪਈ। ਪਤਨੀ ਨੂੰ ਮ੍ਰਿਤਕ ਸਮਝ ਕੇ ਉਸ ਨੇ ਆਪ ਪੁਲਿਸ ਨੂੰ ਫ਼ੋਨ ਕਰਕੇ ਕਿਹਾ ਕਿ ‘ਮੈਂ ਆਪਣੀ ਪਤਨੀ ਦਾ ਕਤਲ ਕਰ ਦਿੱਤਾ ਹੈ’। ਇਸ ਤੋਂ ਬਾਅਦ ਉਹ ਸਿੱਧਾ ਉਸ ਸਰਕਾਰੀ ਸਕੂਲ ਪਹੁੰਚਿਆ, ਜਿੱਥੇ ਉਸ ਦੀ ਪਤਨੀ ਨੌਕਰੀ ਕਰਦੀ ਸੀ, ਅਤੇ ਉੱਥੇ ਪਾਣੀ ਦੀ ਟੈਂਕੀ ਨਾਲ ਫੰਦਾ ਲਗਾ ਕੇ ਖ਼ੁਦਕੁਸ਼ੀ ਕਰ ਲਈ।

ਘਟਨਾ ਦੀ ਇਤਲਾਹ ਮਿਲਦਿਆਂ ਹੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਪਤੀ ਦੀ ਮ੍ਰਿਤਕ ਦੇਹ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਪੁਲਿਸ ਦੀ ਮੁਢਲੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਪਤੀ ਆਪਣੀ ਪਤਨੀ ਦੇ ਚਰਿੱਤਰ ‘ਤੇ ਸ਼ੱਕ ਕਰਦਾ ਸੀ। ਉਸ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਸਕੂਲ ਦੇ ਹੀ ਕਿਸੇ ਅਧਿਆਪਕ ਨਾਲ ਅਵੈਧ ਸੰਬੰਧ ਹਨ। ਹਾਲਾਂਕਿ ਪੁਲਿਸ ਦਾ ਕਹਿਣਾ ਹੈ ਕਿ ਫਿਲਹਾਲ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਲੰਬੇ ਸਮੇਂ ਤੋਂ ਸੀ ਸ਼ੱਕ, ਅਕਸਰ ਹੁੰਦਾ ਸੀ ਝਗੜਾ

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ, ਫ਼ਿਰੋਜ਼ਪੁਰ ਦੇ ਪਿੰਡ ਜਵਾਹਰ ਸਿੰਘ ਵਾਲਾ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ (32) ਦੀ ਪਤਨੀ ਸਥਾਨਕ ਸਰਕਾਰੀ ਸਕੂਲ ਵਿੱਚ ਮਿਡ-ਡੇ-ਮੀਲ ਵਰਕਰ ਵਜੋਂ ਤਾਇਨਾਤ ਸੀ। ਮਨਪ੍ਰੀਤ ਨੂੰ ਕਾਫ਼ੀ ਸਮੇਂ ਤੋਂ ਇਹ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਉਸੇ ਸਕੂਲ ‘ਚ ਪੜ੍ਹਾਉਂਦੇ ਇੱਕ ਵਿਅਕਤੀ ਨਾਲ ਅਵੈਧ ਸੰਬੰਧ ਹਨ। ਇਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਅਕਸਰ ਤਕਰਾਰ ਹੁੰਦੀ ਰਹਿੰਦੀ ਸੀ।

ਬਹਿਸ ਤੋਂ ਬਾਅਦ ਬੇਰਹਿਮੀ ਨਾਲ ਕੀਤੀ ਕੁੱਟਮਾਰ

ਪੁਲਿਸ ਮੁਤਾਬਕ ਐਤਵਾਰ ਨੂੰ ਵੀ ਦੋਵਾਂ ਵਿਚਾਲੇ ਇਸੇ ਮੁੱਦੇ ਨੂੰ ਲੈ ਕੇ ਕਹਾਸੁਣੀ ਹੋਈ। ਦੇਖਦਿਆਂ ਹੀ ਦੇਖਦਿਆਂ ਬਹਿਸ ਐਨੀ ਵੱਧ ਗਈ ਕਿ ਮਨਪ੍ਰੀਤ ਨੇ ਪਤਨੀ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਨੇ ਪੇਚਕਸ ਅਤੇ ਪਲਾਸ ਨਾਲ ਮਾਰ-ਮਾਰ ਕੇ ਪਤਨੀ ਨੂੰ ਅਧਮੋਈ ਕਰ ਦਿੱਤਾ।

ਉਹ ਇੱਥੇ ਹੀ ਨਹੀਂ ਰੁਕਿਆ, ਉਸ ਨੇ ਪਲਾਸ ਨਾਲ ਪਤਨੀ ਦੇ ਬੁੱਲ੍ਹ ਵੀ ਖਿੱਚੇ, ਜਿਸ ਕਾਰਨ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਕੇ ਜ਼ਮੀਨ ‘ਤੇ ਬੇਹੋਸ਼ ਪੈ ਗਈ। ਪਤੀ ਨੂੰ ਲੱਗਿਆ ਕਿ ਪਤਨੀ ਦੀ ਮੌਤ ਹੋ ਚੁੱਕੀ ਹੈ, ਹਾਲਾਂਕਿ ਉਹ ਅਜੇ ਜ਼ਿੰਦਾ ਹੈ। ਉਸ ਨੂੰ ਪਹਿਲਾਂ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਵਾਰਦਾਤ ਤੋਂ ਬਾਅਦ ਆਪ ਕੀਤਾ ਪੁਲਿਸ ਨੂੰ ਫ਼ੋਨ

ਪਤਨੀ ਨੂੰ ਅਧਮੋਈ ਕਰਨ ਤੋਂ ਬਾਅਦ ਮਨਪ੍ਰੀਤ ਨੂੰ ਲੱਗਿਆ ਕਿ ਉਸ ਦੀ ਜਾਨ ਚਲੀ ਗਈ ਹੈ, ਜਿਸ ਤੋਂ ਬਾਅਦ ਉਸ ਨੇ ਖ਼ੁਦ ਪੁਲਿਸ ਨੂੰ ਫ਼ੋਨ ਕਰਕੇ ਘਟਨਾ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਉਹ ਸਿੱਧਾ ਉਸੇ ਸਰਕਾਰੀ ਸਕੂਲ ਪਹੁੰਚਿਆ ਜਿੱਥੇ ਪਤਨੀ ਮਿਡ-ਡੇ-ਮੀਲ ਵਰਕਰ ਸੀ। ਸਕੂਲ ਦੀ ਇਮਾਰਤ ‘ਤੇ ਬਣੀ ਪਾਣੀ ਦੀ ਟੈਂਕੀ ‘ਤੇ ਚੜ੍ਹ ਕੇ ਉਸ ਨੇ ਗਲ਼ ਵਿੱਚ ਰੱਸਾ ਪਾਇਆ ਅਤੇ ਹੇਠਾਂ ਛਾਲ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਭਾਣਜੇ ਦਾ ਦਾਅਵਾ: ਲੰਬੇ ਸਮੇਂ ਤੋਂ ਚੱਲ ਰਿਹਾ ਸੀ ਵਿਵਾਦ

ਮ੍ਰਿਤਕ ਦੇ ਭਾਣਜੇ ਬੰਟੀ ਨੇ ਦੱਸਿਆ ਕਿ ਉਸ ਦੀ ਮਾਮੀ ਸਰਕਾਰੀ ਸਕੂਲ ‘ਚ ਮਿਡ-ਡੇ-ਮੀਲ ਵਰਕਰ ਸੀ। ਉਸ ਅਨੁਸਾਰ, ਮਨਪ੍ਰੀਤ ਨੂੰ ਲੰਬੇ ਸਮੇਂ ਤੋਂ ਆਪਣੀ ਪਤਨੀ ਅਤੇ ਸਕੂਲ ਦੇ ਇੱਕ ਅਧਿਆਪਕ ਦੇ ਰਿਸ਼ਤੇ ਨੂੰ ਲੈ ਕੇ ਸ਼ੱਕ ਸੀ। ਉਹ ਕਈ ਵਾਰ ਪਤਨੀ ਨੂੰ ਉਸ ਅਧਿਆਪਕ ਨਾਲ ਗੱਲ ਕਰਨ ਜਾਂ ਮਿਲਣ ਤੋਂ ਰੋਕਦਾ ਅਤੇ ਸਮਝਾਉਂਦਾ ਸੀ, ਪਰ ਦੋਵਾਂ ਵਿਚਾਲੇ ਕਲੇਸ਼ ਖ਼ਤਮ ਨਹੀਂ ਹੋਇਆ। ਪਰਿਵਾਰ ਦਾ ਕਹਿਣਾ ਹੈ ਕਿ ਇਸੇ ਸ਼ੱਕ ਨੇ ਪੂਰੇ ਪਰਿਵਾਰ ਨੂੰ ਤਬਾਹ ਕਰ ਕੇ ਰੱਖ ਦਿੱਤਾ।

ਹਰ ਪਹਿਲੂ ਤੋਂ ਜਾਂਚ ਜਾਰੀ: ਪੁਲਿਸ

ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਮੁਢਲੀ ਤਫ਼ਤੀਸ਼ ਵਿੱਚ ਪਤੀ-ਪਤਨੀ ਦੇ ਆਪਸੀ ਕਲੇਸ਼ ਤੋਂ ਬਾਅਦ ਪਹਿਲਾਂ ਪਤਨੀ ‘ਤੇ ਹਮਲਾ ਕਰਨ ਅਤੇ ਬਾਅਦ ਵਿੱਚ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪੋਸਟਮਾਰਟਮ ਰਿਪੋਰਟ ਅਤੇ ਹੋਰ ਤੱਥਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਪੁਲਿਸ ਅਨੁਸਾਰ ਅਧਿਆਪਕ ਨਾਲ ਜੁੜੇ ਪਹਿਲੂ ਸਮੇਤ ਮਾਮਲੇ ਦੇ ਹਰ ਪੱਖ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...