AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਿਰੋਜ਼ਪੁਰ ‘ਚ ਪੁਲਿਸ ਦੀ ਵੱਡੀ ਕਾਰਵਾਈ, 2 ਨੌਜਵਾਨ ਕਾਬੂ; ਤਲਾਸ਼ੀ ਦੌਰਾਨ 2 ਪਿਸਟਲ ਤੇ 1 ਲੱਖ 30 ਹਜ਼ਾਰ ਬਰਾਮਦ

ANTF ਵੱਲੋਂ ਦੋਵੇਂ ਨੌਜਵਾਨਾਂ ਨੂੰ ਅਗਲੀ ਕਾਰਵਾਈ ਲਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੇ ਹਥਿਆਰ ਅਤੇ ਨਕਦੀ ਕਿੱਥੋਂ ਆਈ ਅਤੇ ਇਸ ਪੂਰੇ ਮਾਮਲੇ ਨਾਲ ਹੋਰ ਕਿਹੜੇ ਲੋਕ ਜੁੜੇ ਹੋਏ ਹਨ।

ਫਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 2 ਨੌਜਵਾਨ ਕਾਬੂ; ਤਲਾਸ਼ੀ ਦੌਰਾਨ 2 ਪਿਸਟਲ ਤੇ 1 ਲੱਖ 30 ਹਜ਼ਾਰ ਬਰਾਮਦ
sunny-chopra-ferozepur
| Updated On: 21 Aug 2026 22:37 PM IST
Share

ਫਿਰੋਜ਼ਪੁਰ ਵਿੱਚ ANTF ਦੀ ਟੀਮ ਵੱਲੋਂ ਕਾਰਵਾਈ ਕਰਦਿਆਂ ਥਾਰ ਗੱਡੀ ਵਿੱਚ ਸਵਾਰ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ। ਮੁੱਢਲੀ ਜਾਣਕਾਰੀ ਮੁਤਾਬਕ ਰੋਕਣ ਦੀ ਕੋਸ਼ਿਸ਼ ਦੌਰਾਨ ਨੌਜਵਾਨਾਂ ਵੱਲੋਂ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਗਈ।

ਜਾਣਕਾਰੀ ਮੁਤਾਬਕ ANTF ਦੀ ਟੀਮ ਵੱਲੋਂ ਥਾਰ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਪਰ ਗੱਡੀ ਸਵਾਰ ਨੌਜਵਾਨਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ। ਜਦੋ ਰੋਕਿਆ ਗਿਆ ਤਾਂ ANTF ਦੀ ਟੀਮ ਵੱਲੋਂ ਗੱਡੀ ਵਿੱਚ ਸਵਾਰ ਦੋਵੇਂ ਨੌਜਵਾਨਾਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 2 ਹਥਿਆਰ ਅਤੇ 1 ਲੱਖ 30 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ।

ਐਸ ਪੀ ਡੀ ਮਨਜੀਤ ਸਿੰਘ ਨੇ ਦਿੱਤੀ ਜਾਣਕਾਰੀ

ANTF ਵੱਲੋਂ ਦੋਵੇਂ ਨੌਜਵਾਨਾਂ ਨੂੰ ਅਗਲੀ ਕਾਰਵਾਈ ਲਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਪੁਲਿਸ ਨੇ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹੁਣ ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਬਰਾਮਦ ਕੀਤੇ ਹਥਿਆਰ ਅਤੇ ਨਕਦੀ ਕਿੱਥੋਂ ਆਈ ਅਤੇ ਇਸ ਪੂਰੇ ਮਾਮਲੇ ਨਾਲ ਹੋਰ ਕਿਹੜੇ ਲੋਕ ਜੁੜੇ ਹੋਏ ਹਨ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਪੁੱਛਗਿੱਛ ਦੌਰਾਨ ਇਸ ਮਾਮਲੇ ਵਿੱਚ ਹੋਰ ਵੀ ਅਹਿਮ ਖੁਲਾਸੇ ਸਾਹਮਣੇ ਆ ਸਕਦੇ ਹਨ।

Follow Us
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ
ਮੰਤਰੀ ਬੈਂਸ ਨੇ ਪੇਸ਼ ਕੀਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ... ਗਿਣਵਾਈਆਂ ਪ੍ਰਾਪਤੀਆਂ...