ਫਿਰੋਜ਼ਪੁਰ ਪੁਲਿਸ ਅਤੇ BSF ਨੂੰ ਮਿਲੀ ਕਾਮਯਾਬੀ, ਕਰੀਬ 10 ਕਿਲੋ ਹੈਰੋਇਨ ਬਰਾਮਦ
ਫਿਰੋਜ਼ਪੁਰ ਪੁਲਿਸ ਅਤੇ BSF ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਅਤੇ ਬੀਐਸਐਫ ਦੇ ਸਾਂਝੇ ਆਪਰੇਸ਼ਨ ਵਿੱਚ ਕਰੀਬ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਸ਼ੇ ਦੀ ਇਹ ਖੇਪ ਜੀਵਾਂ ਭੇਡੀਆ ਦੇ ਖੇਤਾਂ ਵਿੱਚ ਡਿੱਗਿਆ ਹੋਇਆ ਬਰਾਮਦ ਹੋਇਆ ਹੈ। ਦੱਸ ਦਈਏ ਕਿ ਪਾਕਿਸਤਾਨ ਦੇ ਨਸ਼ਾ ਤਸਕਰਾਂ ਵੱਲੋਂ ਡਰੋਨ ਰਾਹੀਂ ਨਸ਼ੇ ਦੀ ਇਹ ਖੇਪ ਪਹੁੰਚਾਈ ਗਈ ਸੀ।
ਫਿਰੋਜ਼ਪੁਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਨੂੰ ਕਾਮਯਾਬੀ ਮਿਲੀ ਹੈ। ਸਰਚ ਆਪਰੇਸ਼ਨ ਡਰੋਨ ਰਾਹੀਂ ਭੇਜੀ ਗਈ ਕਰੀਬ 10 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਡਰੋਨ ਰਾਹੀਂ ਭੇਜੀ ਗਈ ਸੀ ਨਸ਼ੇ ਦੀ ਖੇਪ
ਫਿਰੋਜ਼ਪੁਰ ਵਿੱਚ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਭੇਜਣ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਬਲਾਂ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਪੰਜਾਬ ਪੁਲਿਸ ਅਤੇ BSF ਵੱਲੋਂ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਸਰਚ ਆਪਰੇਸ਼ਨ ਦੌਰਾਨ ਖੇਤਾਂ ਦੇ ਵਿੱਚ ਡਿੱਗੀ ਹੋਈ ਕਰੀਬ 10 ਕਿਲੋ ਹੈਰੋਇਨ ਬਰਾਮਦ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇਹ ਹੈਰੋਇਨ ਡਰੋਨ ਰਾਹੀਂ ਭੇਜੀ ਗਈ ਸੀ।
ਇਸ ਮਾਮਲੇ ਵਿੱਚ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਨਸ਼ਾ ਤਸਕਰੀ ਦੇ ਇਸ ਨੈੱਟਵਰਕ ਨਾਲ ਜੁੜੇ ਲੋਕਾਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
