ਫ਼ਿਰੋਜ਼ਪੁਰ ‘ਚ ਪੁਲਿਸ ਦਾ ਵੱਡਾ ਐਕਸ਼ਨ, 3.5 KG ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਣੇ ਤਸਕਰ ਗ੍ਰਿਫ਼ਤਾਰ

Published: 

03 Aug 2026 18:41 PM IST

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਅਸਲੇ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ 3 ਕਿੱਲੋ 540 ਗ੍ਰਾਮ ਹੈਰੋਇਨ, ਦੋ .30-ਬੋਰ ਦੀਆਂ ਪਿਸਤੌਲਾਂ, ਚਾਰ ਜ਼ਿੰਦਾ ਕਾਰਤੂਸ ਅਤੇ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤਾ ਵਜੋਂ ਹੋਈ ਹੈ।

ਫ਼ਿਰੋਜ਼ਪੁਰ ਚ ਪੁਲਿਸ ਦਾ ਵੱਡਾ ਐਕਸ਼ਨ, 3.5 KG ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਣੇ ਤਸਕਰ ਗ੍ਰਿਫ਼ਤਾਰ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਅਸਲੇ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ 3 ਕਿੱਲੋ 540 ਗ੍ਰਾਮ ਹੈਰੋਇਨ, ਦੋ .30-ਬੋਰ ਦੀਆਂ ਪਿਸਤੌਲਾਂ, ਚਾਰ ਜ਼ਿੰਦਾ ਕਾਰਤੂਸ ਅਤੇ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤਾ ਵਜੋਂ ਹੋਈ ਹੈ।

ਐਸ.ਐਸ.ਪੀ. ਭੂਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਕਾਰਵਾਈ ਜ਼ਿਲ੍ਹੇ ਵਿੱਚ ਨਸ਼ਿਆਂ ਅਤੇ ਅਸਲੇ ਦੀ ਸਮਗਲਿੰਗ ਨੂੰ ਠੱਲ੍ਹ ਪਾਉਣ ਲਈ ਵਿੱਢੀ ਗਈ ਮੁਹਿੰਮ ਤਹਿਤ ਅਮਲ ਵਿੱਚ ਲਿਆਂਦੀ ਗਈ ਹੈ। ਸੀ.ਆਈ.ਏ. (CIA) ਸਟਾਫ਼ ਜ਼ੀਰਾ ਦੀ ਟੀਮ ਨੇ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦਿਆਂ ਪਿੰਡ ਖਾਈ ਫ਼ੇਮੇ ਕੇ (ਫ਼ਿਰੋਜ਼ਪੁਰ) ਦੇ ਰਹਿਣ ਵਾਲੇ ਗੁਰਜੀਤ ਸਿੰਘ ਉਰਫ਼ ਜੀਤਾ ਨੂੰ ਹਿਰਾਸਤ ਵਿੱਚ ਲਿਆ।

ਡਰੋਨ ਰਾਹੀਂ ਸੁੱਟੀ ਗਈ ਸੀ ਹੈਰੋਇਨ ਦੀ ਖੇਪ

ਪੁਲਿਸ ਨੇ ਸ਼ੁਰੂਆਤੀ ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ ਡਰੋਨ ਰਾਹੀਂ ਭਾਰਤੀ ਸਰਹੱਦ ‘ਚ ਸੁੱਟੀ ਗਈ 3 ਕਿੱਲੋ 540 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਤੋਂ ਬਾਅਦ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਐਨ.ਡੀ.ਪੀ.ਐਸ. ਐਕਟ (NDPS Act) ਦੀਆਂ ਧਾਰਾਵਾਂ 21, 61 ਅਤੇ 85 ਤਹਿਤ ਮਾਮਲਾ ਦਰਜ ਕੀਤਾ ਗਿਆ। ਮਾਮਲੇ ਦੀ ਅਗਲੇਰੀ ਜਾਂਚ ਅਤੇ ਹਿਰਾਸਤ ਦੌਰਾਨ ਕੀਤੀ ਗਈ ਸਖ਼ਤੀ ਨਾਲ ਪੁੱਛਗਿੱਛ ਦੌਰਾਨ ਆਰੋਪੀ ਨੇ ਅਹਿਮ ਖ਼ੁਲਾਸੇ ਕੀਤੇ। ਉਸ ਦੀ ਨਿਸ਼ਾਨਦੇਹੀ ‘ਤੇ ਪੁਲਿਸ ਨੇ ਦੋ .30-ਬੋਰ ਦੀਆਂ ਪਿਸਤੌਲਾਂ, ਚਾਰ ਜ਼ਿੰਦਾ ਰੌਂਦ ਅਤੇ ਦੋ ਮੋਬਾਈਲ ਫ਼ੋਨ ਬਰਾਮਦ ਕੀਤੇ।

ਪਹਿਲਾਂ ਵੀ ਦਰਜ ਹਨ ਨਸ਼ਾ ਤਸਕਰੀ ਦੇ 4 ਮੁਕੱਦਮੇ

ਐਸ.ਐਸ.ਪੀ. ਭੂਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਨਸ਼ੇ ਦੀ ਖੇਪ ਅਤੇ ਅਸਲਾ ਕਿੱਥੋਂ ਆਇਆ ਸੀ ਅਤੇ ਇਸ ਗਿਰੋਹ ਵਿੱਚ ਹੋਰ ਕਿਹੜੇ-ਕਿਹੜੇ ਲੋਕ ਸ਼ਾਮਲ ਹਨ, ਉਨ੍ਹਾਂ ਦੇ ਬੈਕਵਰਡ ਤੇ ਫਾਰਵਰਡ ਲਿੰਕਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਦੇ ਅਪਰਾਧਿਕ ਰਿਕਾਰਡ ਦੀ ਪੜਤਾਲ ਕਰਨ ‘ਤੇ ਪਤਾ ਲੱਗਾ ਹੈ ਕਿ ਗੁਰਜੀਤ ਸਿੰਘ ਉਰਫ਼ ਜੀਤਾ ‘ਤੇ ਪਹਿਲਾਂ ਵੀ ਐਨ.ਡੀ.ਪੀ.ਐਸ. ਐਕਟ ਤਹਿਤ 4 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿੱਚੋਂ ਕੁੱਲ 19 ਗ੍ਰਾਮ ਅਤੇ 4.254 ਕਿੱਲੋ ਹੈਰੋਇਨ ਬਰਾਮਦ ਹੋਈ ਸੀ। ਇਹ ਮਾਮਲੇ ਥਾਣਾ ਫ਼ਿਰੋਜ਼ਪੁਰ ਕੈਂਟ, ਥਾਣਾ ਸਦਰ ਫ਼ਿਰੋਜ਼ਪੁਰ, ਥਾਣਾ ਫ਼ਿਰੋਜ਼ਪੁਰ ਸਿਟੀ ਅਤੇ ਸੂਰਤਗੜ੍ਹ (ਸ਼੍ਰੀ ਗੰਗਾਨਗਰ, ਰਾਜਸਥਾਨ) ਵਿਖੇ ਦਰਜ ਹਨ।

Loading...
Unable to load recommendations.
Follow Us
Related Stories