AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਿਰੋਜ਼ਪੁਰ ਪੁਲਿਸ ਦਾ ਵੱਡਾ ਐਕਸ਼ਨ, 110 ਕਰੋੜ ਦੀ ਹੈਰੋਇਨ ਤੇ ਗਲੌਕ ਪਿਸਤੌਲਾਂ ਸਣੇ 4 ਤਸਕਰ ਕਾਬੂ

Ferozepur Heroin Recovery: ਨਸ਼ੇ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਅਤੇ ਬੀ.ਐੱਸ.ਐੱਫ. (BSF) ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸੀ.ਆਈ.ਏ. (CIA) ਜੀਰਾ ਦੀ ਟੀਮ ਨੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 22 ਕਿਲੋ 295 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਫਿਰੋਜ਼ਪੁਰ ਪੁਲਿਸ ਦਾ ਵੱਡਾ ਐਕਸ਼ਨ, 110 ਕਰੋੜ ਦੀ ਹੈਰੋਇਨ ਤੇ ਗਲੌਕ ਪਿਸਤੌਲਾਂ ਸਣੇ 4 ਤਸਕਰ ਕਾਬੂ
ਫਿਰੋਜ਼ਪੁਰ: 110 ਕਰੋੜ ਦੀ ਹੈਰੋਇਨ ਤੇ ਪਿਸਤੌਲਾਂ ਸਣੇ 4 ਨਸ਼ਾ ਤਸਕਰ ਗ੍ਰਿਫ਼ਤਾਰ
sunny-chopra-ferozepur
| Updated On: 14 Feb 2026 17:58 PM IST

ਨਸ਼ੇ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਫਿਰੋਜ਼ਪੁਰ ਪੁਲਿਸ ਅਤੇ ਬੀ.ਐੱਸ.ਐੱਫ. (BSF) ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਸੀ.ਆਈ.ਏ. (CIA) ਜੀਰਾ ਦੀ ਟੀਮ ਨੇ ਚਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 22 ਕਿਲੋ 295 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 110 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦੋ ਗਲੌਕ ਪਿਸਤੌਲ (Glock Pistols), ਦੋ ਮੈਗਜ਼ੀਨ ਅਤੇ 2 ਲੱਖ 5 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।

ਗੁਪਤ ਸੂਚਨਾ ਦੇ ਆਧਾਰ ‘ਤੇ ਹੋਈ ਕਾਰਵਾਈ

ਡੀ.ਆਈ.ਜੀ. ਫਿਰੋਜ਼ਪੁਰ ਸਨੇਹਦੀਪ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੂੰ ਸਰਹੱਦ ਪਾਰੋਂ ਨਸ਼ੇ ਦੀ ਵੱਡੀ ਖੇਪ ਆਉਣ ਦੀ ਗੁਪਤ ਸੂਚਨਾ ਮਿਲੀ ਸੀ। ਇਸ ਆਧਾਰ ‘ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਗਈ, ਜਿਸ ਦੌਰਾਨ ਇੱਕ ਹਰਿਆਣਾ ਨੰਬਰ ਦੀ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਨੂੰ ਰੋਕਿਆ ਗਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 2 ਕਿਲੋ 717 ਗ੍ਰਾਮ ਹੈਰੋਇਨ ਅਤੇ ਦੋ ਗਲੌਕ ਪਿਸਤੌਲ ਬਰਾਮਦ ਹੋਏ। ਪੁਲਿਸ ਨੇ ਜਦੋਂ ਫੜੇ ਗਏ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ, ਤਾਂ ਮਾਮਲੇ ਵਿੱਚ ਅੱਗੇ ਦੀ ਜਾਂਚ ਦੌਰਾਨ ਉਨ੍ਹਾਂ ਦੇ ਘਰ ਵਿੱਚ ਪਸ਼ੂਆਂ ਵਾਲੀ ਹਵੇਲੀ ਵਿੱਚੋਂ 19 ਕਿਲੋ 578 ਗ੍ਰਾਮ ਹੈਰੋਇਨ ਅਤੇ 2 ਲੱਖ 5 ਹਜ਼ਾਰ ਰੁਪਏ ਦੀ ਡਰੱਗ ਮਨੀ ਹੋਰ ਬਰਾਮਦ ਕੀਤੀ ਗਈ।

ਪਾਕਿਸਤਾਨੀ ਤਸਕਰਾਂ ਨਾਲ ਸਬੰਧ ਅਤੇ ਡਰੋਨ ਰਾਹੀਂ ਸਪਲਾਈ

ਪੁੱਛਗਿੱਛ ਦੌਰਾਨ ਇਹ ਵੱਡਾ ਖੁਲਾਸਾ ਹੋਇਆ ਹੈ ਕਿ ਇਹਨਾਂ ਤਸਕਰਾਂ ਦੇ ਤਾਰ ਸਰਹੱਦ ਪਾਰ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਜੁੜੇ ਹੋਏ ਹਨ। ਮੁਲਜ਼ਮਾਂ ਨੇ ਪਾਕਿਸਤਾਨੀ ਤਸਕਰਾਂ ਨਾਲ ਸੰਪਰਕ ਕਰਕੇ ਡਰੋਨ ਰਾਹੀਂ ਇਹ ਹੈਰੋਇਨ ਦੀ ਖੇਪ ਭਾਰਤੀ ਸੀਮਾ ਵਿੱਚ ਮੰਗਵਾਈ ਸੀ। ਫੜੇ ਗਏ ਚਾਰ ਤਸਕਰਾਂ ਵਿੱਚੋਂ ਤਿੰਨ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ ਅਤੇ ਇੱਕ ਫਾਜ਼ਿਲਕਾ ਦੇ ਅਰਨੀਵਾਲਾ ਦਾ ਰਹਿਣ ਵਾਲਾ ਹੈ। ਪੁਲਿਸ ਮੁਤਾਬਕ ਇਹਨਾਂ ਵਿੱਚੋਂ ਇੱਕ ਮੁਲਜ਼ਮ ਪਹਿਲਾਂ ਵੀ ਨਸ਼ੇ ਦੀ ਵੱਡੀ ਖੇਪ ਸਮੇਤ ਫੜਿਆ ਜਾ ਚੁੱਕਾ ਹੈ।

BSF ਨਾਲ ਸਾਂਝੀ ਜਾਂਚ ਜਾਰੀ

ਡੀ.ਆਈ.ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਇਸ ਪੂਰੇ ਆਪ੍ਰੇਸ਼ਨ ਵਿੱਚ ਬੀ.ਐੱਸ.ਐੱਫ. ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ ਹੈ। ਪੁਲਿਸ ਹੁਣ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਇਹ ਹੈਰੋਇਨ ਸਰਹੱਦ ਦੇ ਕਿਸ ਇਲਾਕੇ ਤੋਂ ਭਾਰਤ ਵਿੱਚ ਦਾਖਲ ਹੋਈ ਅਤੇ ਅੱਗੇ ਇਹ ਖੇਪ ਕਿਨ੍ਹਾਂ ਲੋਕਾਂ ਨੂੰ ਸਪਲਾਈ ਕੀਤੀ ਜਾਣੀ ਸੀ। ਫਿਲਹਾਲ ਚਾਰੇ ਮੁਲਜ਼ਮ ਪੁਲਿਸ ਦੀ ਹਿਰਾਸਤ ਵਿੱਚ ਹਨ ਅਤੇ ਹੋਰ ਵੀ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Follow Us
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...