ਫ਼ਿਰੋਜ਼ਪੁਰ ‘ਚ ਪੁਲਿਸ ਤੇ BSF ਦੀ ਵੱਡੀ ਕਾਰਵਾਈ, 2 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ; 1 ਗ੍ਰਿਫ਼ਤਾਰ

Published: 

31 Aug 2026 17:36 PM IST

ਫ਼ਿਰੋਜ਼ਪੁਰ ਵਿੱਚ ਨਸ਼ਾ ਤਸਕਰੀ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਸੁਰੱਖਿਆ ਬਲਾਂ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਵੱਲੋਂ ਸਾਂਝੇ ਤੌਰ 'ਤੇ ਚਲਾਏ ਗਏ ਇੱਕ ਤਲਾਸ਼ੀ ਅਭਿਆਨ ਦੌਰਾਨ ਸਰਹੱਦੀ ਇਲਾਕੇ ਵਿੱਚੋਂ 2 ਕਿੱਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਕਾਰਵਾਈ ਨਾਲ ਸਰਹੱਦ ਪਾਰੋਂ ਨਸ਼ਾ ਸਪਲਾਈ ਕਰਨ ਦੇ ਮਨਸੂਬਿਆਂ ਨੂੰ ਵੱਡਾ ਝਟਕਾ ਲੱਗਾ ਹੈ।

ਫ਼ਿਰੋਜ਼ਪੁਰ ਚ ਪੁਲਿਸ ਤੇ BSF ਦੀ ਵੱਡੀ ਕਾਰਵਾਈ, 2 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ; 1 ਗ੍ਰਿਫ਼ਤਾਰ

ਫ਼ਿਰੋਜ਼ਪੁਰ ਵਿੱਚ ਨਸ਼ਾ ਤਸਕਰੀ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਸੁਰੱਖਿਆ ਬਲਾਂ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੰਜਾਬ ਪੁਲਿਸ ਅਤੇ ਸੀਮਾ ਸੁਰੱਖਿਆ ਬਲ (BSF) ਵੱਲੋਂ ਸਾਂਝੇ ਤੌਰ ‘ਤੇ ਚਲਾਏ ਗਏ ਇੱਕ ਤਲਾਸ਼ੀ ਅਭਿਆਨ ਦੌਰਾਨ ਸਰਹੱਦੀ ਇਲਾਕੇ ਵਿੱਚੋਂ 2 ਕਿੱਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਕਾਰਵਾਈ ਨਾਲ ਸਰਹੱਦ ਪਾਰੋਂ ਨਸ਼ਾ ਸਪਲਾਈ ਕਰਨ ਦੇ ਮਨਸੂਬਿਆਂ ਨੂੰ ਵੱਡਾ ਝਟਕਾ ਲੱਗਾ ਹੈ।

ਖ਼ੁਫ਼ੀਆ ਸੂਚਨਾ ਦੇ ਆਧਾਰ ‘ਤੇ ਚਲਾਇਆ ਗਿਆ ਜੁਆਇੰਟ ਆਪਰੇਸ਼ਨ

ਪੁਲਿਸ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਸੁਰੱਖਿਆ ਏਜੰਸੀਆਂ ਨੂੰ ਪੁਖ਼ਤਾ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਸਰਹੱਦ ਪਾਰ ਤੋਂ ਨਸ਼ੇ ਦੀ ਇੱਕ ਵੱਡੀ ਖੇਪ ਭਾਰਤੀ ਸਰਹੱਦ ਦੇ ਅੰਦਰ ਪਹੁੰਚਾਈ ਗਈ ਹੈ। ਇਸ ਇਨਪੁੱਟ ‘ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਅਤੇ BSF ਦੀਆਂ ਸਾਂਝੀਆਂ ਟੀਮਾਂ ਨੇ ਸਬੰਧਤ ਇਲਾਕੇ ਦੀ ਘੇਰਾਬੰਦੀ ਕਰਕੇ ਵਿਸ਼ੇਸ਼ ਸਰਚ ਆਪਰੇਸ਼ਨ ਸ਼ੁਰੂ ਕੀਤਾ।

ਤਲਾਸ਼ੀ ਦੌਰਾਨ 2 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

ਸਰਚ ਆਪਰੇਸ਼ਨ ਦੌਰਾਨ ਜਵਾਨਾਂ ਨੇ ਇਲਾਕੇ ਦੀ ਬਾਰੀਕੀ ਨਾਲ ਛਾਣਬੀਣ ਕੀਤੀ, ਜਿਸ ਦੌਰਾਨ 2 ਕਿੱਲੋ ਤੋਂ ਵੱਧ ਹੈਰੋਇਨ ਦੀ ਖੇਪ ਬਰਾਮਦ ਹੋਈ। ਇਸ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮਾਮਲੇ ਨਾਲ ਸਬੰਧਤ ਇੱਕ ਮੁਲਜ਼ਮ ਨੂੰ ਮੌਕੇ ਤੋਂ ਕਾਬੂ ਕਰ ਲਿਆ ਗਿਆ ਹੈ।

ਬੈਕਵਰਡ ਤੇ ਫਾਰਵਰਡ ਲਿੰਕਾਂ ਦੀ ਜਾਂਚ ‘ਚ ਜੁਟੀ ਪੁਲਿਸ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਇਸ ਗੱਲ ਦਾ ਪਤਾ ਲਗਾਉਣ ਵਿੱਚ ਜੁਟੀ ਹੈ ਕਿ ਪਾਕਿਸਤਾਨ ਵੱਲੋਂ ਭੇਜੀ ਗਈ ਇਹ ਖੇਪ ਕਿਸ ਤਸਕਰ ਵੱਲੋਂ ਮੰਗਵਾਈ ਗਈ ਸੀ ਅਤੇ ਇਸ ਨੂੰ ਪੰਜਾਬ ਜਾਂ ਹੋਰ ਸੂਬਿਆਂ ਵਿੱਚ ਕਿੱਥੇ ਸਪਲਾਈ ਕੀਤਾ ਜਾਣਾ ਸੀ। ਇਸ ਨੈੱਟਵਰਕ ਨਾਲ ਜੁੜੇ ਹੋਰ ਸਮੱਗਲਰਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਵੀ ਛੇਤੀ ਹੀ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Loading...
Unable to load recommendations.
Follow Us
Related Stories
ਪੰਜਾਬ ‘ਚ ਧਰਤੀ ਹੇਠਲੇ ਪਾਣੀ ਦਾ ਸੰਕਟ ਹੋਣ ਲੱਗਾ ਦੂਰ, ਸਰਕਾਰ ਨੇ ਕਿਹਾ-ਦਹਾਕਿਆਂ ਪੁਰਾਣੀ ਸਮੱਸਿਆ ‘ਤੇ ਕਾਬੂ
ਸਾਬਕਾ ਮੰਤਰੀ ਬੂਟਾ ਸਿੰਘ ‘ਤੇ ਟਿੱਪਣੀ ਮਾਮਲੇ ‘ਚ ਪੰਜਾਬ ਕਾਂਗਰਸ ਪ੍ਰਧਾਨ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ, SC ਕਮਿਸ਼ਨ ਨੇ 5 ਦਿਨਾਂ ‘ਚ ਮੰਗੀ ਰਿਪੋਰਟ
ਅਬੋਹਰ ‘ਚ ਨਸ਼ੇੜੀ ਪੁੱਤ ਨੇ ਪ੍ਰੈਸ਼ਰ ਕੁੱਕਰ ਮਾਰ ਕੇ ਮਾਂ ਦੀ ਲਈ ਜਾਨ, ਲੋਕਾਂ ਨੇ ਮੌਕੇ ‘ਤੇ ਦਬੋਚ ਕੀਤਾ ਪੁਲਿਸ ਹਵਾਲੇ
ਤਰਸੇਮ ਸਿੰਘ ਸੇਮਾ ਦੇ ਟਿਕਾਣੇ ‘ਤੇ ਪੁਲਿਸ ਦੀ ਰੇਡ, 10.71 ਲੱਖ ਰੁਪਏ ਦੀ ਨਕਦੀ, ਨਾਜਾਇਜ਼ ਸ਼ਰਾਬ, ਹੁੱਕਾ-ਚਿਲਮ ਬਰਾਮਦ
ਪੰਜਾਬੀ ਯੂਨੀਵਰਸਿਟੀ ਨੇ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, ਫ਼ੀਸ ਵਾਧਾ ਪੂਰੀ ਤਰ੍ਹਾਂ ਵਾਪਸ
ਕਿਸਾਨ-ਮਜ਼ਦੂਰ ਮੋਰਚੇ ਦੇ ਸੱਦੇ ‘ਤੇ ਇੱਕ ਰੋਜ਼ਾ ਧਰਨਾ, ਸਰਵਣ ਪੰਧੇਰ ਨੇ 5 ਫਸਲਾਂ ‘ਤੇ MSP ਸਮੇਤ ਰੱਖੀਆਂ ਇਹ ਮੰਗਾਂ