ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Train Cancelled: ਪੰਜਾਬ ‘ਚ ਹੜ੍ਹਾਂ ਕਾਰਨ 15 ਟ੍ਰੇਨਾਂ ਰੱਦ, ਫਿਰੋਜ਼ਪੁਰ ਰੇਲਵੇ ਡਵੀਜ਼ਨ ਨੇ 4 ਟ੍ਰੇਨਾਂ ਜਲੰਧਰ ਵੱਲ ਕੀਤੀਆਂ ਡਾਈਵਰਟ

Punjab Flood Train Cancelled: ਫਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਪੰਜਾਬ ਵਿੱਚ ਹੜ੍ਹ ਦੀ ਸਥਿਤੀ ਨੂੰ ਵੇਖਦਿਆਂ ਕਈ ਟ੍ਰੇਨਾਂ ਰੱਦ ਕਰ ਦਿੱਤੀਆਂ ਹਨ। ਫ਼ਿਰੋਜ਼ਪੁਰ ਡਵੀਜ਼ਨ ਨੇ ਹੜ੍ਹਾਂ ਕਾਰਨ 15 ਟ੍ਰੇਨਾਂ ਰੱਦ ਕਰ ਦਿੱਤੀਆਂ ਹਨ ਅਤੇ ਚਾਰ ਟ੍ਰੇਨਾਂ ਦੇ ਰੂਟ ਡਾਈਵਰਟ ਕਰ ਦਿੱਤੇ ਹਨ।

Train Cancelled: ਪੰਜਾਬ ‘ਚ ਹੜ੍ਹਾਂ ਕਾਰਨ 15 ਟ੍ਰੇਨਾਂ ਰੱਦ, ਫਿਰੋਜ਼ਪੁਰ ਰੇਲਵੇ ਡਵੀਜ਼ਨ ਨੇ 4 ਟ੍ਰੇਨਾਂ ਜਲੰਧਰ ਵੱਲ ਕੀਤੀਆਂ ਡਾਈਵਰਟ
Follow Us
davinder-kumar-jalandhar
| Updated On: 17 Aug 2023 23:54 PM

ਪੰਜਾਬ ਨਿਊਜ਼। ਪੰਜਾਬ ਵਿੱਚ ਹੜ੍ਹ ਦੀ ਸਥਿਤੀ ਕਾਰਨ ਫਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਕਈ ਟ੍ਰੇਨਾਂ ਰੱਦ ਕਰ ਦਿੱਤੀਆਂ ਹਨ। ਰੇਲਵੇ ਫਿਰੋਜ਼ਪੁਰ ਡਵੀਜ਼ਨ ਨੇ ਟ੍ਰੇਨਾਂ ਨੂੰ ਰੱਦ ਕਰਨ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਇਸ ਲੜੀ ਵਿੱਚ ਅਹਿਮਦਾਬਾਦ ਫਿਰੋਜ਼ਪੁਰ ਤੋਂ ਜੰਮੂ ਤਵੀ ਨੂੰ ਜਾਣ ਵਾਲੀਆਂ ਸਾਰੀਆਂ ਟ੍ਰੇਨਾਂ ਦੇ ਰੂਟ ਡਾਈਵਰਟ ਕਰ ਦਿੱਤੇ ਹਨ। ਇਸ ਲਈ ਜਲੰਧਰ ਸ਼ਹਿਰ ਤੋਂ ਫ਼ਿਰੋਜ਼ਪੁਰ ਕੈਂਟ ਅਤੇ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੀਆਂ ਯਾਤਰੀ ਰੇਲ ਗੱਡੀਆਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ।

15 ਟ੍ਰੇਨਾਂ ਰੱਦ, ਚਾਰ ਟ੍ਰੇਨਾਂ ਦੇ ਰੂਟ ਡਾਈਵਰਟ

ਫ਼ਿਰੋਜ਼ਪੁਰ ਡਵੀਜ਼ਨ ਨੇ ਹੜ੍ਹਾਂ ਕਾਰਨ 15 ਟ੍ਰੇਨਾਂ ਰੱਦ ਕਰ ਦਿੱਤੀਆਂ ਹਨ ਅਤੇ ਚਾਰ ਟ੍ਰੇਨਾਂ ਦੇ ਰੂਟ ਡਾਈਵਰਟ ਕਰ ਦਿੱਤੇ ਹਨ। ਜਾਣਕਾਰੀ ਦਿੰਦਿਆਂ ਰੇਲਵੇ ਨੇ ਦੱਸਿਆ ਕਿ ਮੱਖੂ ਅਤੇ ਗਿੱਦੜਪਿੰਡੀ ਵਿਚਕਾਰ ਰੇਲਵੇ ਲਾਈਨ ਹੜ੍ਹਾਂ ਕਾਰਨ ਡੁੱਬਣ ਦੇ ਕਗਾਰ ‘ਤੇ ਹੈ। ਯਾਤਰੀਆਂ ਨੂੰ ਕੋਈ ਨੁਕਸਾਨ ਨਹੀਂ ਹੋਣਾ ਚਾਹੀਦਾ।

ਇਸ ਤੋਂ ਪਹਿਲਾਂ ਫਿਰੋਜ਼ਪੁਰ ਡਵੀਜ਼ਨ ਵਿੱਚ ਟ੍ਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਕਿਉਂਕਿ ਇਸ ਸਮੇਂ ਕਈ ਥਾਵਾਂ ‘ਤੇ ਹੜ੍ਹ ਦਾ ਪ੍ਰਭਾਵ ਦਿਖਾਈ ਦੇ ਰਿਹਾ ਹੈ। ਜਿੱਥੋਂ ਰੇਲਵੇ ਲਾਈਨਾਂ ਲੰਘ ਰਹੀਆਂ ਹਨ। ਇੱਕ ਤੋਂ ਬਾਅਦ ਇੱਕ ਪਿੰਡ ਪਾਣੀ ਵਿੱਚ ਡੁੱਬਿਆ ਨਜ਼ਰ ਆ ਰਿਹਾ ਹੈ। ਯਾਤਰੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਟ੍ਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਪੰਜਾਬ ਦੇ 8 ਜ਼ਿਲ੍ਹੇ ਝੇਲ ਰਹੇ ਹੜ੍ਹਾਂ ਦੀ ਮਾਰ

ਦੱਸ ਦਈਏ ਕਿ ਪੰਜਾਬ ਦੇ 8 ਜ਼ਿਲ੍ਹੇ ਇਸ ਵੇਲੇ ਹੜ੍ਹ ਦੀ ਚਪੇਟ ਵਿੱਚ ਹਨ। ਜਿੱਥੇ ਇਕ ਪਾਸੇ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹਣ ਕਾਰਨ ਸਤਲੁਜ ਦਾ ਪਾਣੀ ਉਫਾਨ ਤੇ ਹੈ ਉਥੇ ਹੀ ਪੌਂਗ ਡੈਮ ਵੱਲੋਂ ਪਾਣੀ ਛੱਡੇ ਜਾਣ ਕਾਰਨ ਸੂਬੇ ਦੇ ਕਈ ਜਿਲ੍ਹੇ ਪਾਣੀ ਦੀ ਮਾਰ ਝੇਲ ਰਹੇ ਹਨ। ਇਸ ਸ਼ਥਿਤੀ ਨੂੰ ਵੇਖਦਿਆਂ ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਅਗਲੇ ਹੁਕਮਾਂ ਤੱਕ ਕਰ ਦਿੱਤਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ