AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਿਰੋਜ਼ਪੁਰ ਟ੍ਰਿਪਲ ਮਰਡਰ ਕਾਂਡ ‘ਚ ਵੱਡੀ ਸਫਲਤਾ, ਡੇਢ ਸਾਲ ਬਾਅਦ ਮੁੱਖ ਮੁਲਜ਼ਮ ਦਿੱਲੀ ਏਅਰਪੋਰਟ ਤੋਂ ਕਾਬੂ

ਪੰਜਾਬ ਪੁਲਿਸ ਨੇ ਫਿਰੋਜ਼ਪੁਰ ਸ਼ਹਿਰ ਵਿੱਚ ਸਾਲ 2024 ਵਿੱਚ ਹੋਏ ਸਨਸਨੀਖੇਜ਼ ਤਿਹਰੇ ਕਤਲ ਕਾਂਡ (ਟ੍ਰਿਪਲ ਮਰਡਰ) ਦੇ ਮੁੱਖ ਸਾਜ਼ਿਸ਼ਘਾੜੇ ਅਤੇ ਖ਼ਤਰਨਾਕ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਅਸ਼ੀਸ਼ ਚੋਪੜਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਨੂੰ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੋਂ ਕਾਬੂ ਕੀਤਾ ਹੈ।

ਫਿਰੋਜ਼ਪੁਰ ਟ੍ਰਿਪਲ ਮਰਡਰ ਕਾਂਡ 'ਚ ਵੱਡੀ ਸਫਲਤਾ, ਡੇਢ ਸਾਲ ਬਾਅਦ ਮੁੱਖ ਮੁਲਜ਼ਮ ਦਿੱਲੀ ਏਅਰਪੋਰਟ ਤੋਂ ਕਾਬੂ
ਫਿਰੋਜ਼ਪੁਰ ਟ੍ਰਿਪਲ ਮਰਡਰ ‘ਚ ਡੇਢ ਸਾਲ ਬਾਅਦ ਮੁਲਜ਼ਮ ਦਿੱਲੀ ਏਅਰਪੋਰਟ ਤੋਂ ਕਾਬੂ
tv9-punjabi
| Updated On: 12 Mar 2026 22:00 PM IST

ਪੰਜਾਬ ਪੁਲਿਸ ਨੇ ਫਿਰੋਜ਼ਪੁਰ ਸ਼ਹਿਰ ਵਿੱਚ ਸਾਲ 2024 ਵਿੱਚ ਹੋਏ ਸਨਸਨੀਖੇਜ਼ ਤਿਹਰੇ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਅਤੇ ਖ਼ਤਰਨਾਕ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਅਸ਼ੀਸ਼ ਚੋਪੜਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਨੂੰ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਤੋਂ ਕਾਬੂ ਕੀਤਾ ਹੈ। ਅਸ਼ੀਸ਼ ਚੋਪੜਾ ‘ਤੇ ਨਾ ਸਿਰਫ਼ ਕਤਲ ਦੇ ਇਲਜ਼ਾਮ ਹਨ, ਸਗੋਂ ਉਹ ਪਾਕਿਸਤਾਨ ਰਾਹੀਂ ਭਾਰਤ ਵਿੱਚ ਹੈਰੋਇਨ ਦੀ ਤਸਕਰੀ ਕਰਨ ਦੇ ਨੈੱਟਵਰਕ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਰਿਹਾ ਹੈ।

ਕੀ ਸੀ ਪੂਰਾ ਮਾਮਲਾ?

ਜ਼ਿਕਰਯੋਗ ਹੈ ਕਿ 3 ਸਤੰਬਰ 2024 ਨੂੰ ਫਿਰੋਜ਼ਪੁਰ ਵਿੱਚ ਦਿਨ-ਦਹਾੜੇ ਦੋ ਨੌਜਵਾਨਾਂ ਅਤੇ ਇੱਕ ਮੁਟਿਆਰ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰਾਂ ਨੇ ਅੰਧਾਧੁੰਦ ਫਾਇਰਿੰਗ ਕਰਕੇ ਜਸਪ੍ਰੀਤ ਕੌਰ, ਦਿਲਦੀਪ ਸਿੰਘ ਅਤੇ ਅਕਾਸ਼ਦੀਪ ਦੀ ਜਾਨ ਲੈ ਲਈ ਸੀ। ਇਸ ਵਾਰਦਾਤ ਤੋਂ ਬਾਅਦ ਮੁੱਖ ਮੁਲਜ਼ਮ ਅਸ਼ੀਸ਼ ਚੋਪੜਾ ਭਾਰਤ ਤੋਂ ਫ਼ਰਾਰ ਹੋ ਕੇ ਵਿਦੇਸ਼ ਵਿੱਚ ਜਾ ਲੁਕਿਆ ਸੀ। ਪੁਲਿਸ ਨੇ ਉਸ ਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਅਤੇ ਲੁੱਕ-ਆਊਟ ਸਰਕੂਲਰ ਵੀ ਜਾਰੀ ਕੀਤਾ ਹੋਇਆ ਸੀ।

ਕੌਮਾਂਤਰੀ ਏਜੰਸੀਆਂ ਅਤੇ ਪੰਜਾਬ ਪੁਲਿਸ ਦਾ ਸਾਂਝਾ ਆਪ੍ਰੇਸ਼ਨ

ਪੁਲਿਸ ਸੂਤਰਾਂ ਅਨੁਸਾਰ, ਅੰਤਰਰਾਸ਼ਟਰੀ ਸੁਰੱਖਿਆ ਏਜੰਸੀਆਂ ਦੇ ਤਾਲਮੇਲ ਨਾਲ ਉਸ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ। ਜਾਂਚ ਦੌਰਾਨ ਉਸ ਦੀ ਲੋਕੇਸ਼ਨ ਇੱਕ ਮੱਧ ਏਸ਼ੀਆਈ ਦੇਸ਼ ਵਿੱਚ ਮਿਲੀ, ਜਿੱਥੋਂ ਉਸ ਨੂੰ ਸਥਾਨਕ ਏਜੰਸੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ। ਇਸ ਤੋਂ ਬਾਅਦ ਉਸ ਨੂੰ ਭਾਰਤ ਡਿਪੋਰਟ ਕਰ ਦਿੱਤਾ ਗਿਆ ਅਤੇ ਜਿਵੇਂ ਹੀ ਉਹ ਦਿੱਲੀ ਏਅਰਪੋਰਟ ਪਹੁੰਚਿਆ, ਪੰਜਾਬ ਪੁਲਿਸ ਨੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ।

ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਲੱਗਿਆ ਵੱਡਾ ਝਟਕਾ

ਮਾਹਰਾਂ ਦਾ ਕਹਿਣਾ ਹੈ ਕਿ ਇਸ ਗ੍ਰਿਫ਼ਤਾਰੀ ਵਿੱਚ ਪੰਜਾਬ ਪੁਲਿਸ ਦੇ ਨਵੇਂ ਬਣੇ ‘ਓਵਰਸੀਜ਼ ਫਿਊਜਿਟਿਵ ਟ੍ਰੈਕਿੰਗ ਐਂਡ ਐਕਸਟ੍ਰਾਡੀਸ਼ਨ ਸੈੱਲ’ (OFTE) ਨੇ ਬਹੁਤ ਅਹਿਮ ਭੂਮਿਕਾ ਨਿਭਾਈ ਹੈ। ਅਸ਼ੀਸ਼ ਚੋਪੜਾ ਪਾਕਿਸਤਾਨ ਤੋਂ ਪੰਜਾਬ ਵਿੱਚ ਹੈਰੋਇਨ ਦੀਆਂ ਖੇਪਾਂ ਪਹੁੰਚਾਉਣ ਵਿੱਚ ਸਰਗਰਮ ਸੀ। ਉਸ ਦੀ ਗ੍ਰਿਫ਼ਤਾਰੀ ਨਾਲ ਫਿਰੋਜ਼ਪੁਰ ਅਤੇ ਪੰਜਾਬ ਦੇ ਹੋਰ ਸਰਹੱਦੀ ਜ਼ਿਲ੍ਹਿਆਂ ਵਿੱਚ ਨਸ਼ਾ ਤਸਕਰੀ ਦੇ ਕਾਰੋਬਾਰ ਨੂੰ ਵੱਡਾ ਝਟਕਾ ਲੱਗਣ ਦੀ ਉਮੀਦ ਹੈ। ਹੁਣ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰਕੇ ਕਈ ਹੋਰ ਵੱਡੇ ਖੁਲਾਸੇ ਕਰ ਸਕਦੀ ਹੈ।

Follow Us
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ
ਹਾਦਸਾ ਜਾਂ ਖੁਦਕੁਸ਼ੀ! ਫਗਵਾੜਾ ਵਿੱਚ ਆਪਣੀ ਹੀ ਰਿਵਾਲਵਰ ਤੋਂ ਚੱਲੀ ਗੋਲੀ, DSP ਦੀ ਮੌਤ...
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ
ਉੱਤਰੀ ਭਾਰਤ ਵਿੱਚ ਲੂ ਦਾ ਅਲਰਟ, ਦਿੱਲੀ ਦਾ ਪਾਰਾ 43°C ਤੱਕ ਪਹੁੰਚਣ ਦਾ ਅਨੁਮਾਨ...
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ
Mohan Bhagwat ਨੇ ਮਾਈ ਹੋਮ ਇੰਡਸਟਰੀਜ਼ ਦੇ ਐਮਡੀ ਜੁਪੱਲੀ ਰਣਜੀਤ ਰਾਓ ਨੂੰ ਦਿੱਲੀ ਵਿੱਚ ਕੀਤਾ ਸਨਮਾਨਿਤ...
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ
Jammu Accident: ਜੰਮੂ ਦੇ ਉਧਮਪੁਰ 'ਚ ਬੇਕਾਬੂ ਬੱਸ ਪਲਟੀ, 21 ਦੀ ਮੌਤ; 31 ਜ਼ਖਮੀ...
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ
ਅਮਰੀਕਾ ਵਿੱਚ ਅੰਨ੍ਹੇਵਾਹ ਗੋਲੀਬਾਰੀ, 8 ਬੱਚਿਆਂ ਸਮੇਤ 10 ਲੋਕਾਂ ਦੀ ਮੌਤ...
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼
ਬੰਗਾਲ ਵਿੱਚ ਚੋਣ ਪ੍ਰਚਾਰ ਦੌਰਾਨ PM ਮੋਦੀ ਨੇ ਖਰੀਦੀ 10 ਰੁਪਏ ਦੀ ਝਾਲਮੁੜੀ, 24 ਘੰਟਿਆਂ ਚ ਮਿਲੇ 100 ਮਿਲੀਅਨ ਵਿਊਜ਼...
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ
ਵੱਢਿਆ ਜਾ ਰਿਹਾ ਲੋਕਤੰਤਰ ਦਾ ਗਲਾ, ਮੰਤਰੀ ਅਰੋੜਾ 'ਤੇ ED ਰੇਡ 'ਤੇ ਬੋਲੇ CM ਮਾਨ...
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ
ਨਾਰੀ ਸ਼ਕਤੀ ਵੰਦਨ ਐਕਟ ਲਾਗੂ, ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33% ਰਿਜਰਵੇਸ਼ਨ...
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...