ਫਿਰੋਜ਼ਪੁਰ ‘ਚ ਹਥਿਆਰ ਤਸਕਰੀ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ, ਸਰਹੱਦ ਪਾਰ ਨੈੱਟਵਰਕ ਦਾ ਹੋਇਆ ਖੁਲਾਸਾ

Updated On: 

15 Jun 2026 19:22 PM IST

Ferozpur Arms Smuggler Arrested: ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਹ ਨਜਾਇਜ਼ ਹਥਿਆਰ ਕਿਹੜੇ ਲੋਕਾਂ ਤੱਕ ਪਹੁੰਚੇ ਅਤੇ ਕੀ ਉਨ੍ਹਾਂ ਦਾ ਇਸਤੇਮਾਲ ਕਿਸੇ ਵੱਡੀ ਅਪਰਾਧਿਕ ਵਾਰਦਾਤ ਲਈ ਕੀਤਾ ਜਾਣਾ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ 'ਤੇ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਤਫ਼ਤੀਸ਼ ਜਾਰੀ ਹੈ।

ਫਿਰੋਜ਼ਪੁਰ ਚ ਹਥਿਆਰ ਤਸਕਰੀ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ, ਸਰਹੱਦ ਪਾਰ ਨੈੱਟਵਰਕ ਦਾ ਹੋਇਆ ਖੁਲਾਸਾ

ਫਿਰੋਜ਼ਪੁਰ ਪੁਲਿਸ ਨੇ ਨਜਾਇਜ਼ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਥਿਆਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਦੇ ਕਬਜ਼ੇ ਵਿੱਚੋਂ ਤਿੰਨ ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਪੁੱਛਗਿੱਛ ਦੌਰਾਨ ਮੁੱਢਲੀ ਜਾਣਕਾਰੀ ਅਨੁਸਾਰ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ‘ਤੇ ਸਰਹੱਦ ਪਾਰ ਤੋਂ ਹਥਿਆਰ ਮੰਗਵਾ ਕੇ ਉਨ੍ਹਾਂ ਨੂੰ ਘੱਟ ਕੀਮਤ ‘ਤੇ ਹਾਸਲ ਕਰਦੇ ਅਤੇ ਬਾਅਦ ਵਿੱਚ ਵੱਧ ਕੀਮਤ ‘ਤੇ ਅਪਰਾਧਿਕ ਅਨਸਰਾਂ ਨੂੰ ਵੇਚਦੇ ਸਨ। ਇਸ ਤਰੀਕੇ ਨਾਲ ਉਹ ਗੈਰ-ਕਾਨੂੰਨੀ ਤੌਰ ‘ਤੇ ਮੋਟਾ ਮੁਨਾਫ਼ਾ ਕਮਾ ਰਹੇ ਸਨ।

ਜਾਂਚ ਦੌਰਾਨ ਇੱਕ ਹੋਰ ਵਿਅਕਤੀ ਦਾ ਨਾਮ ਵੀ ਸਾਹਮਣੇ ਆਇਆ ਹੈ। ਜਿਸ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਦਾ ਮੰਨਣਾ ਹੈ ਕਿ ਉਹ ਵੀ ਇਸ ਤਸਕਰੀ ਨੈੱਟਵਰਕ ਵਿੱਚ ਸਰਗਰਮ ਭੂਮਿਕਾ ਨਿਭਾ ਰਿਹਾ ਸੀ।

ਜਾਂਚ ਦੇ ਆਧਾਰ ‘ਤੇ ਹੋਰ ਗ੍ਰਿਫ਼ਤਾਰੀਆਂ

ਪੁਲਿਸ ਹੁਣ ਇਹ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ ਕਿ ਇਹ ਨਜਾਇਜ਼ ਹਥਿਆਰ ਕਿਹੜੇ ਲੋਕਾਂ ਤੱਕ ਪਹੁੰਚੇ ਅਤੇ ਕੀ ਉਨ੍ਹਾਂ ਦਾ ਇਸਤੇਮਾਲ ਕਿਸੇ ਵੱਡੀ ਅਪਰਾਧਿਕ ਵਾਰਦਾਤ ਲਈ ਕੀਤਾ ਜਾਣਾ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ‘ਤੇ ਹੋਰ ਗ੍ਰਿਫ਼ਤਾਰੀਆਂ ਵੀ ਹੋ ਸਕਦੀਆਂ ਹਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਤਫ਼ਤੀਸ਼ ਜਾਰੀ ਹੈ।

ਫਿਰੋਜ਼ਪੁਰ ਪੰਜਾਬ ਦਾ ਇੱਕ ਮਹੱਤਵਪੂਰਨ ਸਰਹੱਦੀ ਜ਼ਿਲ੍ਹਾ ਹੈ, ਜੋ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਕਾਰਨ ਸੁਰੱਖਿਆ ਪੱਖੋਂ ਬਹੁਤ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਸਰਹੱਦ ਨੇੜੇ ਹੋਣ ਕਰਕੇ ਤਸਕਰੀ ਦੀਆਂ ਕੋਸ਼ਿਸ਼ਾਂ ਸਮੇਂ-ਸਮੇਂ ‘ਤੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਸੁਰੱਖਿਆ ਏਜੰਸੀਆਂ ਵੱਲੋਂ ਹਥਿਆਰਾਂ, ਨਸ਼ੀਲੇ ਪਦਾਰਥਾਂ ਅਤੇ ਹੋਰ ਗੈਰ-ਕਾਨੂੰਨੀ ਸਮਾਨ ਦੀ ਤਸਕਰੀ ਰੋਕਣ ਲਈ ਲਗਾਤਾਰ ਨਿਗਰਾਨੀ ਕੀਤੀ ਜਾਂਦੀ ਹੈ। ਡਰੋਨ, ਗਸ਼ਤ ਅਤੇ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕਈ ਮਾਮਲਿਆਂ ਦਾ ਪਰਦਾਫਾਸ਼ ਕੀਤਾ ਜਾਂਦਾ ਹੈ। ਸਰਹੱਦੀ ਖੇਤਰਾਂ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਦੇਸ਼ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੁਲਿਸ, ਸਰਹੱਦੀ ਸੁਰੱਖਿਆ ਬਲ ਅਤੇ ਹੋਰ ਏਜੰਸੀਆਂ ਮਿਲ ਕੇ ਕੰਮ ਕਰਦੀਆਂ ਹਨ।

Follow Us
Related Stories
ਸਤਲੁਜ’ ਫ਼ਿਲਮ ਵਿਵਾਦ: ਮੰਤਰੀ ਬਿੱਟੂ ਨੇ ਸ਼ੇਅਰ ਕੀਤੀ ਬੰਮ ਧਮਾਕੇ ਦੀ ਵੀਡੀਓ, ਬੋਲੇ- ‘ਇੱਕਤਰਫ਼ਾ ਇਤਿਹਾਸ ਦਿਖਾਉਣਾ ਗਲਤ’
ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ਬਰ, ਪੰਜਾਬ ਰੋਡਵੇਜ਼ ਨੇ ਲੁਧਿਆਣਾ-ਜਲੰਧਰ ਤੋਂ ਕਟੜਾ ਲਈ ਸ਼ੁਰੂ ਕੀਤੀ AC ਵਾਲਵੋ ਬੱਸ ਸੇਵਾ
ਪੰਜਾਬ ਸਰਕਾਰ ਵੱਲੋਂ ਰਿਟਾਇਰਡ ਮੁਲਾਜ਼ਮਾਂ ਨੂੰ ਵੱਡੀ ਰਾਹਤ, ਗ੍ਰੈਚੁਟੀ ਤੇ ਲੀਵ ਐਨਕੈਸ਼ਮੈਂਟ ਦਾ ਮਿਲੇਗਾ ਲਾਭ
ਲੁਧਿਆਣਾ ‘ਚ ਜੀਓ-ਟਿਊਬ ਤਕਨਾਲੋਜੀ ਰੋਕੇਗੀ ਹੜ੍ਹ, ਜਲ ਸਰੋਤ ਮੰਤਰੀ ਨੇ ਕੰਮਾਂ ਦਾ ਕੀਤਾ ਨਿਰੀਖਣ; 1 ਕਿਲੋਮੀਟਰ ਲੰਬਾ ਬਣਾਇਆ ਜਾ ਰਿਹਾ ਧੁੱਸੀ ਬੰਨ੍ਹ
ਲੁਧਿਆਣਾ ਦੇ ਸੇਵਾ ਕੇਂਦਰ ‘ਚ ਵਿਧਾਇਕ ਦਲਜੀਤ ਗਰੇਵਾਲ ਵੱਲੋਂ ਰੇਡ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ; ਮੁਲਜ਼ਮਾਂ ‘ਚ ਮੱਚੀ ਹਫੜਾ-ਦਫੜੀ
‘ਸਤਲੁਜ’ ‘ਤੇ ਪਾਬੰਦੀ ਦੇ ਵਿਰੋਧ ‘ਚ SGPC ਨੇ ਕੱਢਿਆ ਰੋਸ ਮਾਰਚ, ਫਿਲਮ ਦੀ ਰਿਲੀਜ਼ ਨਾ ਰੋਕੀ ਜਾਵੇ