AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਫਿਰੋਜ਼ਪੁਰ ਦੇ ਪਿੰਡ ਹਜ਼ਾਰਾਂ ਸਿੰਘ ਵਾਲਾ ‘ਚ ਫੈਲਿਆ ਪੀਲੀਆ, 12 ਸਾਲਾਂ ਬੱਚੀ ਦੀ ਮੌਤ; ਇੱਕ ਦਰਜਨ ਦੇ ਕਰੀਬ ਬੱਚੇ ਬਿਮਾਰ

ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਹਜ਼ਾਰਾਂ ਸਿੰਘ ਵਾਲਾ 4000 ਤੋਂ ਵੱਧ ਆਬਾਦੀ ਵਾਲਾ ਪਿੰਡ ਹੈ। ਜਿਥੇ ਇੱਕ ਦਰਜਨ ਦੇ ਕਰੀਬ ਬੱਚੇ ਬਿਮਾਰ ਹਨ। ਜਿਨ੍ਹਾਂ ਦੇ ਸਿਹਤ ਵਿਭਾਗ ਵੱਲੋਂ ਸੈਂਪਲ ਲਏ ਗਏ ਹਨ। ਇਸ ਦਾ ਮੁੱਖ ਕਾਰਨ ਪਾਣੀ ਦੀ ਖ਼ਰਾਬੀ ਦੱਸਿਆ ਜਾ ਰਿਹਾ ਹੈ। ਜਿਥੇ 12 ਸਾਲਾਂ ਬੱਚੀ ਦੀ ਪੀਲੀਆ ਕਾਰਨ ਮੌਤ ਹੋ ਗਈ ਹੈ।

ਫਿਰੋਜ਼ਪੁਰ ਦੇ ਪਿੰਡ ਹਜ਼ਾਰਾਂ ਸਿੰਘ ਵਾਲਾ 'ਚ ਫੈਲਿਆ ਪੀਲੀਆ, 12 ਸਾਲਾਂ ਬੱਚੀ ਦੀ ਮੌਤ; ਇੱਕ ਦਰਜਨ ਦੇ ਕਰੀਬ ਬੱਚੇ ਬਿਮਾਰ
sunny-chopra-ferozepur
| Updated On: 27 Feb 2026 20:49 PM IST

ਫਿਰੋਜ਼ਪੁਰ ਦੇ ਕਸਬਾ ਮਮਦੋਟ ਦੇ ਪਿੰਡ ਹਜ਼ਾਰਾਂ ਸਿੰਘ ਵਾਲਾ ਵਿਖੇ ਪੀਲੀਆ ਫੈਲਿਆ ਹੈ। ਜਿਥੇ 12 ਸਾਲਾਂ ਬੱਚੀ ਦੀ ਮੌਤ ਤੋਂ ਬਾਅਦ ਹੜਕੰਪ ਮਚ ਗਿਆ। ਰੋਂਦੇ ਹੋਏ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਸ ਦਾ ਇਲਾਜ ਵੀ ਕਰਵਾਇਆ ਗਿਆ ਪਰ ਉਹ ਠੀਕ ਨਹੀਂ ਹੋਈ ਤਾਂ ਉਸ ਦੀ ਮੌਤ ਹੋ ਗਈ।

ਹਜ਼ਾਰਾਂ ਸਿੰਘ ਵਾਲਾ 4000 ਤੋਂ ਵੱਧ ਆਬਾਦੀ ਵਾਲਾ ਪਿੰਡ ਹੈ। ਜਿਥੇ ਇੱਕ ਦਰਜਨ ਦੇ ਕਰੀਬ ਬੱਚੇ ਬਿਮਾਰ ਹਨ। ਜਿਨ੍ਹਾਂ ਦੇ ਸਿਹਤ ਵਿਭਾਗ ਵੱਲੋਂ ਸੈਂਪਲ ਲਏ ਗਏ ਹਨ। ਇਸ ਦਾ ਮੁੱਖ ਕਾਰਨ ਪਾਣੀ ਦੀ ਖ਼ਰਾਬੀ ਦੱਸਿਆ ਜਾ ਰਿਹਾ ਹੈ।

ਪੀਲੀਆ ਦੀ ਬਿਮਾਰੀ ਬਾਰੇ ਜਾਣੋ

ਪੀਲੀਆ ਇੱਕ ਆਮ ਪਰ ਗੰਭੀਰ ਬਿਮਾਰੀ ਹੈ, ਜਿਸ ਨੂੰ ਚਿਕਿਤਸਕ ਭਾਸ਼ਾ ਵਿੱਚ ਜੌਂਡਿਸ ਕਿਹਾ ਜਾਂਦਾ ਹੈ। ਇਹ ਬਿਮਾਰੀ ਉਸ ਵੇਲੇ ਹੁੰਦੀ ਹੈ, ਜਦੋਂ ਖੂਨ ਵਿੱਚ ਬਿਲੀਰੂਬਿਨ ਨਾਮਕ ਤੱਤ ਦੀ ਮਾਤਰਾ ਵੱਧ ਜਾਂਦੀ ਹੈ। ਬਿਲੀਰੂਬਿਨ ਲਾਲ ਰਕਤ-ਕੋਸ਼ਿਕਾਵਾਂ ਦੇ ਟੁੱਟਣ ਨਾਲ ਬਣਦਾ ਹੈ ਅਤੇ ਆਮ ਤੌਰ ਤੇ ਜਿਗਰ ਇਸ ਨੂੰ ਸਰੀਰ ਤੋਂ ਬਾਹਰ ਕੱਢ ਦਿੰਦਾ ਹੈ। ਜਦੋਂ ਜਿਗਰ ਠੀਕ ਤਰ੍ਹਾਂ ਕੰਮ ਨਹੀਂ ਕਰਦਾ, ਤਾਂ ਪੀਲੀਆ ਹੋ ਸਕਦਾ ਹੈ।

ਪੀਲੀਆ ਦੇ ਮੁੱਖ ਲੱਛਣ

ਪੀਲੀਆ ਦੇ ਮੁੱਖ ਲੱਛਣਾਂ ਵਿੱਚ ਅੱਖਾਂ ਅਤੇ ਚਮੜੀ ਦਾ ਪੀਲਾ ਹੋਣਾ, ਪਿਸ਼ਾਬ ਦਾ ਗੂੜ੍ਹਾ ਰੰਗ, ਪਾਖਾਨਾ ਹਲਕਾ ਹੋਣਾ, ਥਕਾਵਟ, ਭੁੱਖ ਨਾ ਲੱਗਣਾ ਅਤੇ ਕਈ ਵਾਰ ਮਤਲੀ ਜਾਂ ਉਲਟੀ ਸ਼ਾਮਲ ਹਨ। ਇਹ ਬਿਮਾਰੀ ਵਾਇਰਲ ਹੈਪਾਟਾਈਟਿਸ, ਗੰਦਲਾ ਪਾਣੀ, ਖਰਾਬ ਭੋਜਨ, ਜ਼ਿਆਦਾ ਸ਼ਰਾਬ ਪੀਣ ਜਾਂ ਦਵਾਈਆਂ ਦੇ ਸਾਈਡ ਇਫੈਕਟ ਕਾਰਨ ਵੀ ਹੋ ਸਕਦੀ ਹੈ।

ਪੀਲੀਆ ਦੇ ਇਲਾਜ ਲਈ ਸਹੀ ਕਾਰਨ ਦੀ ਪਛਾਣ ਬਹੁਤ ਜ਼ਰੂਰੀ ਹੈ। ਆਰਾਮ, ਸਾਫ਼ ਪਾਣੀ ਪੀਣਾ, ਹਲਕਾ ਅਤੇ ਪੋਸ਼ਟਿਕ ਭੋਜਨ ਖਾਣਾ ਲਾਭਦਾਇਕ ਮੰਨਿਆ ਜਾਂਦਾ ਹੈ। ਤਲੇ-ਭੁੰਨੇ ਅਤੇ ਮਸਾਲੇਦਾਰ ਖਾਣੇ ਤੋਂ ਬਚਣਾ ਚਾਹੀਦਾ ਹੈ। ਡਾਕਟਰ ਦੀ ਸਲਾਹ ਨਾਲ ਦਵਾਈ ਲੈਣੀ ਚਾਹੀਦੀ ਹੈ ਅਤੇ ਘਰੇਲੂ ਨੁਸਖਿਆਂ ਤੇ ਅੰਧ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਸਮੇਂ ਸਿਰ ਇਲਾਜ ਨਾਲ ਪੀਲੀਆ ਪੂਰੀ ਤਰ੍ਹਾਂ ਠੀਕ ਹੋ ਸਕਦਾ ਹੈ।

Follow Us
Fuel Crisis: ਫਿਊਲ ਸੰਕਟ 'ਤੇ ਨਿਰਮਲਾ ਸੀਤਾਰਮਨ ਦਾ ਬਿਆਨ, ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ
Fuel Crisis: ਫਿਊਲ ਸੰਕਟ 'ਤੇ ਨਿਰਮਲਾ ਸੀਤਾਰਮਨ ਦਾ ਬਿਆਨ, ਪੈਟਰੋਲ-ਡੀਜ਼ਲ 'ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ...
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ
ਜੰਗ ਤੋਂ ਲੈ ਕੇ ਮਹਿੰਗਾਈ ਤੱਕ... TV9 ਦੇ ਮੰਚ ਤੋਂ ਸੀਐਮ ਭਗਵੰਤ ਮਾਨ ਦਾ ਵੱਡਾ ਬਿਆਨ...
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ
ਪੈਟਰੋਲ ਖ਼ਤਮ ਜਾਂ ਅਫਵਾਹ? ਹੁਸ਼ਿਆਰਪੁਰ 'ਚ ਦੇਰ ਰਾਤ ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ...
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ
WITT ਸੰਮੇਲਨ 2026 'ਚ ਸੀਐਮ ਭਗਵੰਤ ਮਾਨ ਨੇ ਸਾਂਝੇ ਕੀਤੇ ਕਾਲਜ ਦੇ ਤਜਰਬੇ...
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ
CM ਮਾਨ ਨੇ ਸਰਕਾਰੀ ਸਕੂਲਾਂ, ਰਾਜਪਾਲਾਂ ਅਤੇ ਕੇਂਦਰ-ਰਾਜ ਸਬੰਧਾਂ 'ਤੇ ਚੁੱਕੇ ਸਵਾਲ...
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ
TV9 Satta Sammelan 2026: ਮੁੱਖ ਮੰਤਰੀ ਮਾਨ ਨੇ ਗਿਣਾਈਆਂ ਮੁਫ਼ਤ ਬਿਜਲੀ, ਨੌਕਰੀਆਂ ਅਤੇ ਸੜਕ ਸੁਰੱਖਿਆ ਦੀਆਂ ਪ੍ਰਾਪਤੀਆਂ...
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ
ਖੁਦ ਜਿਨ੍ਹਾਂ ਦੀ ਗਰੰਟੀ ਨਹੀਂ, ਉਹ ਭਾਜਪਾ ਦੀ ਗਰੰਟੀ ਕੀ ਦੇਣਗੇ? ਪ੍ਰਸ਼ਾਂਤ ਕਿਸ਼ੋਰ 'ਤੇ ਬੋਲੀ ਸਮ੍ਰਿਤੀ ਈਰਾਨੀ...
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ
ਅਖਿਲੇਸ਼ ਯਾਦਵ ਦੀਆਂ ਸੋਸ਼ਲ ਮੀਡੀਆ ਪੋਸਟਾਂ ਕੌਣ ਲਿਖਦਾ ਹੈ? ਜਾਣਨ ਲਈ ਦੇਖੋ ਵੀਡੀਓ...
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ
ਅਨੁਲੋਮ-ਵਿਲੋਮ ਕਰਨਾ ਚਾਹੀਦਾ ਹੈ, ਗਾਂ ਦਾ ਘਿਓ ਖਾਉਣ... ਬਾਬਾ ਰਾਮਦੇਵ ਦੀ ਟਰੰਪ ਨੂੰ ਸਲਾਹ...