ਫਿਰੋਜ਼ਪੁਰ ਦੇ ਸਰਹੱਦੀ ਪਿੰਡ ਪਚਾਰਿਆ ‘ਚ ਗੋਲੀਬਾਰੀ, ਇੱਕ ਛੋਟੀ ਬੱਚੀ ਜ਼ਖ਼ਮੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਫਿਰੋਜ਼ਪੁਰ ਦੇ ਸਰਹੱਦੀ ਪਿੰਡ ਪਚਾਰਿਆ ਵਿੱਚ ਦੋ ਵਿਅਕਤੀਆਂ ਵੱਲੋਂ ਇੱਕ ਘਰ ਉੱਤੇ ਫਾਇਰਿੰਗ ਕੀਤੀ ਗਈ। ਇਸ ਗੋਲੀਬਾਰੀ ਵਿੱਚ ਇੱਕ ਛੋਟੀ ਬੱਚੀ ਜ਼ਖ਼ਮੀ ਹੋ ਗਈ। ਜਿਸ ਤੋਂ ਬਾਅਦ ਬੱਚੀ ਨੂੰ ਇਲਾਜ਼ ਦੇ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲਿਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ ਅਤੇ ਜਲਦ ਹੀ ਹਮਲਾਵਰਾਂ ਨੂੰ ਕਾਬੂ ਕਰਨ ਦੀ ਗੱਲ ਕਹਿ ਜਾ ਰਹੀ ਹੈ।
ਫਿਰੋਜ਼ਪੁਰ ਦੇ ਸਰਹੱਦੀ ਪਿੰਡ ਪਚਾਰਿਆ ਵਿੱਚ ਦੋ ਵਿਅਕਤੀਆਂ ਵੱਲੋਂ ਇੱਕ ਘਰ ਉੱਤੇ ਫਾਇਰਿੰਗ ਕੀਤੀ ਗਈ।ਜਿਸ ਵਿੱਚ 12 ਸਾਲ ਦੀ ਇੱਕ ਛੋਟੀ ਬੱਚੀ ਨੂੰ ਗੋਲੀ ਲੱਗ ਗਈ। ਉਸ ਨੂੰ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪਰਿਵਾਰ ਨੇ ਦੱਸਿਆ ਕਿ ਘਰ ਉੱਤੇ ਅਣਪਛਾਤਿਆਂ ਵੱਲੋਂ ਫਾਇਰਿੰਗ ਕੀਤੀ ਗਈ ਹੈ। ਬੱਚੀ ਨਹਾ ਕੇ ਬਾਹਰ ਆਈ ਸੀ, ਉਸ ਨੇ ਕਿਹਾ ਕਿ ਕੋਈ ਪਟਾਖਾ ਚੱਲਿਆ ਹੈ। ਜਦੋਂ ਦੇਖਿਆ ਗਿਆ ਤਾਂ ਉਸ ਨੂੰ ਗੋਲੀ ਲੱਗੀ ਹੋਈ ਸੀ। ਤੁਰੰਤ ਉਸ ਨੂੰ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਸਾਡੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ।
ਪੁਲਿਸ ਮੁਤਾਬਕ ਆਪਸੀ ਰੰਜਿਸ਼ ਦਾ ਮਾਮਲਾ
ਐਸਪੀਡੀ ਮਨਜੀਤ ਸਿੰਘ ਨੇ ਕਿਹਾ ਕਿ ਦੋ ਵਿਅਕਤੀ ਆਏ ਸਨ। ਜਿਨ੍ਹਾਂ ਨੇ ਹਵਾ ਵਿੱਚ ਫਾਇਰ ਕੀਤੇ। ਇੱਕ ਗੋਲੀ ਡਾਈਵਰਟ ਹੋ ਕੇ ਗੇਟ ਕੋਲ ਖੜੀ ਛੋਟੀ ਬੱਚੀ ਨੂੰ ਲੱਗ ਗਈ। ਬੱਚੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੂੰ ਇਹ ਮਾਮਲਾ ਆਪਸੀ ਰੰਜਿਸ਼ ਦਾ ਲੱਗ ਰਿਹਾ ਹੈ ਅਤੇ ਜਾਂਚ ਜਾਰੀ ਹੈ। ਜਲਦ ਹੀ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
2026 ਵਿੱਚ ਪੰਜਾਬ ਵਿੱਚ ਗੋਲੀਬਾਰੀ ਦੀਆਂ ਕਈ ਘਟਨਾਵਾਂ ਦਰਜ ਕੀਤੀਆਂ ਗਈਆਂ। ਜ਼ਿਆਦਾਤਰ ਮਾਮਲਿਆਂ ਵਿੱਚ ਨਿੱਜੀ ਵੈਰ-ਵਿਰੋਧ, ਗੈਂਗਵਾਰ ਅਤੇ ਅਪਰਾਧਕ ਗਤੀਵਿਧੀਆਂ ਮੁੱਖ ਕਾਰਨ ਰਹੇ। ਕੁਝ ਘਟਨਾਵਾਂ ਸਰਹੱਦੀ ਇਲਾਕਿਆਂ ਵਿੱਚ ਵੀ ਹੋਈਆਂ। ਪੁਲਿਸ ਵੱਲੋਂ ਕਈ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਹਥਿਆਰ ਬਰਾਮਦ ਕੀਤੇ ਗਏ ਅਤੇ ਜਾਂਚ ਤੇਜ਼ ਕੀਤੀ ਗਈ ਹੈ। ਸਰਕਾਰ ਅਤੇ ਸੁਰੱਖਿਆ ਏਜੰਸੀਆਂ ਹਾਲਾਤਾਂ ਤੇ ਨਿਗਰਾਨੀ ਰੱਖਦੀਆਂ ਹੋਈਆਂ ਅਪਰਾਧ ਨੂੰ ਰੋਕਣ ਲਈ ਕੜੇ ਕਦਮ ਚੁੱਕ ਰਹੀਆਂ ਹਨ।
