ਫਿਰੋਜ਼ਪੁਰ ਪੁਲਿਸ ਤੇ CIA ਜ਼ੀਰਾ ਸਟਾਫ ਵੱਲੋਂ ਵੱਡੀ ਕਾਰਵਾਈ, ਦੋ ਬਦਮਾਸ਼ਾਂ ਦਾ ਐਨਕਾਊਂਟਰ
ਫਿਰੋਜ਼ਪੁਰ ਪੁਲਿਸ ਨੇ CIA ਜ਼ੀਰਾ ਸਟਾਫ ਨਾਲ ਮਿਲ ਕੇ ਵੱਡੀ ਕਾਰਵਾਈ ਕੀਤੀ। ਮੱਲਾਂਵਾਲਾ ਖੇਤਰ 'ਚ ਗੁਪਤ ਸੂਚਨਾ 'ਤੇ ਨਾਕਾਬੰਦੀ ਦੌਰਾਨ ਪੁਲਿਸ ਨੇ ਦੋ ਬਦਮਾਸ਼ਾਂ ਹਰਜੀਤ ਸਿੰਘ ਅਤੇ ਦਿਲਬਾਗ ਸਿੰਘ ਦਾ ਐਨਕਾਊਂਟਰ ਕੀਤਾ ਗਿਆ। ਫਾਇਰਿੰਗ ਦੌਰਾਨ ਦੋਵੇਂ ਜ਼ਖਮੀ ਹੋਏ ਹਨ।
ਫਿਰੋਜ਼ਪੁਰ ਪੁਲਿਸ ਦੀ ਵੱਲੋਂ ਵੱਡੀ ਕਾਰਵਾਈ ਸਾਹਮਣੇ ਆਈ ਹੈ। ਥਾਣਾ ਮੱਲਾਂਵਾਲਾ ਦੇ ਅਧੀਨ CIA ਜੀਰਾ ਸਟਾਫ ਅਤੇ ਪੁਲਿਸ ਦੀਆਂ ਟੀਮਾਂ ਵੱਲੋਂ ਦੋ ਬਦਮਾਸ਼ਾਂ ਦਾ ਐਨਕਾਊਂਟਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਵੱਲੋਂ ਗੁਪਤ ਸੁਚਨਾ ਦੇ ਆਧਾਰ ‘ਤੇ ਸਪੈਸ਼ਲ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਦੋ ਬਦਮਾਸ਼ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਮੌਕੇ ਤੋਂ ਫਰਾਰ ਹੋਣ ਲੱਗੇ।
ਪੁਲਿਸ ਦੇ ਮੁਤਾਬਕ, ਇਸ ਦੌਰਾਨ ਦੋਵੇਂ ਬਦਮਾਸ਼ਾਂ ਵੱਲੋਂ ਪੁਲਿਸ ਟੀਮ ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਗਈ। ਇਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਕੀਤੀ।
ਇਸ ਐਨਕਾਊਂਟਰ ਦੌਰਾਨ ਦੋਵੇਂ ਬਦਮਾਸ਼ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ‘ਤੇ ਪਹਲੇ ਵੀ ਮੁਕਦਮੇ ਦਰਜ ਹਨ, ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
🚨 ਫਿਰੋਜ਼ਪੁਰ ਪੁਲਿਸ ਵੱਲੋਂ ਗੈਂਗਸਟਰਾਂ ਤੇ ਵਾਰ ਮੁਹਿੰਮ ਤਹਿਤ ਸਖ਼ਤ ਕਾਰਵਾਈ 🚨
ਫਿਰੋਜ਼ਪੁਰ ਪੁਲਿਸ ਵੱਲੋਂ ਗੈਂਗਸਟਰਾਂ ਤੇ ਵਾਰ ਮੁਹਿੰਮ ਤਹਿਤ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕੀਤੀ ਜਾ ਰਹੀ ਸਖ਼ਤ ਕਾਰਵਾਈ ਦੌਰਾਨ ਹੋਈ ਮੁਠਭੇੜ ਵਿੱਚ 02 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਕਾਬੂ ਕੀਤੇ ਮੁਲਜ਼ਮਾਂ ਪਾਸੋਂ ਹਥਿਆਰ ਵੀ ਬਰਾਮਦ pic.twitter.com/UFEPEIdu4A — Ferozepur Police (@Ferozepurpolice) August 9, 2026
ਐਸਐਸਪੀ ਫਿਰੋਜ਼ਪੁਰ ਨੇ ਸਾਂਝੀ ਕੀਤੀ ਜਾਣਕਾਰੀ
ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੱਤੀ ਕਿ ਸੀ ਆਈ ਏ ਜ਼ੀਰਾ ਅਤੇ ਐਸ ਐਚ ਓ ਮਲਾਵਾਲਾ ਨੂੰ ਗੁਪਤ ਜਾਣਕਾਰੀ ਸੀ ਜਿਸ ਕਰਕੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਹਰਜੀਤ ਸਿੰਘ ਅਤੇ ਦਿਲਬਾਗ ਸਿੰਘ ਮੋਟਰਸਾਇਕਲ ‘ਤੇ ਆ ਰਹੇ ਸਨ ਅਤੇ ਇਹ ਰੁਕੇ ਨਹੀਂ ਅਤੇ ਇਨ੍ਹਾਂ ਨੇ ਪੁਲਿਸ ‘ਤੇ ਫਾਇਰ ਕਰ ਦਿੱਤੇ ਅਤੇ ਜਵਾਬੀ ਕਾਰਵਾਈ ਵਿੱਚ ਇਹ ਦੋਵੇਂ ਜ਼ਖ਼ਮੀ ਹੋਏ ਹਨ ਇਹਨਾਂ ਕੋਲੋਂ ਦੋ ਹਥਿਆਰ ਬਰਾਮਦ ਹੋਏ ਹਨ। ਇਨ੍ਹਾਂ ‘ਤੇ ਮੁਕਦਮੇ ਦਰਜ ਹਨ ਅਤੇ ਫਿਰੌਤੀ ਮੰਗਣ ਵਾਲਿਆਂ ਨਾਲ ਇਹ ਜੁੜੇ ਹੋਏ ਸਨ। ਇਹ ਉਨ੍ਹਾਂ ਦੇ ਗੁਰਗੇ ਦਾ ਕੰਮ ਕਰਦੇ ਸਨ ਐਸਐਸਪੀ ਫਿਰੋਜ਼ਪੁਰ ਨੇ ਕਿਹਾ ਕਿ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ ਅਤੇ ਜਾਂਚ ਦੌਰਾਨ ਕਈ ਅਹਿਮ ਖੁਲਾਸੇ ਹੋ ਸਕਦੇ ਹਨ।
