AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਦਰਮਿਆਨ ਸੰਭਾਵੀ ਗਠਜੋੜ ਨੂੰ ਲੈ ਕੇ ਅੰਤਿਮ ਫ਼ੈਸਲਾ ਅੱਜ ਦਿੱਲੀ ਵਿੱਚ ਹੋਣ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਲੀ ਬੁਲਾਇਆ ਗਿਆ ਹੈ।

BJP-SAD ਗਠਜੋੜ 'ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ
tv9-punjabi
| Published: 13 Nov 2026 10:29 AM IST
Share

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ ਭਾਰਤੀ ਜਨਤਾ ਪਾਰਟੀ (BJP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਦਰਮਿਆਨ ਸੰਭਾਵੀ ਗਠਜੋੜ ਨੂੰ ਲੈ ਕੇ ਅੰਤਿਮ ਫ਼ੈਸਲਾ ਅੱਜ ਦਿੱਲੀ ਵਿੱਚ ਹੋਣ ਜਾ ਰਿਹਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਦਿੱਲੀ ਬੁਲਾਇਆ ਗਿਆ ਹੈ। ਦਿੱਲੀ ਵਿਖੇ ਦੋਵਾਂ ਦਿੱਗਜ ਆਗੂਆਂ ਦਰਮਿਆਨ ਗਠਜੋੜ ਦੇ ਵੱਖ-ਵੱਖ ਪਹਿਲੂਆਂ ‘ਤੇ ਵਿਸਥਾਰਪੂਰਵਕ ਗੱਲਬਾਤ ਹੋਵੇਗੀ, ਜਿਸ ਵਿੱਚ ਸੀਟਾਂ ਦੀ ਵੰਡ ਤੋਂ ਲੈ ਕੇ ਮੁੱਖ ਮੰਤਰੀ ਦੇ ਚਿਹਰੇ ਵਰਗੇ ਅਹਿਮ ਮੁੱਦਿਆਂ ‘ਤੇ ਗਠਜੋੜ ਦਾ ਪੂਰਾ ਰੋਡਮੈਪ ਤਿਆਰ ਕੀਤਾ ਜਾਵੇਗਾ।

ਸਿਆਸੀ ਸੂਤਰਾਂ ਮੁਤਾਬਕ, ਜੇਕਰ ਅੱਜ ਦੀ ਇਸ ਅਹਿਮ ਬੈਠਕ ਵਿੱਚ ਗਠਜੋੜ ਨੂੰ ਲੈ ਕੇ ਸਹਿਮਤੀ ਨਹੀਂ ਬਣਦੀ, ਤਾਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਆਗਾਮੀ ਚੋਣਾਂ ਇਕੱਲੇ-ਇਕੱਲੇ ਲੜਨ ਦੇ ਰਾਹ ਪੈਣਗੇ। ਦੂਜੇ ਪਾਸੇ, ‘ਅਕਾਲੀ ਦਲ (ਪੁਨਰ ਸੁਰਜੀਤ)’ ਵੱਲੋਂ ਪਹਿਲਾਂ ਹੀ ਇਹ ਸਪੱਸ਼ਟ ਐਲਾਨ ਕੀਤਾ ਜਾ ਚੁੱਕਾ ਹੈ ਕਿ ਜੇਕਰ ਭਾਜਪਾ ਦਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਗਠਜੋੜ ਹੁੰਦਾ ਹੈ, ਤਾਂ ਉਹ ਭਾਜਪਾ ਦੇ ਨਾਲ ਨਹੀਂ ਆਉਣਗੇ। ਗਿਆਨੀ ਹਰਪ੍ਰੀਤ ਸਿੰਘ ਦੇ ਇਸ ਸਖ਼ਤ ਐਲਾਨ ਤੋਂ ਬਾਅਦ ਗਠਜੋੜ ਵਿੱਚ ਸੀਟਾਂ ਦੇ ਸਮੀਕਰਨਾਂ ਨੂੰ ਲੈ ਕੇ ਕੁਝ ਅਹਿਮ ਫੇਰਬਦਲ ਵੇਖਣ ਨੂੰ ਮਿਲ ਸਕਦੇ ਹਨ।

ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਵਾਪਸੀ ਟਲੀ

ਸਮੀਕਰਨਾਂ ਵਿੱਚ ਆਏ ਇਸ ਬਦਲਾਅ ਕਾਰਨ ਗਠਜੋੜ ਤਹਿਤ ਭਾਜਪਾ ਦੇ ਕੋਟੇ ਦੀਆਂ ਸੀਟਾਂ ਵਿੱਚ ਵਾਧਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਉੱਧਰ, ਸੁਖਬੀਰ ਸਿੰਘ ਬਾਦਲ ਨੂੰ ਅਚਾਨਕ ਦਿੱਲੀ ਬੁਲਾਏ ਜਾਣ ਕਾਰਨ ਬੀਬੀ ਜਗੀਰ ਕੌਰ ਦੀ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਹੋਣ ਵਾਲੀ ਘਰ ਵਾਪਸੀ ਫਿਲਹਾਲ ਟਲ ਗਈ ਹੈ। ਤੈਅ ਪ੍ਰੋਗਰਾਮ ਅਨੁਸਾਰ, ਸੁਖਬੀਰ ਬਾਦਲ ਨੇ ਅੱਜ ਬੀਬੀ ਜਗੀਰ ਕੌਰ ਦੇ ਗ੍ਰਹਿ ਵਿਖੇ ਜਾ ਕੇ ਉਨ੍ਹਾਂ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕਰਵਾਉਣਾ ਸੀ, ਪਰ ਹੁਣ ਉਹ ਦਿੱਲੀ ਦੌਰੇ ਤੋਂ ਵਾਪਸ ਪਰਤਣ ਉਪਰੰਤ ਹੀ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ।

ਪੁਨਰ ਸੁਰਜੀਤ ਧੜੇ ਦੇ ਰੁਖ਼ ਤੋਂ ਬਾਅਦ ਸੀਟਾਂ ਦੇ ਫਾਰਮੂਲੇ ‘ਚ ਬਦਲਾਅ ਸੰਭਵ

ਅਕਾਲੀ ਦਲ (ਪੁਨਰ ਸੁਰਜੀਤ) ਦੇ ਤਿੱਖੇ ਤੇਵਰਾਂ ਤੋਂ ਬਾਅਦ ਗਠਜੋੜ ਦੀ ਰੂਪ-ਰੇਖਾ ਵਿੱਚ ਕੁਝ ਤਬਦੀਲੀਆਂ ਕੀਤੀਆਂ ਜਾ ਸਕਦੀਆਂ ਹਨ। ਇਸ ਤੋਂ ਪਹਿਲਾਂ ਭਾਜਪਾ ਅਤੇ ਅਕਾਲੀ ਦਲ ਵਿਚਾਲੇ 70-47 ਸੀਟਾਂ ਦੇ ਫਾਰਮੂਲੇ ‘ਤੇ ਗੱਲਬਾਤ ਚੱਲ ਰਹੀ ਸੀ, ਪਰ ਪੁਨਰ ਸੁਰਜੀਤ ਧੜੇ ਵੱਲੋਂ ਗਠਜੋੜ ਵਿੱਚ ਸ਼ਾਮਲ ਨਾ ਹੋਣ ਦੀ ਚਿਤਾਵਨੀ ਦਿੱਤੇ ਜਾਣ ਮਗਰੋਂ ਹੁਣ ਸੀਟ ਸ਼ੇਅਰਿੰਗ ਦੇ ਅੰਕੜਿਆਂ ਵਿੱਚ ਬਦਲਾਅ ਹੋਣਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ।

ਉਮੀਦਵਾਰਾਂ ਦੀ ਸਮੇਂ ਸਿਰ ਚੋਣ ਅਤੇ ਭੰਬਲਭੂਸਾ ਖ਼ਤਮ ਕਰਨ ਦੀ ਕੋਸ਼ਿਸ਼

ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੇ ਸਥਾਨਕ ਆਗੂ ਤੇ ਵਰਕਰ ਅਜੇ ਤੱਕ ਇਸ ਭੰਬਲਭੂਸੇ ਵਿੱਚ ਫਸੇ ਹੋਏ ਹਨ ਕਿ ਦੋਵਾਂ ਪਾਰਟੀਆਂ ਦਾ ਗਠਜੋੜ ਹੋਵੇਗਾ ਜਾਂ ਨਹੀਂ, ਅਤੇ ਜੇਕਰ ਸਮਝੌਤਾ ਹੁੰਦਾ ਹੈ ਤਾਂ ਕਿਸ ਪਾਰਟੀ ਦੇ ਹਿੱਸੇ ਕਿਹੜੀਆਂ ਸੀਟਾਂ ਆਉਣਗੀਆਂ। ਇਸ ਅਨਿਸ਼ਚਿਤਤਾ ਕਾਰਨ ਦੋਵਾਂ ਦਲਾਂ ਦੇ ਆਗੂ ਜ਼ਮੀਨੀ ਪੱਧਰ ‘ਤੇ ਖੁੱਲ੍ਹ ਕੇ ਚੋਣ ਪ੍ਰਚਾਰ ਤੇ ਕੰਮ ਨਹੀਂ ਕਰ ਪਾ ਰਹੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚਾਹੁੰਦੇ ਹਨ ਕਿ ਪਾਰਟੀ ਆਗੂਆਂ ਨੂੰ ਹੁਣ ਸਥਿਤੀ ਪੂਰੀ ਤਰ੍ਹਾਂ ਸਪੱਸ਼ਟ ਕਰ ਦਿੱਤੀ ਜਾਵੇ ਕਿ ਗਠਜੋੜ ਹੋਵੇਗਾ ਜਾਂ ਨਹੀਂ ਅਤੇ ਕਿਹੜੀ ਸੀਟ ਤੋਂ ਕਿਹੜੀ ਪਾਰਟੀ ਚੋਣ ਮੈਦਾਨ ਵਿੱਚ ਉੱਤਰੇਗੀ।

ਬਠਿੰਡਾ ‘ਚ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਦੀਆਂ ਤਿਆਰੀਆਂ ‘ਤੇ ਚਰਚਾ

ਜੇਕਰ ਅਮਿਤ ਸ਼ਾਹ ਅਤੇ ਸੁਖਬੀਰ ਬਾਦਲ ਦਰਮਿਆਨ ਹੋਣ ਵਾਲੀ ਇਸ ਮੀਟਿੰਗ ਵਿੱਚ ਗਠਜੋੜ ‘ਤੇ ਅੰਤਿਮ ਮੋਹਰ ਲੱਗ ਜਾਂਦੀ ਹੈ, ਤਾਂ ਜਲਦ ਹੀ ਇਸ ਦਾ ਰਸਮੀ ਐਲਾਨ ਕਰ ਦਿੱਤਾ ਜਾਵੇਗਾ। ਗਠਜੋੜ ਦੇ ਐਲਾਨ ਨੂੰ ਇਤਿਹਾਸਕ ਬਣਾਉਣ ਲਈ ਅਗਲੇ ਹਫ਼ਤੇ ਪੰਜਾਬ ਦੇ ਬਠਿੰਡਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇੱਕ ਵਿਸ਼ਾਲ ਰੈਲੀ ਆਯੋਜਿਤ ਕਰਨ ਦੀ ਯੋਜਨਾ ਹੈ। ਅੱਜ ਦੀ ਬੈਠਕ ਦੌਰਾਨ ਦੋਵੇਂ ਆਗੂ ਪ੍ਰਧਾਨ ਮੰਤਰੀ ਦੀ ਇਸ ਪ੍ਰਸਤਾਵਿਤ ਰੈਲੀ ਦੀਆਂ ਤਿਆਰੀਆਂ ਬਾਰੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕਰਨਗੇ।

ਇੰਝ ਤਿਆਰ ਹੋਈ ਗਠਜੋੜ ਦੀ ਜ਼ਮੀਨ

ਨਾਇਬ ਸਿੰਘ ਸੈਣੀ ਦੇ ਘਰ ਅਹਿਮ ਬੈਠਕ: ਗਠਜੋੜ ਦੀ ਜ਼ਮੀਨ ਤਿਆਰ ਕਰਨ ਅਤੇ ਮੁੱਢਲਾ ਸੰਵਾਦ ਮੁੜ ਸਥਾਪਿਤ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ ‘ਤੇ ਇੱਕ ਗੁਪਤ ਤੇ ਅਹਿਮ ਬੈਠਕ ਹੋਈ ਸੀ, ਜਿਸ ਵਿੱਚ ਦੋਵਾਂ ਪਾਰਟੀਆਂ ਵਿਚਾਲੇ ਗਠਜੋੜ ‘ਤੇ ਮੁੜ ਵਿਚਾਰ ਕਰਨ ਦਾ ਫ਼ੈਸਲਾ ਲਿਆ ਗਿਆ।

ਸੁਖਬੀਰ ਬਾਦਲ ਦੀ ਦਿੱਲੀ ‘ਚ ਪ੍ਰਧਾਨ ਮੰਤਰੀ ਨਾਲ ਮੁਲਾਕਾਤ: ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਹੋਣ ਦੇ ਤੁਰੰਤ ਬਾਅਦ ਪ੍ਰਧਾਨ ਮੰਤਰੀ ਦਫ਼ਤਰ (PMO) ਤੋਂ ਸੁਖਬੀਰ ਸਿੰਘ ਬਾਦਲ ਨੂੰ ਫ਼ੋਨ ਆਇਆ ਅਤੇ ਉਨ੍ਹਾਂ ਨੂੰ ਦਿੱਲੀ ਸੱਦਿਆ ਗਿਆ। ਸੰਸਦ ਭਵਨ ਕੰਪਲੈਕਸ ਵਿਖੇ ਸੁਖਬੀਰ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਰਮਿਆਨ ਮੁਲਾਕਾਤ ਹੋਈ, ਜਿਸ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਸੁਲ੍ਹਾ-ਸਫ਼ਾਈ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ।

ਸੀਨੀਅਰ ਆਗੂਆਂ ਦੀਆਂ ਲਗਾਤਾਰ ਮੀਟਿੰਗਾਂ: ਸਿਖਰਲੀ ਲੀਡਰਸ਼ਿਪ ਦੇ ਇਸ਼ਾਰੇ ਮਿਲਣ ਤੋਂ ਬਾਅਦ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦਰਮਿਆਨ ਵੱਖ-ਵੱਖ ਪੱਧਰਾਂ ‘ਤੇ ਗੁਪਤ ਅਤੇ ਰਸਮੀ ਬੈਠਕਾਂ ਦਾ ਦੌਰ ਚੱਲਿਆ ਤਾਂ ਜੋ ਜ਼ਮੀਨੀ ਹਕੀਕਤ ਅਤੇ ਸਿਆਸੀ ਸਮੀਕਰਨਾਂ ਨੂੰ ਸਮਝਿਆ ਜਾ ਸਕੇ। ਇਸੇ ਕੜੀ ਤਹਿਤ ਸੁਖਬੀਰ ਬਾਦਲ ਦੀ ਕੇਂਦਰੀ ਮੰਤਰੀ ਅਤੇ ਪੰਜਾਬ ਚੋਣ ਇੰਚਾਰਜ ਸੀ.ਆਰ. ਪਾਟਿਲ ਨਾਲ ਵੀ ਅਹਿਮ ਮੀਟਿੰਗ ਹੋਈ।

94-23 ਦੀ ਬਜਾਏ ਨਵੇਂ ਫਾਰਮੂਲਿਆਂ ‘ਤੇ ਮੰਥਨ: ਪੁਰਾਣੇ 94-23 ਸੀਟਾਂ ਦੇ ਅਨੁਪਾਤ ਨੂੰ ਛੱਡ ਕੇ ਨਵੇਂ ਸਿਰੇ ਤੋਂ ਸੀਟਾਂ ਦੀ ਵੰਡ ‘ਤੇ ਗੰਭੀਰ ਮੰਥਨ ਹੋਇਆ। ਭਾਜਪਾ ਦੀ ਵਧਦੀ ਮੰਗ ਅਤੇ ਸ਼ਹਿਰੀ-ਦਿਹਾਤੀ ਸੀਟਾਂ ਦੇ ਬਦਲੇ ਸਮੀਕਰਨਾਂ ਨੂੰ ਵੇਖਦਿਆਂ ਕਈ ਨਵੇਂ ਫਾਰਮੂਲਿਆਂ ‘ਤੇ ਵਿਚਾਰ ਕੀਤਾ ਗਿਆ। ਭਾਜਪਾ ਨੇ 50-50 ਫ਼ੀਸਦੀ ਸੀਟਾਂ ‘ਤੇ ਚੋਣ ਲੜਨ ਦਾ ਫਾਰਮੂਲਾ ਪੇਸ਼ ਕਰਦਿਆਂ ਅਕਾਲੀ ਦਲ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਹੁਣ ਭਾਜਪਾ ਪਹਿਲਾਂ ਵਾਲੀ 23 ਸੀਟਾਂ ਵਾਲੀ ਪਾਰਟੀ ਨਹੀਂ ਰਹੀ।

ਅਕਾਲੀ ਦਲ (ਪੁਨਰ ਸੁਰਜੀਤ) ਦੀ ਐਡਜਸਟਮੈਂਟ ‘ਤੇ ਬਦਲੇ ਸਮੀਕਰਨ: ਸ਼ੁਰੂਆਤੀ ਦੌਰ ਵਿੱਚ ਗਠਜੋੜ ਅੰਦਰ ਅਕਾਲੀ ਦਲ (ਪੁਨਰ ਸੁਰਜੀਤ) ਦੀ ਭੂਮਿਕਾ ਅਤੇ ਐਡਜਸਟਮੈਂਟ ਨੂੰ ਲੈ ਕੇ ਵੀ ਕਿਆਸ ਲਗਾਏ ਗਏ ਸਨ। ਭਾਜਪਾ ਨੇ ਗਠਜੋੜ ਵਿੱਚ ਪੁਨਰ ਸੁਰਜੀਤ ਧੜੇ ਨੂੰ ਆਪਣੇ ਹਿੱਸੇ ਦੀਆਂ 10 ਤੋਂ 12 ਸੀਟਾਂ ਦੇਣ ‘ਤੇ ਵੀ ਸਹਿਮਤੀ ਜਤਾਈ ਸੀ, ਪਰ ਗਿਆਨੀ ਹਰਪ੍ਰੀਤ ਸਿੰਘ ਦੇ ਸਖ਼ਤ ਰੁਖ਼ ਅਤੇ ਬਾਦਲ ਦਲ ਤੋਂ ਦੂਰੀ ਬਣਾਈ ਰੱਖਣ ਦੇ ਐਲਾਨ ਤੋਂ ਬਾਅਦ ਹੁਣ ਸਿਆਸੀ ਸਮੀਕਰਨ ਪੂਰੀ ਤਰ੍ਹਾਂ ਬਦਲ ਚੁੱਕੇ ਹਨ।

Follow Us
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ
ਪੰਜਾਬ ਨੂੰ ਬਦਨਾਮ ਕਰਨ ਦੀ ਹੋ ਰਹੀ ਕੋਸ਼ਿਸ....ਪਰਾਲੀ ਦੇ ਮੁੱਦੇ 'ਤੇ AAP-BJP ਆਹਮੋ-ਸਾਹਮਣੇ...
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ
Sonia Gandhi ਨੇ ਕਿਉਂ ਠੁਕਰਾਇਆ ਸੀ PM ਦਾ ਅਹੁਦਾ? ਦੱਸੀ ਵਜ੍ਹਾ...
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?
ਦੀਵਾਲੀ ਤੋਂ ਬਾਅਦ ਕਦੋਂ ਮਨਾਈ ਜਾਵੇਗੀ ਗੋਵਰਧਨ ਪੂਜਾ ਅਤੇ ਭਾਈ ਦੂਜ ?...