ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜੁੜਨਗੀਆਂ ਸੰਗਤਾਂ

Updated On: 

15 Nov 2026 12:17 PM IST

Parvinder Singh Jhota: ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਵੇਗੀ। ਇਸ ਮੌਕੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਜਥੇਬੰਦੀਆਂ ਦੇ ਪਹੁੰਚਣ ਦੀ ਉਮੀਦ ਹੈ।

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਜੁੜਨਗੀਆਂ ਸੰਗਤਾਂ

ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅੱਜ

ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ ਐਤਵਾਰ, 15 ਨਵੰਬਰ ਨੂੰ ਇਤਿਹਾਸਕ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ (ਜ਼ਿਲ੍ਹਾ ਬਠਿੰਡਾ) ਦੇ ਨਵੇਂ ਦੀਵਾਨ ਹਾਲ ਵਿੱਚ ਹੋਵੇਗਾ। ਸਮਾਗਮ ਦੀ ਸ਼ੁਰੂਆਤ ਦੁਪਹਿਰ 12 ਵਜੇ ਹੋਵੇਗੀ। ਝੋਟਾ ਦਾ ਪਿਛਲੇ ਦਿਨੀਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਪਰਿਵਾਰ ਅਤੇ ਇਨਸਾਫ਼ ਐਕਸ਼ਨ ਕਮੇਟੀ ਵੱਲੋਂ ਕਰਵਾਏ ਜਾ ਰਹੇ ਇਸ ਸ਼ਰਧਾਂਜਲੀ ਸਮਾਗਮ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ। ਝੋਟਾ ਦੇ ਪਰਿਵਾਰ ਨੇ ਸੂਬਾ ਵਾਸੀਆਂ ਨੂੰ ਸਮਾਗਮ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਅਤੇ ਨਸ਼ਿਆਂ ਖ਼ਿਲਾਫ਼ ਉਨ੍ਹਾਂ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ ਹੈ।

ਪੰਜਾਬ ਦੇ ਆਮ ਲੋਕ ਅਤੇ ਝੋਟਾ ਦੇ ਸਮਰਥਕ ਹੋਣਗੇ ਸ਼ਾਮਲ

ਇਨਸਾਫ਼ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਮੁਤਾਬਕ, ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਜਥੇਬੰਦੀਆਂ ਅਤੇ ਲੋਕਾਂ ਦੇ ਸਮਾਗਮ ਵਿੱਚ ਪਹੁੰਚਣ ਦੀ ਸੰਭਾਵਨਾ ਹੈ। ਪਰਿਵਾਰ ਦੇ ਬੱਚਿਆਂ ਨੇ ਵੀ ਸੂਬਾ ਵਾਸੀਆਂ ਨੂੰ ਆਪਣੇ ਪਿਤਾ ਨੂੰ ਸ਼ਰਧਾਂਜਲੀ ਦੇਣ ਦੀ ਭਾਵੁਕ ਅਪੀਲ ਕੀਤੀ ਹੈ। ਇਹ ਅੰਤਿਮ ਅਰਦਾਸ ਸਿਰਫ਼ ਸ਼ਰਧਾਂਜਲੀ ਤੱਕ ਹੀ ਸੀਮਤ ਨਹੀਂ ਰਹੇਗੀ।

ਸਮਾਗਮ ਨਾਲ ਜੁੜੇ ਲੋਕਾਂ ਮੁਤਾਬਕ, ਇਸ ਮੌਕੇ ਪਰਵਿੰਦਰ ਸਿੰਘ ਝੋਟਾ ਦੀ ਸੋਚ ਅਤੇ ਨਸ਼ਿਆਂ ਖ਼ਿਲਾਫ਼ ਉਨ੍ਹਾਂ ਦੀ ਲੜਾਈ ਨੂੰ ਅੱਗੇ ਵਧਾਉਣ ਲਈ ਅਗਲੇ ਸੰਘਰਸ਼ ਦੀ ਰੂਪਰੇਖਾ ਵੀ ਪੇਸ਼ ਕੀਤੀ ਜਾ ਸਕਦੀ ਹੈ।

ਝੋਟਾ ਦੇ ਨਾਂ ‘ਤੇ ਬਣਾਈ ਗਈ ਐਂਟੀ-ਡਰੱਗ ਟਾਸਕ ਫੋਰਸ ਨੇ ਵੀ ਨਸ਼ਿਆਂ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਇਸ ਸਬੰਧੀ ਨਵੇਂ ਪ੍ਰੋਗਰਾਮ ਤਿਆਰ ਕੀਤੇ ਜਾਣ ਦੀ ਗੱਲ ਕਹੀ ਗਈ ਹੈ।

Loading...
Unable to load recommendations.
Follow Us