ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਨੂੰ ਆਮ ਆਦਮੀ ਪਾਰਟੀ ਨੇ ਕੀਤੀ ਸ਼ਿਕਾਇਤ
ਚੰਡੀਗੜ੍ਹ ਨਿਊਜ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੀਤੇ ਇੱਕ ਸਾਲ ਦੌਰਾਨ ਸੂਬੇ ਨੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ, ਸਿਹਤ ਅਤੇ ਸਿੱਖਿਆ ਖੇਤਰ ਵਿੱਚ ਕ੍ਰਾਂਤੀ, ਮਾਲੀਆ ਵਾਧਾ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜੰਗ ਦੀ ਗਵਾਹੀ ਭਰੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਭਾਗਾਂ ਆਬਕਾਰੀ ਅਤੇ ਕਰ ਨੇ ਵੀ ਵਿੱਤੀ ਸਾਲ 2021-22 ਦੇ ਮੁਕਾਬਲੇ ਆਬਕਾਰੀ ਵਿੱਚ 45 ਪ੍ਰਤੀਸ਼ਤ ਅਤੇ ਜੀਐਸਟੀ ਵਿੱਚ 23 ਪ੍ਰਤੀਸ਼ਤ ਵਾਧਾ ਦਰਜ ਕਰਕੇ ਰਾਜ ਦੇ ਮਾਲੀਏ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਚੀਮਾ ਨੇ ਗਿਣਾਈਆਂ ਸਰਕਾਰ ਦੀ ਪ੍ਰਾਪਤੀਆਂ
ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਪਹਿਲੇ ਸਾਲ ਦੌਰਾਨ ਹੀ ਨੌਜਵਾਨਾਂ ਨੂੰ 26797 ਨਵੀਆਂ ਨੌਕਰੀਆਂ, 500 ਮੁਹੱਲਾ ਕਲੀਨਿਕ, 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਵਰਗੀਆਂ ਵੱਡੀਆਂ ਗਾਰੰਟੀਆਂ ਲਾਗੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 117 ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਸਕੂਲਾਂ ਅਧਿਆਪਕਾਂ ਦੇ ਦੋ ਬੈਚ ਪਹਿਲਾਂ ਹੀ ਸਿੰਗਾਪੁਰ ਭੇਜੇ ਜਾ ਚੁੱਕੇ ਹਨ ਤਾਂ ਜੋ ਉਨ੍ਹਾਂ ਦੇ ਪੇਸ਼ੇਵਰ ਅਧਿਆਪਨ ਹੁਨਰ ਨੂੰ ਨਿਖਾਰਿਆ ਜਾ ਸਕੇ।
14000 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 14000 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ।
ਐਡਵੋਕੇਟ ਚੀਮਾ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਅਦਾ ਕਰਨ ਦੇ ਨਾਲ-ਨਾਲ ਕਣਕ ਅਤੇ ਝੋਨੇ ਦੀ ਖਰੀਦ ਦੌਰਾਨ ਕਿਸਾਨਾਂ ਨੂੰ ਸਿੱਧੇ ਤੌਰ ਤੇ ਉਨ੍ਹਾਂ ਦੇ ਖਾਤਿਆਂ ਵਿੱਚ ਸਮੇਂ ਸਿਰ ਅਦਾਇਗੀਆਂ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਕਿਸੇ ਸਰਕਾਰ ਵੱਲੋਂ ਸੂਬੇ ਦੀ ਹਵਾ, ਪਾਣੀ ਅਤੇ ਮਿੱਟੀ ਨੂੰ ਬਚਾਉਣ ਲਈ ਕਿਸਾਨਾਂ ਨੂੰ
ਝੋਨੇ ਦੀ ਸਿੱਧੀ ਬਿਜਾਈ ਅਤੇ ਮੂੰਗੀ ਦਾਲ ਦੀ ਕਾਸ਼ਤ ਲਈ ਉਤਸ਼ਾਹਿਤ ਕਰਨ ਲਈ ਗੰਭੀਰ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਯਤਨਾਂ ਸਦਕਾ ਪਰਾਲੀ ਸਾੜਨ ਵਿੱਚ 30 ਫੀਸਦੀ ਕਮੀ ਆਈ ਹੈ।
ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ 567 ਗ੍ਰਿਫਤਾਰੀਆਂ
ਭ੍ਰਿਸ਼ਟਾਚਾਰ, ਮਾਫੀਆ ਅਤੇ ਗੁੰਡਾਰਾਜ ਨੂੰ ਨੱਥ ਪਾਉਣ ਲਈ ਚੁੱਕੇ ਗਏ ਕਦਮਾਂ ਦਾ ਖੁਲਾਸਾ ਕਰਦਿਆਂ ਐਡਵੋਕੇਟ ਚੀਮਾ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਜੰਗ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ 567 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ ਅਤੇ 380 ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਵੀ ਸ਼ਰਾਬ ਮਾਫੀਆ ਅਤੇ ਟੈਕਸ ਚੋਰੀ ਨੂੰ ਨਸ਼ਟ ਕਰਨ ਲਈ ਕਈ ਉਪਰਾਲੇ ਕੀਤੇ ਹਨ।
ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਵੱਲੋਂ ਬੀਤੇ 11 ਮਹੀਨਿਆਂ ਦੌਰਾਨ 6317 ਐਫਆਈਆਰ ਦਰਜ ਕੀਤੀਆਂ ਗਈਆਂ ਹਨ, 6114 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ, 1,48,693 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 5,06,607 ਲੀਟਰ ਲਾਹਣ ਨੂੰ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਹੈ, 1,74,468 ਲੀਟਰ ਦੇਸੀ ਤੇ ਵਿਦੇਸ਼ੀ ਸ਼ਰਾਬ, ਬੀਅਰ ਤੇ ਸਪਿਰਿਟ ਜ਼ਬਤ ਕੀਤੀ ਗਈ ਹੈ ਅਤੇ 308 ਸ਼ਰਾਬ ਦੀਆਂ ਭੱਠੀਆਂ ਨੂੰ ਨਸ਼ਟ ਕੀਤਾ ਗਿਆ ਹੈ।
ਚੋਰੀ ਅਤੇ ਜਾਅਲੀ ਬਿਲਿੰਗ ਨੂੰ ਪਾਈ ਨੱਥ – ਚੀਮਾ
ਉਨ੍ਹਾਂ ਕਿਹਾ ਕਿ ਕਰ ਵਿਭਾਗ ਦੇ ਡੇਟਾ ਮਾਈਨਿੰਗ ਵਿੰਗ ਅਤੇ ਟੈਕਸ ਇੰਟੈਲੀਜੈਂਸ ਯੂਨਿਟ ਨੇ ਵੀ ਕਰ ਚੋਰੀ ਅਤੇ ਜਾਅਲੀ ਬਿਲਿੰਗ ਨੂੰ ਨੱਥ ਪਾਈ ਹੈ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਵਿੰਗਾਂ ਦੀ ਵਸੂਲੀ ਫਰਵਰੀ 2022 ਤੱਕ 147.89 ਕਰੋੜ ਰੁਪਏ ਸੀ ਜੋ ਫਰਵਰੀ, 2023 ਤੱਕ 173.27 ਕਰੋੜ ਰੁਪਏ ਰਹੀ ਅਤੇ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 17.2 ਵਾਧਾ ਦਰਜ ਕੀਤਾ। ਉਨ੍ਹਾਂ ਕਿਹਾ ਕਿ ਕਰ ਵਿਭਾਗ ਨੇ ਇਮਾਨਦਾਰ ਕਰ ਦਾਤਾਵਾਂ ਦੀ ਮਦਦ ਲਈ ਵੀ ਕਈ ਪਹਿਲਕਦਮੀਆਂ ਕੀਤੀਆਂ ਹਨ, ਜਿਵੇਂ ਕਿ ਵਟਸਐਪ ਨੰਬਰ ‘9160500033’ ਰਾਹੀਂ ਜੀਐਸਟੀ ਨਾਲ ਸਬੰਧਤ ਸਵਾਲਾਂ ਦੇ ਜਵਾਬ ਦੇਣ ਲਈ 24X7 ‘ਚੈਟਬੋਟ’ ਅਤੇ ਪੀ.ਪੀ.ਆਈ.ਐਸ 2023 ਦੌਰਾਨ 16 ਰਜਿਸਟਰਡ ਵਿਅਕਤੀਆਂ ਨੂੰ ਬਿਹਤਰ ਕਰ ਪਾਲਣਾ ਲਈ ਸਨਮਾਨਿਤ ਕੀਤਾ ਗਿਆ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ