ਰਾਘਵ ਚੱਢਾ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ- ਵਿੱਤ ਮੰਤਰੀ ਹਰਪਾਲ ਚੀਮਾ, ਬੋਲੇ- ਰਾਜਸਭਾ ‘ਚ ਪੰਜਾਬ ਦਾ ਕੋਈ ਮੁੱਦਾ ਨਹੀਂ ਚੁੱਕਿਆ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਘਵ ਚੱਢਾ ਨੂੰ ਪੰਜਾਬ ਦੇ ਵਿਧਾਇਕਾਂ ਨੇ ਚੁੱਕ ਕੇ ਰਾਜਸਭਾ ਬਣਾਇਆ, ਪਰ ਉਨ੍ਹਾਂ ਨੇ ਪੰਜਾਬ ਦਾ ਇੱਕ ਵੀ ਮੁੱਦਾ ਰਾਜਸਭਾ ਵਿੱਚ ਨਹੀਂ ਚੁੱਕਿਆ। ਵਿੱਤ ਮੰਤਰੀ ਨੇ ਕਿਹਾ ਕਿ ਉਹ ਰਾਜਸਭਾ ਵਿੱਚ ਪੰਜਾਬ ਦੇ ਮੁੱਦਿਆਂ ਨੂੰ ਚੁੱਕਣ ਤੋਂ ਗੁਰੇਜ਼ ਕਰਦੇ ਹਨ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਰਾਘਵ ਚੱਢਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਹਮਲੇ ਲਗਾਤਾਰ ਜਾਰੀ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਰਾਘਵ ਚੱਡਾ ਨੇ ਰਾਜਸਭਾ ਵਿੱਚ ਪੰਜਾਬ ਦਾ ਕੋਈ ਮੁੱਦਾ ਨਹੀਂ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਦੇ ਨਾਲ ਜੁੜੇ ਸਾਰੇ ਮੁੱਦੇ ਰਾਘਵ ਚੱਢਾ ਨੂੰ ਭੇਜ ਦਿੱਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰਾਘਵ ਚੱਢਾ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।
ਪੰਜਾਬ ਦੇ ਵਿਧਾਇਕਾਂ ਨੇ ਚੁੱਣ ਕੇ ਰਾਜਸਭਾ ਮੈਂਬਰ ਬਣਾਇਆ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਘਵ ਚੱਢਾ ਨੂੰ ਪੰਜਾਬ ਦੇ ਵਿਧਾਇਕਾਂ ਨੇ ਚੁੱਕ ਕੇ ਰਾਜਸਭਾ ਬਣਾਇਆ, ਪਰ ਉਨ੍ਹਾਂ ਨੇ ਪੰਜਾਬ ਦਾ ਇੱਕ ਵੀ ਮੁੱਦਾ ਰਾਜਸਭਾ ਵਿੱਚ ਨਹੀਂ ਚੁੱਕਿਆ। ਵਿੱਤ ਮੰਤਰੀ ਨੇ ਕਿਹਾ ਕਿ ਉਹ ਰਾਜਸਭਾ ਵਿੱਚ ਪੰਜਾਬ ਦੇ ਮੁੱਦਿਆਂ ਨੂੰ ਚੁੱਕਣ ਤੋਂ ਗੁਰੇਜ਼ ਕਰਦੇ ਹਨ।
ਰਾਘਵ ਚੱਢਾ ਨੇ ਪੰਜਾਬ ਦੇ ਲੋਕਾਂ ਨਾਲ਼ ਕੀਤਾ ਧੋਖਾ!
ਪੰਜਾਬ ਦੇ 3 ਕਰੋੜ ਲੋਕਾਂ ਨੇ ਭਰੋਸਾ ਕਰ ਕੇ ਰਾਘਵ ਚੱਢਾ ਨੂੰ ਰਾਜ ਸਭਾ ‘ਚ ਭੇਜਿਆ ਪਰ ਕਿਸੇ ਗੁਪਤ ਸਮਝੌਤੇ ਤਹਿਤ ਉਹਨਾਂ ਨੇ ਪੰਜਾਬ ਦੇ RDF ‘ਤੇ ਰੋਕ, ਹੜ੍ਹਾਂ ਕਾਰਨ ਹੋਏ ਨੁਕਸਾਨ, ₹1600 ਕਰੋੜ ਦੀ ਅਦਾਇਗੀ ਨਾ ਹੋਣ ਵਰਗੇ ਸੰਵੇਦਨਸ਼ੀਲ ਮੁੱਦੇ ਚੁੱਕਣ ਤੋਂ ਪਾਸਾ ਵੱਟਿਆ। ਰਾਘਵ ਚੱਢਾ ਨੇ pic.twitter.com/OhVj0dphbB — AAP Punjab (@AAPPunjab) April 4, 2026
ਪਾਰਟੀ ਦੇ ਮੁੱਦੇ ਚੁੱਕਣ ਲਈ ਕਿਹਾ ਸੀ- ਹਰਪਾਲ ਚੀਮਾ
ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਨੇ ਰਾਘਵ ਚੱਢਾ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਆਰਡੀਐਫ ਦੇ 8500 ਕਰੋੜ ਰੋਕੇ ਹੋਏ ਹਨ। ਇਸ ਤੋਂ ਇਲਾਵਾ ਜੀਐਸਟੀ ਲਾਗੂ ਹੋਣ ਨਾਲ ਪੰਜਾਬ ਦੇ 60 ਹਜ਼ਾਰ ਕੋਰੜ ਦਾ ਨੁਕਸਾਨ ਹੋਇਆ ਹੈ। ਉਥੇ ਹੀ ਜੀਐਸਟੀ 2 ਆਉਣ ਨਾਲ ਸੂਬੇ ਨੂੰ ਹਰ ਸਾਲ 5-6 ਹਜ਼ਾਰ ਕਰੋੜ ਨੁਕਸਾਨ ਹੋ ਰਿਹਾ ਹੈ।
ਇਹ ਵੀ ਪੜ੍ਹੋ
ਹੜ੍ਹਾਂ ਦੌਰਾਨ ਨਜ਼ਰ ਨਹੀਂ ਆਏ ਰਾਘਵ ਚੱਢਾ
ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਰਾਜ ਸਭਾ ਵਿੱਚ ਪੰਜਾਬ ਦੇ ਕਈ ਮੁੱਦੇ ਉਠਾਉਣ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਨੇ ਇੱਕ ਵੀ ਮੁੱਦਾ ਨਹੀਂ ਉਠਾਇਆ। ਇਸ ਤੋਂ ਇਲਾਵਾ, ਜਦੋਂ ਪੰਜਾਬ ਵਿੱਚ ਹੜ੍ਹ ਆਏ। ਜਿਸ ਨਾਲ ਕਾਫ਼ੀ ਨੁਕਸਾਨ ਹੋਇਆ, ਤਾਂ ਰਾਘਵ ਚੱਢਾ ਪੰਜਾਬ ਦੇ ਲੋਕਾਂ ਨਾਲ ਨਹੀਂ ਦਿਖੇ।
ਕਹਿਣ ਤੋਂ ਬਾਅਦ ਵੀ ਰਾਜ ਸਭਾ ਵਿੱਚ ਨਹੀਂ ਚੁੱਕੇ ਮੁੱਦੇ
ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਆਏ ਅਤੇ 1,600 ਕਰੋੜ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ। ਉਸ ਰਕਮ ਦਾ ਇੱਕ ਪੈਸਾ ਵੀ ਪੰਜਾਬ ਦੇ ਖਜ਼ਾਨੇ ਵਿੱਚ ਨਹੀਂ ਪਹੁੰਚਿਆ। ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਇਹ ਮੁੱਦਾ ਉਠਾਉਣ ਲਈ ਕਿਹਾ ਗਿਆ ਸੀ, ਪਰ ਉਨ੍ਹਾਂ ਅਜਿਹਾ ਨਹੀਂ ਕੀਤਾ।
ਰਾਘਵ ਚੱਢਾ ਨੇ ਪਾਰਟੀ ਨੂੰ ਥੋਖਾ ਕੀਤਾ- ਹਰਪਾਲ ਚੀਮਾ
ਵਿੱਤ ਮੰਤਰੀ ਨੇ ਕਿਹਾ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਚੋਣ ਕਰ ਰਾਜਸਭਾ ਭੇਜਿਆ ਹੈ, ਪਰ ਰਾਘਵ ਚੱਢਾ ਨੇ ਇੱਕ ਵੀ ਮੁੱਦਾ ਪ੍ਰਧਾਨ ਮੰਤਰੀ ਸਾਹਮਣੇ ਨਹੀਂ ਚੁੱਕਿਆ। ਜਿਸ ਤੋਂ ਸਾਫ ਹੈ ਕਿ ਉਨ੍ਹਾਂ ਨੇ ਬੀਜੇਪੀ ਨਾਲ ਕੰਪ੍ਰੋਮਾਈਜ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਘਰਾਂ ਦੇ ਨੌਜਵਾਨਾਂ ਨੂੰ ਲੈ ਕੇ ਚੱਲ ਰਹੀ ਹੈ। ਸਾਰੇ ਪਾਰਟੀ ਤੇ ਕੇਜਰੀਵਾਲ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿ ਰਾਘਵ ਚੱਢਾ ਨੇ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਲੋਕਾਂ ਨਾਲ ਖੋਖਾ ਕੀਤਾ ਹੈ।
2 ਅਪ੍ਰੈਲ ਨੂੰ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾਇਆ
ਵੀਰਵਾਰ ਨੂੰ, ‘ਆਪ’ ਨੇ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ। ਉਨ੍ਹਾਂ ਦੀ ਜਗ੍ਹਾ ਪੰਜਾਬ ਤੋਂ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੂੰ ਨਿਯੁਕਤ ਕੀਤਾ ਗਿਆ। ਪਾਰਟੀ ਨੇ ਰਾਜ ਸਭਾ ਸਕੱਤਰੇਤ ਨੂੰ ਲਿਖਤੀ ਰੂਪ ਵਿੱਚ ਸੂਚਿਤ ਕੀਤਾ, ਬੇਨਤੀ ਕੀਤੀ ਕਿ ਚੱਢਾ ਨੂੰ ਸਦਨ ਵਿੱਚ ਪਾਰਟੀ ਵੱਲੋਂ ਬੋਲਣ ਲਈ ਸਮਾਂ ਨਾ ਦਿੱਤਾ ਜਾਵੇ। ਪਾਰਟੀ ਨੇ ਇਸ ਫੈਸਲੇ ਦਾ ਕੋਈ ਕਾਰਨ ਨਹੀਂ ਦੱਸਿਆ।
2028 ਤੱਕ ਰਾਘਵ ਚੱਢਾ ਦਾ ਕਾਰਜਕਾਲ
ਰਾਘਵ 2022 ਤੋਂ ਪੰਜਾਬ ਤੋਂ ਰਾਜ ਸਭਾ ਮੈਂਬਰ ਹਨ। ਉਨ੍ਹਾਂ ਦਾ ਕਾਰਜਕਾਲ 2028 ਤੱਕ ਹੈ। ਹਾਲਾਂਕਿ, ਚੱਢਾ ਨੇ ਲੰਬੇ ਸਮੇਂ ਤੋਂ ਪਾਰਟੀ ਤੋਂ ਦੂਰੀ ਬਣਾਈ ਹੋਈ ਹੈ ਅਤੇ ‘ਆਪ’ ਬਾਰੇ ਕੋਈ ਬਿਆਨ ਨਹੀਂ ਦਿੱਤਾ ਹੈ। ਜਦੋਂ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਿਆ ਗਿਆ ਸੀ ਤਾਂ ਉਹ ਯੂਕੇ ਵਿੱਚ ਵੀ ਸਨ। ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਕੇਜਰੀਵਾਲ ਦੇ ਬਰੀ ਹੋਣ ‘ਤੇ ਵੀ ਉਹ ਚੁੱਪ ਰਹੇ।
