‘ਸਰਕਾਰ ਨੇ ਰੋਕ ਰੱਖਿਆ ਫੰਡ’, ਮੰਤਰੀ ਹਰਪਾਲ ਚੀਮਾ ਦਾ ਕੇਂਦਰ ‘ਤੇ ਨਿਸ਼ਾਨਾ
ਇਲਜ਼ਾਮ ਲਗਾਇਆ ਕਿ ਭਾਜਪਾ ਸਰਕਾਰ ਦੂਜੇ ਦੇਸ਼ਾਂ ਲਈ ਰਾਹਤ ਫੰਡ ਰੱਖਦੀ ਹੈ, ਪਰ ਪੰਜਾਬ ਦੇ ਹੜ੍ਹ ਪੀੜਤਾਂ ਦੀ ਤ੍ਰਾਸਦੀ 'ਤੇ ਰਾਜਨੀਤੀ ਕਰ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਹੁਣ ਤੱਕ ਪੰਜਾਬ ਲਈ ਇੱਕ ਵੀ ਸ਼ਬਦ ਨਹੀਂ ਕਿਹਾ ਹੈ, ਜਦੋਂ ਕਿ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਰੋਕੇ ਗਏ ਹਨ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ 60 ਹਜ਼ਾਰ ਕਰੋੜ ਰੁਪਏ ਦਾ ਫੰਡ ਜਾਰੀ ਕਰਨ ਲਈ ਕਿਹਾ ਗਿਆ ਸੀ। ਪਰ 31 ਅਗਸਤ ਤੋਂ ਬਾਅਦ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਆਇਆ ਹੈ।
ਹੜ੍ਹਾਂ ‘ਤੇ ਰਾਜਨੀਤੀ ਕਰ ਰਹੀ ਭਾਜਪਾ
ਉਨ੍ਹਾਂ ਇਲਜ਼ਾਮ ਲਗਾਇਆ ਕਿ ਭਾਜਪਾ ਸਰਕਾਰ ਦੂਜੇ ਦੇਸ਼ਾਂ ਲਈ ਰਾਹਤ ਫੰਡ ਰੱਖਦੀ ਹੈ, ਪਰ ਪੰਜਾਬ ਦੇ ਹੜ੍ਹ ਪੀੜਤਾਂ ਦੀ ਤ੍ਰਾਸਦੀ ‘ਤੇ ਰਾਜਨੀਤੀ ਕਰ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਹੁਣ ਤੱਕ ਪੰਜਾਬ ਲਈ ਇੱਕ ਵੀ ਸ਼ਬਦ ਨਹੀਂ ਕਿਹਾ ਹੈ, ਜਦੋਂ ਕਿ ਹਜ਼ਾਰਾਂ ਕਰੋੜ ਰੁਪਏ ਦੇ ਫੰਡ ਰੋਕੇ ਗਏ ਹਨ।
“31 ਅਗਸਤ ਨੂੰ CM ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ ਕਿ ਪੰਜਾਬ ਦਾ ਬਣਦਾ 60 ਹਜ਼ਾਰ ਕਰੋੜ ਰੁਪਏ ਦਾ ਫੰਡ ਤੁਰੰਤ ਜਾਰੀ ਕੀਤਾ ਜਾਵੇ। ਇਸ ਦੇ ਨਾਲ ਹੀ ਫਸਲਾਂ ਦੇ ਨੁਕਸਾਨ, ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ, ਐਕਸਗ੍ਰੇਸ਼ੀਆ ਅਤੇ ਪਸ਼ੂਆਂ ਦੇ ਨੁਕਸਾਨ ਦੇ ਮੁਆਵਜ਼ੇ ਵਧਾਉਣ ਦੀ ਮੰਗ ਰੱਖੀ ਸੀ। 31 ਅਗਸਤ ਤੋਂ ਹੁਣ ਤੱਕ pic.twitter.com/68hiv2ODDV — AAP Punjab (@AAPPunjab) September 6, 2025
ਹੜ੍ਹਾਂ ਕਾਰਨ ਸਥਿਤੀ ਗੰਭੀਰ, ਰਾਹਤ ਕਾਰਜ ਜਾਰੀ
ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨਾਲ 2000 ਪਿੰਡ ਪ੍ਰਭਾਵਿਤ ਹੋਏ ਹਨ, ਲੱਖਾਂ ਏਕੜ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਅਤੇ ਹੁਣ ਤੱਕ 43 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਬਾਵਜੂਦ, ਪੰਜਾਬ ਸਰਕਾਰ ਹਰ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਕਰ ਰਹੀ ਹੈ ਅਤੇ ਪ੍ਰਭਾਵਿਤ ਲੋਕਾਂ ਨੂੰ ਪੂਰਾ ਸਮਰਥਨ ਦਿੱਤਾ ਜਾ ਰਿਹਾ ਹੈ।