ਕਾਂਗਰਸੀ ਆਗੂ ਵਰਿੰਦਰ ਢਿੱਲੋਂ ਖਿਲਾਫ FIR ਦਰਜ, ਤਰਖਾਣ ਮਾਜਰਾ ਨੇ ਚੰਡੀਗੜ੍ਹ ਥਾਣੇ ‘ਚ ਦਿੱਤੀ ਸੀ ਸ਼ਿਕਾਇਤ; ਦਲਿਤ ਆਗੂ ‘ਤੇ ਕੁੱਟਮਾਰ ਦਾ ਇਲਜ਼ਾਮ
ਆਮ ਆਦਮੀ ਪਾਰਟੀ ਦੇ ਆਗੂ ਅਤੇ ਚਮਕੌਰ ਸਾਹਿਬ ਹਲਕੇ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਇਸ ਮੁੱਦੇ ਨੂੰ ਉਠਾਉਣ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ 27 ਅਕਤੂਬਰ ਦੀ ਦੁਪਹਿਰ ਨੂੰ ਸੈਕਟਰ 15 ਸਥਿਤ ਕਾਂਗਰਸ ਭਵਨ ਵਿੱਚ ਰਣਜੀਤ ਸਿੰਘ ਤਰਖਾਣ ਮਾਜਰਾ 'ਤੇ ਹਮਲਾ ਕੀਤਾ ਗਿਆ ਸੀ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਵਰਿੰਦਰ ਸਿੰਘ ਢਿੱਲੋਂ ਖਿਲਾਫ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 11 ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ। ਉਸ ‘ਤੇ ਕਾਂਗਰਸ ਭਵਨ ਵਿਖੇ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ‘ਤੇ ਹਮਲਾ ਕਰਨ, ਜਾਤੀਸੂਚਕ ਗਾਲਾਂ ਕੱਢਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਇਲਜ਼ਾਮ ਹੈ। ਤਰਖਾਣ ਮਾਜਰਾ ਨੇ ਹਾਲ ਹੀ ਵਿੱਚ ਢਿੱਲੋਂ ਖ਼ਿਲਾਫ਼ ਪੁਲਿਸ ਸ਼ਿਕਾਇਤ ਦਰਜ ਕਰਵਾਈ ਸੀ।
ਗੜ੍ਹੀ ਨੇ ਚੁੱਕਿਆ ਸੀ ਮੁੱਦਾ
ਇਸ ਸਬੰਧੀ ਆਮ ਆਦਮੀ ਪਾਰਟੀ ਦੇ ਆਗੂ ਅਤੇ ਚਮਕੌਰ ਸਾਹਿਬ ਹਲਕੇ ਦੇ ਇੰਚਾਰਜ ਜਸਵੀਰ ਸਿੰਘ ਗੜ੍ਹੀ ਨੇ ਇਸ ਮੁੱਦੇ ਨੂੰ ਉਠਾਉਣ ਲਈ ਇੱਕ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ 27 ਅਕਤੂਬਰ ਦੀ ਦੁਪਹਿਰ ਨੂੰ ਸੈਕਟਰ 15 ਸਥਿਤ ਕਾਂਗਰਸ ਭਵਨ ਵਿੱਚ ਰਣਜੀਤ ਸਿੰਘ ਤਰਖਾਣ ਮਾਜਰਾ ‘ਤੇ ਹਮਲਾ ਕੀਤਾ ਗਿਆ ਸੀ। ਪ੍ਰੈਸ ਕਾਨਫਰੰਸ ਦੌਰਾਨ ਗੜ੍ਹੀ ਨੇ ਇਲਜ਼ਾਮ ਲਗਾਇਆ ਕਿ ਕਾਂਗਰਸ ਭਵਨ ਦੇ ਅੰਦਰ ਰਣਜੀਤ ਸਿੰਘ ਤਰਖਾਣ ਮਾਜਰਾ ‘ਤੇ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਵਾਸ਼ਰੂਮ ਗਿਆ ਸੀ। ਬਾਹਰ ਆਉਣ ਤੋਂ ਬਾਅਦ ਵਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਥਿਤ ਤੌਰ ‘ਤੇ ਉਨ੍ਹਾਂ ‘ਤੇ ਹਮਲਾ ਕੀਤਾ।
ਕਾਂਗਰਸ ਭਵਨ ਵਿੱਚ ਹੋਰ ਆਗੂ ਤੇ ਵਰਕਰ ਵੀ ਮੌਜੂਦ
ਗੜ੍ਹੀ ਨੇ ਇਲਜ਼ਾਮ ਲਗਾਇਆ ਕਿ ਘਟਨਾ ਸਮੇਂ ਕਾਂਗਰਸ ਭਵਨ ਵਿੱਚ ਹੋਰ ਆਗੂ ਅਤੇ ਵਰਕਰ ਮੌਜੂਦ ਸਨ, ਪਰ ਰਣਜੀਤ ਸਿੰਘ ਨੂੰ ਬਚਾਉਣ ਲਈ ਕਿਸੇ ਨੇ ਵੀ ਦਖਲ ਨਹੀਂ ਦਿੱਤਾ। ਉਨ੍ਹਾਂ ਨੇ ਘਟਨਾ ਦੇ ਮੱਦੇਨਜ਼ਰ ਦਲਿਤਾਂ ਪ੍ਰਤੀ ਕਾਂਗਰਸ ਪਾਰਟੀ ਦੇ ਰਵੱਈਏ ‘ਤੇ ਸਵਾਲ ਉਠਾਏ।
ਚੰਨੀ ਨਾਲ ਨੇੜਤਾ ਦਾ ਜ਼ਿਕਰ
ਗੜ੍ਹੀ ਨੇ ਵਰਿੰਦਰ ਸਿੰਘ ਢਿੱਲੋਂ ਦੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਨੇੜਤਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਵਰਿੰਦਰ ਢਿੱਲੋਂ ਚੰਨੀ ਦੇ ਕਰੀਬੀ ਹਨ ਅਤੇ ਉਨ੍ਹਾਂ ਨਾਲ ਕਈ ਵਾਰ ਦੇਖਿਆ ਗਿਆ ਹੈ। ਗੜ੍ਹੀ ਨੇ ਇਲਜ਼ਾਮ ਲਗਾਇਆ ਕਿ ਵਰਿੰਦਰ ਸਿੰਘ ਢਿੱਲੋਂ ਪਹਿਲਾਂ ਵੀ ਚੰਨੀ ਦੇ ਸਮਰਥਨ ਵਿੱਚ ਬਿਆਨ ਦੇ ਚੁੱਕੇ ਹਨ ਅਤੇ ਉਨ੍ਹਾਂ ਲਈ ਆਪਣਾ ਸਮਰਥਨ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ।
