AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

FIR ਡਾਊਨਲੋਡ ਕਰਨ ‘ਤੇ ਫ਼ੀਸ ਲੈਣ ਵਾਲਾ ਫੈਸਲਾ ਵਾਪਸ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਸਰਕਾਰ ਵੱਲੋਂ ਹੁਣ ਜਾਰੀ ਕੀਤੇ ਗਏ ਹੁਕਮਾਂ 'ਚ ਕਿਹਾ ਹੈ ਕਿ ਐਫਆਈਆਰ ਡਾਊਨਲੋਡ ਕਰਨ ਲਈ ਫ਼ੀਸ ਲਗਾਉਣ ਦਾ ਫੈਸਲਾ ਵਾਪਸ ਲਿਆ ਜਾਂਦਾ ਹੈ। ਪੰਜਾਬ ਸਰਕਾਰ ਦੇ ਸੁਸ਼ਾਸਨ ਤੇ ਸੂਚਨਾ ਤਕਨਾਲੋਜੀ ਵਿਭਾਗ ਅਨੁਸਾਰ ਹੁਣ ਸਾਂਝ (Sanjh) ਪੋਰਟਲ ਤੋਂ ਐਫਆਈਆਰ ਡਾਊਨਲੋਡ ਕਰਨ ਦੇ ਲਈ ਕੋਈ ਫ਼ੀਸ ਨਹੀਂ ਲਈ ਜਾਵੇਗੀ।

FIR ਡਾਊਨਲੋਡ ਕਰਨ 'ਤੇ ਫ਼ੀਸ ਲੈਣ ਵਾਲਾ ਫੈਸਲਾ ਵਾਪਸ, ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
FIR ਡਾਊਨਲੋਡ ਕਰਨ ‘ਤੇ ਫ਼ੀਸ ਲੈਣ ਵਾਲਾ ਫੈਸਲਾ ਵਾਪਸ (Pic: ppsaanjh.in/)
lalit-sharma
| Updated On: 26 Mar 2026 08:52 AM IST

ਪੰਜਾਬ ਪੁਲਿਸ ਦੀ ਵੈੱਬਸਾਈਟ ‘ਤੇ ਕਿਸੀ ਵੀ ਕੇਸ ਦੀ ਐਫਆਈਆਰ ਡਾਊਨਲੋਡ ਕਰਨ ‘ਤੇ 80 ਰੁਪਏ ਦੀ ਫ਼ੀਸ ਲਗਾਉਣ ਦਾ ਫੈਸਲਾ ਪੰਜਾਬ ਸਰਕਾਰ ਨੇ ਵਾਪਸ ਲੈ ਲਿਆ ਹੈ। ਇਸ ਸਬੰਧ ‘ਚ ਸਰਕਾਰ ਨੇ ਪਹਿਲੇ ਜਾਰੀ ਕੀਤੀ ਨੋਟੀਫਿਕੇਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ ਤੇ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ। ਇਸ ਤੋਂ ਪਹਿਲਾਂ ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਗਿਆ ਸੀ। ਇਸ ਸਬੰਧ ‘ਚ ਵਕੀਲਾਂ ਨੇ ਪਟੀਸ਼ਨ ਦਾਇਰ ਕਰਦੇ ਹੋਏ, ਫ਼ੀਸ ਲੈਣ ਦੇ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਸੀ।

ਸਰਕਾਰ ਵੱਲੋਂ ਹੁਣ ਜਾਰੀ ਕੀਤੇ ਗਏ ਹੁਕਮਾਂ ‘ਚ ਕਿਹਾ ਹੈ ਕਿ ਐਫਆਈਆਰ ਡਾਊਨਲੋਡ ਕਰਨ ਲਈ ਫ਼ੀਸ ਲਗਾਉਣ ਦਾ ਫੈਸਲਾ ਵਾਪਸ ਲਿਆ ਜਾਂਦਾ ਹੈ। ਪੰਜਾਬ ਸਰਕਾਰ ਦੇ ਸੁਸ਼ਾਸਨ ਤੇ ਸੂਚਨਾ ਤਕਨਾਲੋਜੀ ਵਿਭਾਗ ਅਨੁਸਾਰ ਹੁਣ ਸਾਂਝ (Sanjh) ਪੋਰਟਲ ਤੋਂ ਐਫਆਈਆਰ ਡਾਊਨਲੋਡ ਕਰਨ ਦੇ ਲਈ ਕੋਈ ਫ਼ੀਸ ਨਹੀਂ ਲਈ ਜਾਵੇਗੀ। ਇਸ ਸੇਵਾ ਦੇ ਲਈ ਪਹਿਲੇ ਜੋ 80 ਰੁਪਏ ਦੀ ਫ਼ੀਸ ਨਿਰਧਾਰਤ ਸੀ, ਉਸ ਨੂੰ ਤਤਕਾਲ ਪ੍ਰਭਾਵ ਨਾਲ ਵਾਪਸ ਲੈ ਲਿਆ ਗਿਆ ਹੈ। ਬੀਤੇ ਦਿਨ, ਬੁੱਧਵਾਰ ਦੀ ਦੇਰ ਰਾਤ ਸਰਕਾਰ ਨੇ ਇਹ ਹੁਕਮ ਜਾਰੀ ਕਰ ਦਿੱਤਾ ਹੈ।

ਇਸ ਮਾਮਲੇ ‘ਚ ਬੀਤੇ ਦਿਨ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ‘ਚ ਪੰਜਾਬ ਪੁਲਿਸ ਦੇ ਸਾਂਝ ਪੋਰਟਲ ‘ਤੇ ਐਫਆਈਆਰ ਡਾਊਨਲੋਡ ਕਰਨ ਦੇ ਲਈ 80 ਰੁਪਏ ਦੀ ਫ਼ੀਸ ਨੂੰ ਗਲਤ ਦੱਸਿਆ ਗਿਆ ਸੀ। ਵਕੀਲਾਂ ਨੇ ਕਿਹਾ ਕਿ ਕਾਨੂੰਨ ਕਹਿੰਦਾ ਹੈ ਕਿ ਐਫਆਈਆਰ ਦੀ ਕਾਪੀ ਸ਼ਿਕਾਇਤ ਜਾਂ ਪੀੜਤ ਕਰਨ ਵਾਲੇ ਨੂੰ ਮੁਫ਼ਤ ਮਿਲਣੀ ਚਾਹੀਦੀ ਹੈ। ਸੁਪਰੀਮ ਕੋਰਟ ਵੀ ਪਹਿਲਾਂ ਕਹਿ ਚੁੱਕਾ ਹੈ ਕਿ ਐਫਆਈਆਰ ਔਨਲਾਈਨ ਪਾਣੀ ਚਾਹੀਦੀ ਹੈ ਤਾਂ ਕਿ ਲੋਕ ਉਸ ਨੂੰ ਮੁਫ਼ਤ ‘ਚ ਦੇਖ ਤੇ ਡਾਊਨਲੋਡ ਕਰ ਸਕਣ।

ਪਟੀਸ਼ਨ ‘ਚ ਇਹ ਵੀ ਕਿਹਾ ਗਿਆ ਸੀ ਕਿ ਐਫਆਈਆਰ ਡਾਊਨਲੋਡ ਕਰਨ ‘ਤੇ ਪੈਸਾ ਲੈਣਾ ਲੋਕਾਂ ਦੇ ਮੌਲਿਕ ਅਧਿਕਾਰਾਂ ਦੇ ਖਿਲਾਫ਼ ਹੈ, ਇਸ ਨਾਲ ਗਰੀਬ ਨੂੰ ਨਿਆਂ ਪਾਉਣ ‘ਚ ਦਿੱਕਤ ਹੁੰਦੀ ਹੈ। ਐਫਆਈਆਰ ਜਨਤਕ ਦਸਤਾਵੇਜ਼ ਹੈ, ਇਸ ਲਈ ਇਸ ਨੂੰ ਦੇਖਣ ਜਾ ਲੈਣ ਲਈ ਪੈਸੇ ਨਹੀਂ ਲੈਣੇ ਚਾਹੀਦੇ ਹਨ।

Follow Us
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ
ਬੇਅਦਬੀਆਂ ਦੀ ਮੰਦਭਾਗੀਆਂ ਘਟਨਾਵਾਂ ਰੋਕਣ ਲਈ ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ...
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ
CBSE ਦਾ ਨਵਾਂ ਨਿਯਮ: Three Language Policy ਵਿੱਚ ਵੱਡਾ ਫੇਰਬਦਲ, ਵਿਦਿਆਰਥੀਆਂ 'ਤੇ ਪਵੇਗਾ ਅਸਰ...
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ
Iran-USA War Impact: ਮੱਧ ਪੂਰਬ ਜੰਗ ਨਾਲ ਭਾਰਤੀ ਚੌਲਾਂ ਦਾ ਵਪਾਰ ਠੱਪ, ਹੋਰਮੁਜ਼ ਮਾਰਗ ਦੇ ਬੰਦ ਹੋਣ ਨਾਲ ਭਾਰੀ ਨੁਕਸਾਨ...
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ
Nari Shakti Vandan Adhiniyam: ਮਹਿਲਾ ਰਾਖਵਾਂਕਰਨ ਬਿੱਲ 'ਤੇ PM ਮੋਦੀ ਦਾ ਇਤਿਹਾਸਕ ਸੰਦੇਸ਼, ਸੰਸਦ 'ਚ ਸਿਆਸੀ ਭਾਗੀਦਾਰੀ...
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ
ਬੇਮੌਸਮੀ ਬਰਸਾਤ ਨਾਲ 1.25 ਲੱਖ ਏਕੜ ਤੋਂ ਵੱਧ ਫਸਲ ਦਾ ਨੁਕਸਾਨ, ਮੁਰਝਾਏ ਕਿਸਾਨਾਂ ਦੇ ਚੇਹਰੇ...
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ, ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ
ਨਵਜੋਤ ਕੌਰ ਸਿੱਧੂ ਵੱਲੋਂ ਵੱਡਾ ਐਲਾਨ,  ਭਾਰਤੀ ਰਾਸ਼ਟਰਵਾਦੀ ਪਾਰਟੀ 117 ਸੀਟਾਂ 'ਤੇ ਲੜੇਗੀ ਚੋਣ...
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ
Iran-America Ceasefire: ਈਰਾਨ ਦੀਆਂ 10 ਸ਼ਰਤਾਂ ਜੋ ਟਰੰਪ ਨੇ ਮੰਨੀਆਂ ਤਾਂ ਹੋਇਆ ਸੀਜ਼ਫਾਇਰ, PAK ਦੀ ਭੂਮਿਕਾ...
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ
Amarnath Yatra 2026: ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਅਮਰਨਾਥ ਯਾਤਰਾ ਹੋਵੇਗੀ ਸੋਖੀ, NHAI ਦਾ ਨਵਾਂ ਤੋਹਫ਼ਾ...
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ
ਤਲਾਕ ਹੋਇਆ ਤਾਂ ਕੁੜੀ ਵਾਲਿਆਂ ਨੇ ਢੋਲ ਵਜਾ ਕੇ ਮਣਾਈ ਖੁਸ਼ੀ, ਮੁੰਡੇ ਦੇ ਪਰਿਵਾਰ ਨੇ ਲਗਾਏ ਗੰਭੀਰ ਆਰੋਪ...